Punjab Police ਦਾ Inspector ਇੱਕ ਲੱਖ ਰੁਪਏ ਰਿਸ਼ਵਤ ਲੈਂਦਾ Vigilance Bureau ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

Date:

spot_img

ਪਟਿਆਲਾ, 29 ਅਕਤੂਬਰ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪੂਜਾ ਵਾਸੀ ਪਿੰਡ ਰੋਹਟੀ ਪੁੱਲ ਤਹਿਸੀਲ ਨਾਭਾ ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਵੱਡੀ ਖ਼ਬਰ: ਆਮ ਆਦਮੀ ਪਾਰਟੀ ਨੇ ਆਪਣੇ ਜ਼ਿਲ੍ਹਾ ਪ੍ਰਧਾਨ ਨੂੰ ਦਿਖ਼ਾਇਆ ਬਾਹਰ ਦਾ ਰਾਸਤਾ

ਬੁਲਾਰੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਮੁਲਜ਼ਮ ਇੰਸਪੈਕਟਰ ਉਸਦੇ ਪਿਤਾ ਨੂੰ ਤਿੰਨ ਲੱਖ ਰੁਪਏ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਝੂਠੇ ਐਨ.ਡੀ.ਪੀ.ਐਸ. ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਿਹਾ ਸੀ ਪਰ ਸੌਦਾ 1.50 ਲੱਖ ਰੁਪਏ ਵਿੱਚ ਤਹਿ ਹੋ ਗਿਆ। ਉੱਕਤ ਪੁਲਿਸ ਮੁਲਜ਼ਮ ਨੇ ਐਤਵਾਰ ਨੂੰ 50 ਹਜ਼ਾਰ ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲਏ ਸਨ।

ਬਠਿੰਡਾ ਦੀ ਨਾਮੀ ਇਮੀਗ੍ਰੇਸ਼ਨ ਕੰਪਨੀ ਦੀ ਐਮਡੀ ਵਿਰੁੱਧ ਧੋਖਾਧੜੀ ਦਾ ਪਰਚਾ ਦਰਜ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MLA Jagroop Singh Gill ਨੇ “ਸਵੱਛਤਾ ਹੀ ਸੇਵਾ” ਮੁਹਿੰਮ ਦੀ ਕਰਵਾਈ ਸ਼ੁਰੂਆਤ

Bathinda News: ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਜਗਰੂਪ ਸਿੰਘ...

Guru Kashi University ਵੱਲੋਂ ਦੇਸ਼ ਦੇ ਮੋਢੀ ਇੰਜੀਨੀਅਰਾਂ ਨੂੰ ਯਾਦ ਕੀਤਾਗਿਆ

Talwandi Sabo News: Guru Kashi University ਦੇ ਫੈਕਲਟੀ ਆਫ਼...

Aam Aadmi Party ਵੱਲੋਂ ਸੁਰਜੀਤ ਸਿੰਘ ਰੱਖੜਾ ਹਲਕਾ ਸਮਾਣਾ ਦੇ ਇੰਚਾਰਜ਼ ਨਿਯੁਕਤ

ਨਾਮੀਂ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ਨੂੰ ਹਲਕਾ ਸ਼ਾਹਕੋਟ ਦੀ...