“Invest in the Best”; ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

Date:

spot_img

👉* ਅਮਨ ਅਰੋੜਾ ਨੇ ਲੁਲੂ, ਜੈਮਸ, ਸ਼ਰਾਫ, ਅਪੈਰਲ ਗਰੁੱਪ ਸਮੇਤ ਯੂ.ਏ.ਈ. ਦੇ ਚੋਟੀ ਦੇ ਕਾਰੋਬਾਰੀ ਸਮੂਹਾਂ ਅੱਗੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਸਿੰਗਲ-ਵਿੰਡੋ ਸਿਸਟਮ ਦਾ ਖਾਕਾ ਪੇਸ਼ ਕੀਤਾ
👉* ਉਦਯੋਗ ਮੰਤਰੀ ਨੇ ‘ਇਨਵੈਸਟ ਪੰਜਾਬ’ ਰਾਹੀਂ ਸਮਾਂਬੱਧ ਸਹੂਲਤਾਂ ਅਤੇ ਹਰ ਪੱਧਰ ‘ਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
👉* ਪੰਜਾਬ ਦਾ ਉਦੇਸ਼ ਸਿਰਫ਼ ਨਿਵੇਸ਼ ਆਕਰਸ਼ਿਤ ਕਰਨਾ ਹੀ ਨਹੀਂ, ਸਗੋਂ ਲੰਬੇ ਸਮੇਂ ਦੀ ਭਾਈਵਾਲੀ ਕਾਇਮ ਕਰਨਾ ਹੈ, ਜੋ ਰੁਜ਼ਗਾਰ ਪੈਦਾ ਕਰੇ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਵੇ: ਅਮਨ ਅਰੋੜਾ

Business News: ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਵਿਆਪਕ ਯਤਨ ਵਜੋਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਏ.ਈ. ਦੇ ਚੋਟੀ ਦੇ ਕਾਰੋਬਾਰੀ ਸਮੂਹਾਂ ਅੱਗੇ ਸੂਬੇ ਦੀ ਨਿਵੇਸ਼ਕ-ਪੱਖੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਸਿੰਗਲ-ਵਿੰਡੋ ਕਲੀਅਰੈਂਸ ਸਿਸਟਮ ਦਾ ਖਾਕਾ ਪੇਸ਼ ਕੀਤਾ ਅਤੇ ‘ਇਨਵੈਸਟ ਪੰਜਾਬ’ ਰਾਹੀਂ ਸਮਾਂਬੱਧ ਸਹੂਲਤਾਂ, ਜਵਾਬਦੇਹ ਪ੍ਰਸ਼ਾਸਨ ਅਤੇ ਸਮਰਪਿਤ ਸਹਿਯੋਗ ਦਾ ਭਰੋਸਾ ਦਿੱਤਾ।ਇਸ ਤੋਂ ਪਹਿਲਾਂ ਦੁਬਈ ਵਿਖੇ ਭਾਰਤ ਦੇ ਕੌਂਸਲ ਜਨਰਲ ਡਾ. ਏਮਾਦੀ ਵਿਸ਼ਨੂੰ ਵਰਧਨ ਰੈੱਡੀ ਨੇ ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ, ਨਿਵੇਸ਼ਕਾਂ ਦੀ ਸ਼ਮੂਲੀਅਤ ਵਧਾਉਣ ਅਤੇ ਨਿਵੇਸ਼ਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਨ ਦੇ ਵਿਸ਼ਿਆਂ ‘ਤੇ ਚਰਚਾ ਵਾਸਤੇ ਸ੍ਰੀ ਅਮਨ ਅਰੋੜਾ ਲਈ ਨਾਸ਼ਤੇ ਦੀ ਮੇਜ਼ਬਾਨੀ ਕੀਤੀ।

ਇਹ ਵੀ ਪੜ੍ਹੋ 👉Bhagwant Mann govt ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਆਪਣੇ ਦੁਬਈ ਦੌਰੇ ਦੌਰਾਨ ਸ੍ਰੀ ਅਮਨ ਅਰੋੜਾ ਨੇ ਖੇਤਰ-ਅਧਾਰਿਤ ਨਿਵੇਸ਼ ਮੌਕਿਆਂ, ਕਾਰੋਬਾਰ ਤੋਂ ਕਾਰੋਬਾਰ (ਬੀ-ਟੂ ਬੀ) ਸਾਂਝੇਦਾਰੀਆਂ, ਤਕਨੀਕੀ ਸਹਿਯੋਗ ਅਤੇ ਪੰਜਾਬ ਦੇ ਵਿਕਾਸ ਵਿੱਚ ਯੂ.ਏ.ਈ. ਦੀ ਵੱਧ ਤੋਂ ਵੱਧ ਭਾਗੀਦਾਰੀ ਦੀ ਪੜਚੋਲ ਲਈ ਪ੍ਰਮੁੱਖ ਕਾਰੋਬਾਰੀ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ, ਜਿਨ੍ਹਾਂ ਵਿੱਚ ਸ਼ਰਾਫ ਗਰੁੱਪ ਦੇ ਪ੍ਰਧਾਨ ਅਤੇ ਸੀ.ਈ.ਓ. ਸ੍ਰੀ ਸ਼ਿਆਮ ਕਪੂਰ, ਮਾਊਂਟ ਮੇਰੂ ਗਰੁੱਪ ਦੇ ਪ੍ਰੈਜ਼ੀਡੈਂਟ ਐਨਰਜੀ ਸ੍ਰੀ ਅਤੁਲ ਮਿੱਤਲ, ਅਲ ਡੋਬੋਵੀ ਗਰੁੱਪ ਦੇ ਚੇਅਰਮੈਨ ਸ੍ਰੀ ਸੁਰਿੰਦਰ ਸਿੰਘ ਕੰਧਾਰੀ, ਜੈਕੀਜ਼ ਦੇ ਸ੍ਰੀ ਜੈਕੀ ਪੰਜਾਬੀ, ਅਪੈਰਲ ਗਰੁੱਪ ਦੇ ਚੇਅਰਮੈਨ ਸ੍ਰੀ ਨੀਲੇਸ਼ ਵੇਦ, ਲੁਲੂ ਰਿਟੇਲ ਹੋਲਡਿੰਗਜ਼ ਪੀ.ਐਲ.ਸੀ. ਦੇ ਗਰੁੱਪ ਡਾਇਰੈਕਟਰ –ਗਲੋਬਲ ਆਪ੍ਰੇਸ਼ਨਜ਼ ਸ੍ਰੀ ਸਲੀਮ ਐਮ.ਏ. ਅਤੇ ਜੈਮਸ ਐਜੂਕੇਸ਼ਨ ਦੇ ਸੰਸਥਾਪਕ ਅਤੇ ਚੇਅਰਮੈਨ ਸ੍ਰੀ ਸੰਨੀ ਵਰਕੀ ਸ਼ਾਮਲ ਸਨ।

ਇਹ ਵੀ ਪੜ੍ਹੋ 👉ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ; 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਮੁਕਾਬਲੇਬਾਜ਼ੀ ਅਤੇ ਨਿਵੇਸ਼ਕ-ਪੱਖੀ ਮਾਹੌਲ ਸਿਰਜਣਾ, ਉਦਯੋਗਿਕ ਵਿਕਾਸ ਨੂੰ ਤੇਜ਼ ਕਰਨਾ, ਕਾਰੋਬਾਰ ਕਰਨ ਦੀ ਸੌਖ ਨੂੰ ਹੁਲਾਰਾ ਦੇਣਾ ਅਤੇ ਰੋਜ਼ਗਾਰ ਪੈਦਾ ਕਰਨ ਵਾਲੇ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਨਾ ਹੈ, ਜਿਸ ਵਿੱਚ ‘ਇਨਵੈਸਟ ਪੰਜਾਬ’ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ, ਕਲੀਅਰੈਂਸ, ਜ਼ਮੀਨ ਸਬੰਧੀ ਸਹਾਇਤਾ ਅਤੇ ਪ੍ਰੋਜੈਕਟ ਨੂੰ ਸ਼ੁਰੂ ਤੋਂ ਅੰਤ ਤੱਕ ਪੂਰਾ ਸਹਿਯੋਗ ਦੇਣ ਲਈ ਸਿੰਗਲ-ਪੁਆਇੰਟ ਸੁਵਿਧਾ ਕੇਂਦਰ ਵਜੋਂ ਕੰਮ ਕਰ ਰਿਹਾ ਹੈ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨਿਵੇਸ਼ ਲਈ ਰਣਨੀਤਕ ਥਾਂ, ਸ਼ਾਨਦਾਰ ਕੁਨੈਕਟੀਵਿਟੀ, ਹੁਨਰਮੰਦ ਮਨੁੱਖੀ ਸ਼ਕਤੀ, ਮਜ਼ਬੂਤ ਉਦਯੋਗਿਕ ਆਧਾਰ, ਉੱਦਮੀ ਪ੍ਰਤਿਭਾ ਅਤੇ ਇੱਕ ਵੱਡੇ ਘਰੇਲੂ ਬਾਜ਼ਾਰ ਤੱਕ ਪਹੁੰਚ ਦੀ ਪੇਸ਼ਕਸ਼ ਕਰਦਾ ਹੈ ਅਤੇ ਉਨ੍ਹਾਂ ਨੇ ਯੂ.ਏ.ਈ. ਦੀਆਂ ਕੰਪਨੀਆਂ ਨੂੰ ਸੂਬੇ ਦੀਆਂ ਨਿਵੇਸ਼-ਅਨੁਕੂਲ ਨੀਤੀਆਂ ਅਤੇ ਗਤੀਸ਼ੀਲ ਵਪਾਰਕ ਈਕੋਸਿਸਟਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ 👉Raghav Chadha ਦੀ Vote ਦਾ ਮਾਮਲਾ; AAP ਨੇ SIR ‘ਤੇ ਚੁੱਕੇ ਸਵਾਲ !

ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਫੂਡ ਪ੍ਰੋਸੈਸਿੰਗ ਅਤੇ ਖੇਤੀ-ਅਧਾਰਤ ਉਦਯੋਗਾਂ, ਲੌਜਿਸਟਿਕਸ ਅਤੇ ਵੇਅਰਹਾਊਸਿੰਗ, ਸਿੱਖਿਆ ਅਤੇ ਹੁਨਰ ਵਿਕਾਸ, ਮੈਨੂਫੈਕਚਰਿੰਗ, ਆਈ.ਟੀ., ਨਵਿਆਉਣਯੋਗ ਊਰਜਾ ਅਤੇ ਹੋਰ ਉੱਭਰ ਰਹੇ ਖੇਤਰਾਂ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰ ਰਿਹਾ ਹੈ। ਉਨ੍ਹਾਂ ਨੇ ਨਿਵੇਸ਼ਕਾਂ ਨੂੰ ਸਮਾਂਬੱਧ ਸਹੂਲਤਾਂ, ਸੁਚਾਰੂ ਪ੍ਰਵਾਨਗੀਆਂ, ਜਵਾਬਦੇਹ ਪ੍ਰਸ਼ਾਸਨ ਅਤੇ ‘ਇਨਵੈਸਟ ਪੰਜਾਬ’ ਰਾਹੀਂ ਸਮਰਪਿਤ ਸਹਿਯੋਗ ਦਾ ਭਰੋਸਾ ਦਿੱਤਾ।ਇਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਏ.ਆਈ.ਐਮ. ਦੁਬਈ ਵਿਖੇ ਯੂ.ਏ.ਈ. ਵਿੱਚ ਭਾਰਤ ਦੇ ਦੂਤ ਸ੍ਰੀ ਦੀਪਕ ਮਿੱਤਲ, ਆਈ.ਐਫ.ਐਸ. ਨਾਲ ਵੀ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਹੁਨਰ ਵਿਕਾਸ, ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਵਿੱਚ ਸਹਿਯੋਗ ਲਈ ਖੇਤਰ-ਵਿਸ਼ੇਸ਼ ਮੌਕਿਆਂ ਦੀ ਪੜਚੋਲ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਸ੍ਰੀ ਅਰੋੜਾ ਨੇ ਉਜਾਗਰ ਕੀਤਾ ਕਿ ਪੰਜਾਬ ਨਿਵੇਸ਼ ਨੂੰ ਆਕਰਸ਼ਿਤ ਕਰਨ, ਉੱਦਮਤਾ ਨੂੰ ਉਤਸ਼ਾਹਿਤ ਕਰਨ, ਰੋਜ਼ਗਾਰ ਪੈਦਾ ਕਰਨ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲੇ ਵਾਲਾ ਉਦਯੋਗਿਕ ਈਕੋਸਿਸਟਮ ਸਥਾਪਤ ਕਰਨ ਲਈ ਵਧੇਰੇ ਲਾਭਕਾਰੀ ਪ੍ਰੋਤਸਾਹਨ ਪ੍ਰਦਾਨ ਕਰਦਾ ਹੈ।

ਇਹ ਵੀ ਪੜ੍ਹੋ 👉ਬਹਿਬਲ ਕਲਾਂ ਗੋਲੀ ਕਾਂਡ; SIT ਵੱਲੋਂ ਸੁਖਬੀਰ ਬਾਦਲ ਮੁੜ ਤਲਬ

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਏ.ਆਈ.ਐਮ. ਦੁਬਈ ਵਿੱਚ ਪੰਜਾਬ ਦੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਸ਼ਵ ਪੱਧਰੀ ਨਿਵੇਸ਼ਕਾਂ ਨੂੰ ਸੂਬੇ‘ਚ ਨਿਵੇਸ਼ ਲਈ ਆਕਰਸ਼ਿਤ ਕਰਨ ਅਤੇ ਪੰਜਾਬ ਦੀ ਨਵੀਂ ਨਿਵੇਸ਼ ਨੀਤੀ ਨਾਲ ਪੈਦਾ ਹੋਏ ਅਨੁਕੂਲ ਮੌਕਿਆਂ ਨੂੰ ਆਲਮੀ ਮੰਚ ਤੱਕ ਪ੍ਰਦਰਸ਼ਿਤ ਕਰਨ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦੀ ਹੈ।ਉਨ੍ਹਾਂ ਕਿਹਾ, “ਸਾਡਾ ਉਦੇਸ਼ ਸਿਰਫ਼ ਨਿਵੇਸ਼ ਲਿਆਉਣਾ ਹੀ ਨਹੀਂ ਹੈ, ਸਗੋਂ ਲੰਬੇ ਸਮੇਂ ਦੀ ਭਾਈਵਾਲੀ ਸਥਾਪਤ ਕਰਨਾ ਹੈ ਜੋ ਰੁਜ਼ਗਾਰ ਪੈਦਾ ਕਰੇ, ਉਦਯੋਗ ਨੂੰ ਮਜ਼ਬੂਤ ਕਰੇ ਅਤੇ ਪੰਜਾਬ ਦੇ ਆਰਥਿਕ ਵਿਕਾਸ ‘ਚ ਤੇਜ਼ੀ ਲਿਆਵੇ।”ਜ਼ਿਕਰਯੋਗ ਹੈ ਕਿ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਪੰਜਾਬ ਦੇ ਵਫ਼ਦ ਵਿੱਚ ਸੀ.ਈ.ਓ. ਇਨਵੈਸਟ ਪੰਜਾਬ ਸ੍ਰੀ ਅਮਿਤ ਢਾਕਾ, ਡਾਇਰੈਕਟਰ ਉਦਯੋਗ ਅਤੇ ਵਣਜ ਸ੍ਰੀ ਜਸਪ੍ਰੀਤ ਸਿੰਘ ਅਤੇ ਐਮ.ਡੀ. ਪੰਜਾਬ ਵਿੱਤ ਨਿਗਮ ਮਿਸ ਸੇਨੂ ਦੁੱਗਲ ਸ਼ਾਮਲ ਹਨ। ਇਹ ਵਫ਼ਦ ਠੋਸ ਨਿਵੇਸ਼ ਤਜਵੀਜ਼ਾਂ ਦੀ ਪਛਾਣ ਅਤੇ ਸੂਬੇ ਨਾਲ ਭਾਈਵਾਲੀ ਨੂੰ ਸੁਖਾਲਾ ਬਣਾਉਣ ਲਈ ਆਲਮੀ ਅਤੇ ਯੂ.ਏ.ਈ. ਅਧਾਰਤ ਨਿਵੇਸ਼ਕਾਂ ਅਤੇ ਵਪਾਰਕ ਘਰਾਣਿਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

वन मित्रों की बकाया राशि 15 सितंबर तक जारी करने के निर्देश

👉राव नरबीर सिंह ने अधिकारियों को दिए सख्त निर्देश,...

सफाई कर्मचारियों की मांगों पर सरकार गंभीरता से कर रही विचार : मुख्यमंत्री

Haryana News: हरियाणा के मुख्यमंत्री श्री नायब सिंह सैनी...

महिला जनप्रतिनिधि बदलाव की शिल्पकार : मुख्यमंत्री नायब सिंह सैनी

👉महिलाओं की भागीदारी से नीति निर्माण में आती है...