ਕੌਮਾਂਤਰੀ ਇਸਤਰੀ ਦਿਵਸ ਮੌਕੇ ਇਸਤਰੀ ਅਕਾਲੀ ਦਲ 8 ਮਾਰਚ ਨੂੰ ਬਠਿੰਡਾ ਵਿਖੇ ਕਰੇਗਾ ਰੋਸ ਪ੍ਰਦਰਸ਼ਨ : ਹਰਗੋਬਿੰਦ ਕੌਰ

Date:

spot_img

ਬਠਿੰਡਾ, 29 ਫਰਵਰੀ :ਕੌਮਾਂਤਰੀ ਇਸਤਰੀ ਦਿਵਸ ਮੌਕੇ 8 ਮਾਰਚ ਦਿਨ ਸ਼ੁਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਪੁੱਜਣਗੀਆਂ। ਉਪਰੋਕਤ ਜਾਣਕਾਰੀ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ । ਜਿਸ ਕਰਕੇ ਹਰ ਵਰਗ ਦੇ ਲੋਕ ਸਰਕਾਰ ਤੋਂ ਦੁੱਖੀ ਹਨ। ਉਹਨਾਂ ਕਿਹਾ ਕਿ ਗਰੀਬ ਲੋਕਾਂ ਨੂੰ ਹਜ਼ਾਰਾਂ ਰੁਪਏ ਬਿਜਲੀ ਦੇ ਬਿੱਲ ਆ ਰਹੇ ਹਨ ਜਿੰਨਾ ਨੂੰ ਭਰਨ ਤੋਂ ਗਰੀਬ ਲੋਕ ਅਸਮਰੱਥ ਹਨ। ਉਹਨਾਂ ਕਿਹਾ ਕਿ ਆਖਿਆ ਤਾਂ ਇਹ ਸੀ ਕਿ ਗਰੀਬਾਂ ਨੂੰ ਬਿਜਲੀ ਦੇ ਬਿੱਲ ਨਹੀਂ ਆਉਣਗੇ ਤੇ ਜੀਰੋ ਬਿੱਲ ਆਵੇਗਾ।

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਪੂਰੀ ਤਰ੍ਹਾਂ ਤਿਆਰ: ਬਬਲੀ ਢਿੱਲੋਂ

ਪਰ ਹੁਣ ਗਰੀਬਾਂ ਨੂੰ ਬਿਜਲੀ ਦੇ ਬਿੱਲ ਭੇਜੇ ਜਾ ਰਹੇ ਹਨ ਤੇ ਹਰ ਪਾਸੇ ਤਰਾਹੀ ਤਰਾਹੀ ਹੋ ਰਹੀ ਹੈ। ਇਸੇ ਤਰ੍ਹਾਂ ਲੱਖਾਂ ਗਰੀਬ ਲੋਕਾਂ ਦੇ ਆਟਾ ਦਾਲ ਸਕੀਮ ਵਾਲੇ ਰਾਸ਼ਨ ਕਾਰਡਾਂ ਨੂੰ ਕੱਟ ਦਿੱਤਾ ਗਿਆ ਸੀ। ਇਸਤਰੀ ਅਕਾਲੀ ਦਲ ਵੱਲੋਂ ਇਹ ਮੁੱਦਾ ਉਠਾਉਣ ਤੋਂ ਬਾਅਦ ਸਰਕਾਰ ਨੂੰ ਜਾਗ ਤਾਂ ਆਈ ਤੇ ਕੱਟੇ ਹੋਏ ਰਾਸ਼ਨ ਕਾਰਡਾਂ ਨੂੰ ਬਹਾਲ ਕਰਨ ਦਾ ਐਲਾਨ ਵੀ ਕਰ ਦਿੱਤਾ। ਪਰ ਅਜੇ ਤੱਕ ਗਰੀਬਾਂ ਨੂੰ ਆਟਾ ਦਾਲ ਨਹੀਂ ਦਿੱਤਾ ਗਿਆ। ਔਰਤਾਂ ਨੂੰ ਹਜ਼ਾਰ ਹਜ਼ਾਰ ਰੁਪਏ ਦੇਣ ਦਾ ਵਾਅਦਾ ਵੀ ਸਿਰੇ ਨਹੀਂ ਚੜ੍ਹਿਆ। ਸ਼ਗਨ ਸਕੀਮ ਦੇ ਪੈਸੇ ਨਹੀਂ ਆ ਰਹੇ। ਗਰੀਬ ਬੱਚਿਆਂ ਨੂੰ ਵਜ਼ੀਫਾ ਨਹੀਂ ਮਿਲ ਰਿਹਾ । ਉਹਨਾਂ ਕਿਹਾ ਕਿ ਸਾਰੀਆਂ ਲੋਕ ਭਲਾਈ ਸਕੀਮਾਂ ਸਰਕਾਰ ਨੇ ਬੰਦ ਕੀਤੀਆਂ ਹੋਈਆਂ ਹਨ। ਬਹੁਤ ਸਾਰੀਆਂ ਹੋਰ ਵੀ ਮੰਗਾਂ ਹਨ ਤੇ ਇਹਨਾਂ ਮੰਗਾਂ ਨੂੰ ਲੈ ਕੇ ਇਸਤਰੀ ਅਕਾਲੀ ਦਲ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...