ਅੰਤਰਰਾਸ਼ਟਰੀ ਕਬੱਡੀ ਖਿਡਾਰੀ ‘ਯਾਦਾ ਸੁਰਖਪੁਰੀਆ’ ਹੋਇਆ AAP ‘ਚ ਸ਼ਾਮਲ; CM Mann ਨੇ ਕੀਤਾ ਸਵਾਗਤ

Date:

spot_img

Chandigarh News: Punjab ਦਾ ਨਾਮੀਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਬੱਡੀ ਖਿਡਾਰੀ ਤੇ ਉਸਦੇ ਸਾਥੀਆਂ ਦਾ ਸਵਾਗਤ ਕਰਦਿਆਂ ਪਾਰਟੀ ਵਿਚ ਜੀ ਆਇਆ ਕਿਹਾ।

ਇਹ ਵੀ ਪੜ੍ਹੋ 👉Bhagwant Singh Mann Govt ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਦਸਣਾ ਬਣਦਾ ਹੈ ਕਿ ਵਰਲਡ ਕੱਪ ਦੇ ਬੈਸਟ ਸਟੌਪਰ ਰਹੇ ਅਤੇ ਪਿੰਡ ਸੁਰਖਪੁਰ (ਸੁਲਤਾਨਪੁਰ ਲੋਧੀ) ਦੇ ਸਰਪੰਚ ਵਜੋਂ ਸੇਵਾਵਾਂ ਨਿਭਾਅ ਰਹੇ ਯਾਦਾ ਨੇ ਆਪਣੀ ਖੇਡ ਨਾਲ ਪੰਜਾਬ ਦਾ ਨਾਂ ਦੁਨੀਆ ਭਰ ‘ਚ ਰੌਸ਼ਨ ਕੀਤਾ ਹੈ। ਯਾਦਾ ਸੁਰਖਪੁਰੀਆ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪ ਦੀ ਮੁੜ ਸੂਬੇ ਵਿਚ ਸਰਕਾਰ ਬਣਾਉਣੀ ਬਹੁਤ ਜਰੂਰੀ ਹੈ।

ਇਹ ਵੀ ਪੜ੍ਹੋ 👉Bhagwant Mann Govt ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਹਰਜੋਤ ਸਿੰਘ ਬੈਂਸ

ਉਧਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੇ ਆਪ ਨਾਲ ਜੁੜਣ ‘ਤੇ ਸਵਾਗਤ ਕਰਦਿਆਂ ਕਿਹਾ, ‘‘ ਉਨ੍ਹਾਂ ਵਰਗੇ ਖੇਡ ਆਗੂਆਂ ਦੇ ਜੁੜਨ ਨਾਲ ਸੂਬੇ ‘ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਸਾਡੀ ਮੁਹਿੰਮ ਨੂੰ ਹੋਰ ਬਲ ਮਿਲੇਗਾ, ਯਾਦਾ ਜੀ ਨੂੰ ਇਸ ਨਵੀਂ ਪਾਰੀ ਲਈ ਦਿਲੋਂ ਸ਼ੁਭਕਾਮਨਾਵਾਂ। ” ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਕਈ ਕਬੱਡੀ ਖਿਡਾਰੀ ਆਪ ਵਿਚ ਸ਼ਾਮਲ ਹੋ ਚੁੱਕੇ ਹਨ, ਜਿਸਦੇ ਵਿਚ ਕੁੱਝ ਨੂੰ ਵਿਧਾਨ ਸਭਾ ਚੋਣਾਂ ਦੀ ਟਿਕਟ ਵੀ ਦਿੱਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

पानी की हर बूंद का सही इस्तेमाल हो, किसानों को सब्सिडी मिलने में न हो देरी:मुख्यमंत्री नायब सिंह सैनी

👉माइक्रो इरिगेशन का दायरा बढ़ाने के निर्देश; गन्ना किसानों...

ASI ਇਕਬਾਲ ਸਿੰਘ ਕ*ਤ*ਲ ਮਾਮਲਾ; ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

👉ਜ਼ੀਰਕਪੁਰ ਦੇ ਹੋਟਲ ‘ਚੋਂ ਹੋਈ ਗ੍ਰਿਫਤਾਰੀ ਤੋਂ ਪਹਿਲਾਂ ਚੰਡੀਗੜ੍ਹ,...

ਵਿਸ਼ਵ ਪ੍ਰਸਿੱਧ ਚਿੱਤਰਕਾਰ ਸ੍ਰ.ਸੋਭਾ ਸਿੰਘ ਦੀ 125ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਚਿੱਤਰਕਲਾ ਮੁਕਾਬਲਾ ਕਰਵਾਇਆ

Bathinda News:ਪੇਂਡੂ ਸਾਹਿਤ ਸਭਾ ਰਜਿ. ਬਾਲਿਆਂਵਾਲੀ ਵੱਲੋਂ ਵਿਸ਼ਵ ਪ੍ਰਸਿੱਧ...