Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਸ਼ਾਨੋ-ਸ਼ੋਕਤ ਨਾਲ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ (ਐਸ.ਆਈ.ਪੀ.-2026) ਅਤੇ ਯੂਥ ਕਨੈਕਟ 2026 ਰਾਹੀਂ ਮਨਾਇਆ ਗਿਆ, ਜਿਸ ਨਾਲ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਯੂਨੀਵਰਸਿਟੀ ਸਫ਼ਰ ਦੀ ਇੱਕ ਪ੍ਰੇਰਨਾਦਾਇਕ ਅਤੇ ਜੀਵੰਤ ਸ਼ੁਰੂਆਤ ਮਿਲੀ।ਇਸ ਪ੍ਰੋਗਰਾਮ ਵਿੱਚ ਸ਼੍ਰੀ ਪਦਮਜੀਤ ਸਿੰਘ ਮਹਿਤਾ, ਮੇਅਰ, ਬਠਿੰਡਾ ਅਤੇ ਸ. ਗੁਲਜੀਤ ਸਿੰਘ ਸ਼ਾਹ, ਮੁੱਖ ਕਾਰਜਕਾਰੀ, ਗੁਰੂ ਹਰਕ੍ਰਿਸ਼ਨ ਐਜੂਕੇਸ਼ਨਲ ਸੋਸਾਇਟੀ, ਚੰਡੀਗੜ੍ਹ, ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ।ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਵਿਦਿਆਰਥੀਆਂ ਨੂੰ ਸਮਰਪਣ, ਵਿਸ਼ਵਾਸ ਅਤੇ ਸਕਾਰਾਤਮਕ ਦ੍ਰਿਸ਼ਟੀਕੋਣ ਨਾਲ ਆਪਣੀਆਂ ਇੱਛਾਵਾਂ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਦੇ ਹੋਸਟਲ ਲਈ ਵਿਸ਼ੇਸ਼ ਤੌਰ ‘ਤੇ ਇੱਕ ਓਪਨ ਜਿਮ ਬਨਾਉਣ ਦਾ ਐਲਾਨ ਕੀਤਾ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਸ਼ੇਸ਼ ਬੱਸ ਸਟੈਂਡ ਦਾ ਵੀ ਵਾਅਦਾ ਕੀਤਾ।ਸ. ਗੁਲਜੀਤ ਸਿੰਘ ਸ਼ਾਹ ਨੇ ਵਿਦਿਆਰਥੀਆਂ ਨੂੰ ਪੜਾਈ ਤੇ ਧਿਆਨ ਕੇਂਦਰਿਤ ਰੱਖ ਕੇ ਬਿਹਤਰੀਨ ਨਤੀਜੇ ਰਾਸਿਲ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ Bathinda ‘ਚ ਵਕੀਲ ਸਮੇਤ ਅੱਧੀ ਦਰਜ਼ਨ ਵਿਅਕਤੀਆਂ ਨਾਲ ਕਰੋੜਾਂ ਦੀ ਠੱਗੀ; 4 ਵਿਰੁਧ ਪਰਚਾ ਦਰਜ਼
ਉਨ੍ਹਾਂ ਭਰੋਸਾ ਦਿੱਤਾ ਕਿ ਵਿੱਤੀ ਸਮੱਸਿਆਵਾਂ ਕਦੇ ਵੀ ਹੋਣਹਾਰ ਵਿਧਿਆਰਥੀਆਂ ਦੀ ਸਿੱਖਿਆ ਵਿੱਚ ਰੁਕਾਵਟ ਨਹੀਂ ਬਣਨ ਦਿਤੀਆਂ ਜਾਣਗੀਆ । ਉਨ੍ਹਾਂ ਦੱਸਿਆ ਕਿ ਗੁਰੂ ਹਰਕ੍ਰਿਸ਼ਨ ਐਜੂਕੇਸ਼ਨਲ ਸੋਸਾਇਟੀ ਨੇ ਐਮ.ਆਰ.ਐਸ.ਪੀ.ਟੀ.ਯੂ. ਦੇ ਵਿਦਿਆਰਥੀਆਂ ਨੂੰ ਲਗਭਗ ₹15 ਲੱਖ ਅਤੇ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਲਗਭਗ ₹3.5 ਕਰੋੜ ਦੀ ਸਹਾਇਤਾ ਪ੍ਰਦਾਨ ਕੀਤੀ ਹੈ।ਪ੍ਰੋ. (ਡਾ.) ਸੰਜੀਵ ਕੁਮਾਰ ਸ਼ਰਮਾ, ਵਾਈਸ ਚਾਂਸਲਰ, ਐਮ.ਆਰ.ਐਸ.ਪੀ.ਟੀ.ਯੂ. ਨੇ ਅੰਤਰਰਾਸ਼ਟਰੀ ਯੁਵਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਜੀਵਨ ਨੂੰ ਅਨੁਸ਼ਾਸਨ, ਨਵੀਨਤਾ ਅਤੇ ਉਤਸ਼ਾਹ ਨਾਲ ਅਪਣਾਉਣ ਲਈ ਉਤਸ਼ਾਹਿਤ ਕੀਤਾ ਅਤੇ ਪ੍ਰੋਗਰਾਮ ਨੂੰ ਸਾਰਥਕ ਅਤੇ ਯਾਦਗਾਰੀ ਬਣਾਉਣ ਲਈ ਮਹਿਮਾਨਾਂ ਅਤੇ ਪ੍ਰਬੰਧਕ ਟੀਮ ਦੀ ਸ਼ਲਾਘਾ ਕੀਤੀ।ਲੋਕ ਸੰਪਰਕ ਵਿਭਾਗ ਦੁਆਰਾ ਵਿਦਿਆਰਥੀ ਅੰਬੈਸਡਰ ਟੀਮ ਦੇ ਸਹਿਯੋਗ ਨਾਲ ਆਯੋਜਿਤ ਜੀਵੰਤ ਯੂਥ ਕਨੈਕਟ 2026 ਤਹਿਤ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਗਾਇਕੀ, ਨਾਚ, ਰੈਪ, ਕਵਿਤਾ ਅਤੇ ਸੱਭਿਆਚਾਰਕ ਪ੍ਰਦਰਸ਼ਨਾਂ ਰਾਹੀਂ ਪ੍ਰਦਰਸ਼ਿਤ ਕੀਤਾ।
ਇਹ ਵੀ ਪੜ੍ਹੋ Big News; ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਰਾਜਪਾਲ ਮੁਲਾਕਾਤ
ਇੰਜੀ: ਸਾਹਿਲ ਗਰਗ, ਸੋਸ਼ਲ ਮੀਡੀਆ ਇੰਚਾਰਜ, ਨੇ ਇਸ ਪ੍ਰੋਗਰਾਮ ਦੇ ਆਯੋਜਨ ਵਿੱਚ ਮੁੱਖ ਭੂਮਿਕਾ ਨਿਭਾਈ। ਇਹਨਾਂ ਮੁਕਾਬਲਿਆਂ ਵਿੱਚ, ਰਾਧਾ ਨੇ ਡਾਂਸ ਵਿੱਚ ਪਹਿਲਾ ਇਨਾਮ ਅਤੇ ਜਸ਼ਨਦੀਪ ਕੌਰ ਨੇ ਦੂਜਾ ਇਨਾਮ ਪ੍ਰਾਪਤ ਕੀਤਾ, ਜਦੋਂ ਕਿ ਗਾਇਕੀ ਵਿਚ ਨਵੀਨ ਜੈਸਲ ਨੇ ਪਹਿਲਾ ਇਨਾਮ ਅਤੇ ਓਂਕਾਰਪ੍ਰੀਤ ਸਿੰਘ ਨੇ ਵਿੱਚ ਦੂਜਾ ਇਨਾਮ ਪ੍ਰਾਪਤ ਕੀਤਾ।ਸਮੁੱਚੇ ਪ੍ਰੋਗਰਾਮ ਦਾ ਤਾਲਮੇਲ ਡਾ. ਗਗਨਦੀਪ ਸਿੰਘ ਸੋਢੀ ਅਤੇ ਡਾ. ਹਰਮ੍ਰਿਤਪਾਲ ਸਿੰਘ ਸਿੱਧੂ, ਦਾਖਲਾ ਕੋਆਰਡੀਨੇਟਰ, ਅਤੇ ਪ੍ਰੋ. ਸੁਨੀਤਾ ਕੋਤਵਾਲ, ਸਹਾਇਕ ਪ੍ਰੋਫੈਸਰ, ਸਿਵਲ ਇੰਜੀਨੀਅਰਿੰਗ ਦੁਆਰਾ ਸੁਚੱਜੇ ਢੰਗ ਨਾਲ ਕੀਤਾ ਗਿਆ ਸੀ।ਡਾ. ਵੇਦ ਪ੍ਰਕਾਸ਼, ਕੋਆਰਡੀਨੇਟਰ, ਐਸ.ਆਈ.ਪੀ.-2026, ਅਤੇ ਸ. ਹਰਜਿੰਦਰ ਸਿੰਘ ਸਿੱਧੂ, ਡਾਇਰੈਕਟਰ ਪਬਲਿਕ ਰਿਲੇਸ਼ਨਜ਼, ਨੇ ਜੇਤੂਆਂ ਨੂੰ ਸਨਮਾਨਿਤ ਕੀਤਾ, ਜਦੋਂ ਕਿ ਡਾ. ਅਨੁਮੀਤ ਕੌਰ ਸਿੱਧੂ, ਸਹਾਇਕ ਪ੍ਰੋਫੈਸਰ, ਈ.ਸੀ.ਈ, ਨੇ ਪ੍ਰਤਿਭਾ ਮੁਕਾਬਲਿਆਂ ਲਈ ਜੱਜ ਵਜੋਂ ਸੇਵਾ ਨਿਭਾਈ।ਫੋਟੋ ਕੈਪਸ਼ਨ: ਬੁੱਧਵਾਰ ਨੂੰ ਐਮ.ਆਰ.ਐਸ.ਪੀ.ਟੀ.ਯੂ. ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਸਮਾਰੋਹ ਅਤੇ ਯੂਥ ਕਨੈਕਟ 2026 ਦੀਆਂ ਝਲਕੀਆਂ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




