ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਅੰਤਰ ਕਾਲਜ ਯੁਵਕ ਮੇਲਾ 2025 ਆਯੋਜਿਤ

0
126
+1

👉50 ਕਾਲਜਾਂ ਦੇ 600 ਵਿਦਿਆਰਥੀ ਹੋਏ ਸ਼ਾਮਿਲ
Bathinda News: ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੰਤਰ ਕਾਲਜ ਯੁਵਕ ਮੇਲਾ–2025 ਆਦੇਸ਼ ਯੂਨੀਵਰਸਿਟੀ ਬਠਿੰਡਾ ਵਿਖੇ ਕਰਵਾਇਆ ਗਿਆ, ਜਿਸ ਵਿੱਚ 50 ਕਾਲਜਾਂ ਦੇ 600 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਤੇ ਵਿਦਿਆਰਥੀਆਂ ਦੇ ਕਵਿਤਾ ਉਚਾਰਣ, ਧਾਰਮਿਕ ਕੁਇਜ਼ , ਦਸਤਾਰ ਸਜਾਉਣ, ਪੋਸਟਰ ਮੇਕਿੰਗ, ਪੈਰਾ ਰਚਨਾ, ਕਲੇਅ ਮਾਡਲਿੰਗ, ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਕੀਰਤਨ ਦੁਆਰਾ ਹੋਈ। ਉਪਰੰਤ ਸ.ਜਤਿੰਦਰਪਾਲ ਸਿੰਘ ਫਾਊਂਡਰ ਮੈਂਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਆਏ ਹੋਏ ਸਮੂਹ ਵਿਦਿਆਰਥੀਆਂ ਅਤੇ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਡਾ.ਪ੍ਰਿਤਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਆਦੇਸ਼ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਕਰਨਲ ਜਗਦੇਵ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ ਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋ

ਇਸ ਤੋਂ ਇਲਾਵਾ ਡਾ.ਆਰ.ਜੀ ਸੈਣੀ ਰਜਿਸਟਰਾਰ,ਆਦੇਸ਼ ਯੂਨੀਵਰਸਿਟੀ, ਡਾ.ਹਰਕਿਰਨ ਕੌਰ, ਡੀਨ ਫਕਿਲਟੀ ਆਫ਼ ਮੈਡੀਕਲ ਸਾਇੰਸ, ਡਾ.ਸਤਿਅਮ ਸਿੰਘ ਆਦੇਸ਼ ਯੂਨੀਵਰਸਿਟੀ, ਡਾ.ਸਤਨਾਮ ਸਿੰਘ ਕੋਆਰਡੀਨੇਟਰ ਯੂਥ ਅਫੈਅਰਜ਼ ਆਦੇਸ਼ ਯੂਨੀਵਰਸਿਟੀ, ਡਾ.ਅਵੀਨਿੰਦਰਪਾਲ ਸਿੰਘ ਡਾਇਰੈਕਟਰ ਜਨਰਲ ਐਚ.ਆਰ.ਡੀ, ਸ.ਸਿਵਰਾਜ਼ ਸਿੰਘ ਸਟੇਟ ਸਕੱਤਰ ਪੰਜਾਬ, ਸ.ਬਲਵੰਤ ਸਿੰਘ ਜ਼ੋਨਲ ਸਪ੍ਰਸਤ, ਸ.ਰਣਜੀਤ ਸਿੰਘ ਜ਼ੋਨਲ ਪ੍ਰਧਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਦੌਰਾਨ ਸਟੱਡੀ ਸਰਕਲ ਵੱਲੋਂ ਕਰਵਾਏ ਗਏ ਨੈਤਿਕ ਇਮਤਿਹਾਨ ਕਾਲਜ 2025 ਵਿੱਚ ਮੈਰਿਟ ਆਉਣ ਵਾਲੇ 60 ਵਿਦਿਆਰਥੀਆ ਨੂੰ ਨਗਦ ਇਨਾਮਾਂ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਵੱਖ ਵੱਖ ਮੁਕਾਬਲਿਆਂ ਦੇ ਪ੍ਰਾਪਤ ਹੋਏ ਨਤੀਜਿਆਂ ਅਨੁਸਾਰ ਕਵਿਤਾ ਮੁਕਾਬਲੇ ਵਿਚ ਸੁਖਪ੍ਰੀਤ ਕੌਰ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਨੇ ਪਹਿਲਾ ਸਥਾਨ, ਰਜ਼ਨੀ ਸ਼ਰਮਾਂ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਨੇ ਦੂਸਰਾ ਅਤੇ ਹਰਪ੍ਰੀਤ ਕੌਰ ਦਸ਼ਮੇਸ਼ ਗਰਲਜ਼ ਕਾਲਜ ਆਫ਼ ਐਜ਼ੂਕੇਸ਼ਨ ਬਾਦਲ ਨੇ ਤੀਸਰਾ ਸਥਾਨ ਹਾਸਲ ਕੀਤਾ। ਕੁਇਜ਼ ਮੁਕਾਬਲੇ ਵਿਚ ਬਾਬਾ ਫਰੀਦ ਲਾਅ ਕਾਲਜ਼ ਫਰੀਦਕੋਟ ਦੀ ਟੀਮ ਨੇ ਪਹਿਲਾ, ਸਰਕਾਰੀ ਬ੍ਰਜਿੰਦਰਾ ਕਾਲਜ਼ ਫਰੀਦਕੋਟ ਨੇ ਦੂਸਰਾ ਅਤੇ ਪੰਜਾਬੀ ਯੂਨੀ.ਡਿਗਰੀ ਕਾਲਜ ਘੁੱਦਾ (ਬਠਿੰਡਾ) ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ।

ਇਹ ਵੀ ਪੜ੍ਹੋ  NRI ਦੀ ਕੀਮਤੀ ਜ਼ਮੀਨ ਧੋਖਾਧੜੀ ਨਾਲ ਆਪਣੇ ਨਾਂ ਕਰਵਾਉਣ ਵਾਲੇ ਵਕੀਲ ਸਹਿਤ 9 ਵਿਰੁੱਧ ਪਰਚਾ ਦਰਜ

ਕਲੇਅ ਮਾਡਲਿੰਗ ਮੁਕਾਬਲੇ ਵਿਚ ਕਮਲਪ੍ਰੀਤ ਕੌਰ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਨੇ ਪਹਿਲਾ ਸਥਾਨ, ਹਰਫੂਲ ਸਿੰਘ ਵੈਟਨਰੀ ਸਾਇੰਸ ਕਾਲਜ ਰਾਮਪੁਰਾ ਫੂਲ ਨੇ ਦੂਸਰਾ ਸਥਾਨ, ਅਤੇ ਬਾਦਲ ਸਿੰਘ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਨੇ ਤੀਸਰਾ ਸਥਾਨ ਹਾਸਲ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿਚ ਰਾਜਪਾਲ ਸਿੰਘ, ਸਰਕਾਰੀ ਕਾਲਜ ਆਫ਼ ਆਰਟ, ਚੰਡੀਗੜ੍ ਨੇ ਪਹਿਾਲਾ ਸਥਾਨ, ਭੂਮਿਕਾ ਐਸ.ਡੀ.ਗਰਲਜ਼ ਕਾਲਜ ਬਠਿੰਡਾ ਨੇ ਦੂਸਰਾ ਸਥਾਨ, ਅਰਸੀਨ ਕੌਰ ਪੀ.ਏ.ਯੂ ਇੰਸਟੀਚਿਊਟ ਆਫ਼ ਐਗਰੀਕਲਚਰ ਬਠਿੰਡਾ ਨੇ ਤੀਸਰਾ ਸਥਾਨ ਹਾਸਲ ਕੀਤਾ। ਦਸਤਾਰ ਸਜਾਉਣ ਮੁਕਾਬਲਾ ਲੜਕਿਆਂ ਵਿਚ ਮਿੰਟੂ ਸਿੰਘ ਆਈ.ਟੀ.ਆਈ ਬਠਿੰਡਾ ਨੇ ਪਹਿਲਾ ਸਥਾਨ, ਸੁਖਵਿੰਦਰ ਸਿੰਘ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਨੇ ਦੂਸਰਾ ਸਥਾਨ ਅਤੇ ਮਨਪ੍ਰੀਤ ਸਿੰਘ ਆਦੇਸ਼ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਅਤੇ ਰਿਸਰਚ ਬਠਿੰਡਾ ਨੇ ਤੀਸਰਾ ਸਥਾਨ ਹਾਸਲ ਕੀਤਾ। ਦਸਤਾਰ ਸਜਾਉਣ ਮੁਕਾਬਲਾ ਲੜਕੀਆਂ ਵਿਚ ਮਨਪ੍ਰੀਤ ਕੌਰ ਸਟੇਟ ਇੰਸਟੀਚਿਊਟ ਆਫ ਪੈਰਾਮੈਡੀਕਲ ਸਾਇੰਸ ਬਾਦਲ ਨੇ ਪਹਿਲਾ ਸਥਾਨ, ਸਿਮਰਨਜੀਤ ਕੌਰ ਅਤੇ ਸੁਖਸਿਮਰਨ ਕੌਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਨੇ ਕ੍ਰਮਵਾਰ ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ।

ਇਹ ਵੀ ਪੜ੍ਹੋ  ਅਨੌਖੀ ਲੁੱਟ-ਖੋਹ; ਗੰਡਾਸੇ ਦੀ ਨੌਕ ‘ਤੇ ਕਾਰ ਖੋਹੀ, ਦੇਖੋ ਵੀਡਿਓ

ਰੰਗੋਲੀ ਮੁਕਾਬਲੇ ਵਿਚ ਅਲੀਸ਼ਾ, ਦਸ਼ਮੇਸ਼ ਖਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ, ਅਰਸ਼ਪ੍ਰੀਤ ਤੇ ਦੀਪਾਲੀ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਸ੍ਰੀ ਮੁਕਤਸਰ ਸਾਹਿਬ ਨੇ ਦੂਸਰਾ ਸਥਾਨ ਅਤੇ ਅੰਕਿਤਾ ਤੇ ਕਿਰਨਦੀਪ ਕੌਰ, ਦਸ਼ਮੇਸ਼ ਗਰਲਜ਼ ਕਾਲਜ ਬਾਦਲ ਨੇ ਤੀਸਰਾ ਸਥਾਨ ਹਾਸਲ ਕੀਤਾ। ਪੈਰ੍ਹਾ ਲਿਖਣ ਮੁਕਾਬਲੇ ਵਿਚ ਮਨਜਿੰਦਰ ਕੌਰ, ਦੇਸ਼ ਭਗਤ ਪੰਡਤ ਚੇਤਨ ਦੇਵ ਕਾਲਜ ਆਫ਼ ਐਜ਼ੂਕੇਸ਼ਨ ਫਰੀਦਕੋਟ ਨੇ ਪਹਿਲਾ ਸਥਾਨ, ਨਿਹਾਰਕਾ ਸ਼ਰਮਾ ਐਸ.ਐਸ.ਡੀ ਗਰਲਜ਼ ਕਾਲਜ ਬਠਿੰਡਾ ਨੇ ਦੂਸਰਾ ਸਥਾਨ, ਜਸਪਿੰਦਰ ਕੌਰ ਕਾਲਜ ਆਫ਼ ਵੈਟਨਰੀ ਸਾਇੰਸ ਰਾਮਪੁਰਾਫੂਲ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਤ ਵਿੱਚ ਜੇਤੂ ਵਿਦਿਆਰਥੀਆਂ ਅਤੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ੍ਹ ਚਿੰਨ ਭੇਂਟ ਕੀਤੇ ਗਏ। ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪੰਜਾਬੀ ਵਿਰਾਸਤ ਗੁਰਮੁਖੀ ਪ੍ਰਦਰਸ਼ਨੀ, ਸਾਹਿਤ ਪ੍ਰਦਰਸ਼ਨੀ ਅਤੇ ਸੈਲਫੀ਼ ਪੁਅਇੰਟ ਪ੍ਰਦਰਸ਼ਨੀ ਵੀ ਲਗਾਈ ਗਈ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਮੈਕ ਲਾਈਫ਼ ਪ੍ਰੋਡਿਊਸਰ ਕੰਪਨੀ ਲਿਮਟਿਡ, ਮੈਕ ਲਾਈਫ਼ ਡੇਅਰੀ ਦੇ ਵਿਸ਼ੇਸ਼ ਸਹਿਯੋਗ ਤੋਂ ਇਲਾਵਾ ਨਵਨੀਤ ਸਿੰਘ ਕੋਟਕਪੂਰਾ, ਗੁਰਚਰਨ ਸਿੰਘ ਜੈਤੋਂ ਜ਼ੋਨਲ ਸਕੱਤਰ, ਬਲਵੰਤ ਸਿੰਘ ਕਾਲਝਰਾਣੀ, ਸਤਵੀਰ ਸਿੰਘ ਬਾਘਾ ਪੁਰਾਣਾ ਦਾ ਭਰਪੂਰ ਯੋਗਦਾਨ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here