ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਅੱਜ ਪਲੇਅ ਵੇਅ ਸਕੂਲਾਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਬਿਲਡਿੰਗ ਤੋਂ ਲੈ ਕੇ ਪਲੇਵੇਅ ਸਕੂਲਾਂ ਦੇ ਅਧਿਆਪਕ ਤੱਕ ਗਾਈਡ ਲਾਈਨ ਤੈਅ ਕੀਤੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਖੇਡਣ ਲਈ ਥਾਂ ਹੋਣਾ ਲਾਜ਼ਮੀ ਹੈ ਅਤੇ ਇਸ ਦੇ ਨਾਲ ਹੀ ਸਕੂਲਾਂ ਵਿਚ ਕੈਮਰੇ ਵੀ ਜ਼ਰੂਰੀ ਤੌਰ ’ਤੇ ਲੱਗੇ ਹੋਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਲੇਅ ਵੇਅ ਪ੍ਰਬੰਦਕ ਇਹ ਪੂਰੀ ਤਰ੍ਹਾਂ ਸੁਨਿਸ਼ਚਿਤੀ ਕਰਨ ਕਿ ਸਕੂਲ ਦੀ ਬਾਊਂਡਰੀ ਬੱਚਿਆਂ ਲਈ ਪੂਰੀ ਤਰ੍ਹਾਂ ਸੁਰੱਖਿਅ ਹੈ ਤੇ ਸਕੂਲ ਵਿਚ ਕੁੜੀਆਂ ਅਤੇ ਮੁੰਡਿਆਂ ਲਈ ਵੱਖਰੇ-ਵੱਖਰੇ ਵਾਸ਼ਰੂਮਾਂ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ।
ਪਰਚਾ ਦਰਜ ਹੋਣ ‘ਤੇ ਢੱਡਰੀਆਂਵਾਲੇ ਦਾ ਪਹਿਲਾ ਬਿਆਨ, “ਅਸੀ 200 ਫੀਸਦੀ ਬੇਕਸੂਰ ਹਾਂ”
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਉਣ ਤੋਂ ਪਹਿਲਾਂ ਇਹ ਜਾਂਚ ਕਰਨ ਕਿ ਸਕੂਲ ਦਾ ਰਜਿਸਟਰਾਰ ਹੈ ਜਾਂ ਨਹੀਂ। ਇਸ ਸਬੰਧੀ ਜਾਣਕਾਰੀ ਸਮਾਜ ਭਲਾਈ ਵਿਭਾਗ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਜਾਵੇਗੀ। ਪੰਜਾਬ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਦੀ ਗਿਣਤੀ 40 ਹਜ਼ਾਰ ਹੈ ਜਿਨ੍ਹਾਂ ਨੂੰ ਇਸ ਦਾ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਇੱਕ ਕਮਰੇ ਵਿੱਚ ਚੱਲ ਰਹੇ ਪਲੇਵੇਅ ਸਕੂਲ ਪੂਰੀ ਤਰ੍ਹਾਂ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਆਂਗਣਵਾੜੀ ਕੇਂਦਰਾਂ ’ਤੇ ਸਰਕਾਰ ਦਾ ਕੰਟਰੋਲ ਸੀ। ਜਦੋਂਕਿ ਹੁਣ ਸਾਰੇ ਪਲੇਅਵੇਅ ਸੈਂਟਰ ਕਵਰ ਕੀਤੇ ਜਾਣਗੇ।
Share the post "ਪੰਜਾਬ ਸਰਕਾਰ ਦੀਆਂ ਪਲੇਅ ਵੇਅ ਸਕੂਲਾਂ ਲਈ ਹਦਾਇਤਾਂ, ਸਕੂਲਾਂ ‘ਚ ਸੀਸੀਟੀਵੀ ਹੋਏ ਲਾਜ਼ਮੀ"