WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
7Nov-10-min
CM Mann & Maryam Nawaz-min
previous arrow
next arrow
Punjabi Khabarsaar
ਚੰਡੀਗੜ੍ਹ

“ਇਨਵੈਸਟ ਪੰਜਾਬ” ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

34 Views

58 ਹਜ਼ਾਰ ਦੇ ਕਰੀਬ ਛੋਟੇ ਅਤੇ ਦਰਮਿਆਨੇ ਨਵੇਂ ਉਦਯੋਗਾਂ ਨੇ ਕਰਵਾਈ ਰਜਿਸਟ੍ਰੇਸ਼ਨ
ਚੰਡੀਗੜ੍ਹ, 14 ਨਵੰਬਰ:ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਇੱਥੋਂ ਜਾਰੀ ਇਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਾਰੋਬਾਰੀ ਆਪਣੀਆਂ ਸਨਅਤਾਂ ਸ਼ੁਰੂ ਕਰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਪੱਖੋਂ ਉਦਯੋਗਪਤੀਆਂ ਦਾ ਸਾਥ ਦੇਵੇਗੀ।ਉਨ੍ਹਾਂ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਵੀ ਉਦਯੋਗ ਪੱਖੀ ਹਨ ਅਤੇ ਛੋਟੇ ਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਅੱਜ ਹੀ ਇਕ ਹਲਫ਼ੀਆ ਬਿਆਨ ਦੇ ਕੇ ਸ਼ੁਰੂ ਕਰ ਸਕਦੇ ਹਨ ਅਤੇ ਜ਼ਰੂਰੀ ਦਸਤਾਵੇਜ਼ੀ ਪ੍ਰਕਿਰਿਆ 3 ਸਾਲਾਂ ਦੇ ਅੰਦਰ ਅੰਦਰ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵੱਡੇ ਉਦਯੋਗਾਂ ਨੂੰ ਵੀ ਇਹ ਸਹੂਲਤ ਦੇਣ ਦਾ ਫੈਸਲਾ ਮੁੱਖ ਮੰਤਰੀ ਪੱਧਰ ਉੱਤੇ ਵਿਚਾਰ ਅਧੀਨ ਹੈ।

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ ‘ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਸੌਂਦ ਨੇ ਦੱਸਿਆ ਕਿ ਸੂਬੇ ਦਾ “ਇਨਵੈਸਟ ਪੰਜਾਬ” ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਪਹਿਲਾ ਸਥਾਨ ਰੱਖਦਾ ਹੈ ਅਤੇ ਇਸ ਉੱਤੇ 58 ਹਜ਼ਾਰ ਦੇ ਕਰੀਬ ਛੋਟੇ ਅਤੇ ਦਰਮਿਆਨੇ ਨਵੇਂ ਉਦਯੋਗਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਵਿੱਚ 86 ਹਜ਼ਾਰ ਕਰੋੜ ਰੁਪਏ ਤੋਂ ਵੀ ਜ਼ਿਆਦਾ ਦਾ ਨਿਵੇਸ਼ ਆਇਆ ਹੈ ਅਤੇ ਇਸ ਨੂੰ ਹੋਰ ਨਵੇਂ ਮੁਕਾਮ ਉੱਤੇ ਲਿਜਾਣ ਲਈ ਪੰਜਾਬ ਸਰਕਾਰ ਨੇ ਕੋਸ਼ਿਸ਼ਾਂ ਹੋਰ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਦੇ ਫੋਕਲ ਪੁਆਇੰਟਾਂ ਬਾਰੇ ਸੌਂਦ ਨੇ ਦੱਸਿਆ ਕਿ ਸੂਬੇ ਦੇ ਵੱਖ ਵੱਖ ਸ਼ਹਿਰਾਂ ਵਿੱਚ ਸਥਿਤ 52 ਫੋਕਲ ਪੁਆਇੰਟਾਂ ਵਿੱਚੋਂ 26 ਨਗਰ ਨਿਗਮਾਂ ਜਾਂ ਕਮੇਟੀਆਂ ਨੂੰ ਸੌਂਪ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨ ਬਾਰੇ ਕੰਮ ਚੱਲ ਰਿਹਾ ਹੈ ਅਤੇ ਪਹਿਲੇ ਪੜਾਅ ਵਿੱਚ 5 ਸ਼ਹਿਰਾਂ ਦੇ ਫੋਕਲ ਪੁਆਇੰਟਾਂ ਨੂੰ ਰੋਲ ਮਾਡਲ ਵਜੋਂ ਵਿਕਸਿਤ ਕਰਨ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਬਹੁਤ ਛੇਤੀ ਫੋਕਲ ਪੁਆਇੰਟਾਂ ਦੀ ਨਕਸ਼ ਨੁਹਾਰ ਬਦਲ ਦਿੱਤੀ ਜਾਵੇਗੀ।

ਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ: ਹਰਜੋਤ ਸਿੰਘ ਬੈਂਸ

ਇਕ ਖੁਸ਼ ਖਬਰੀ ਦਿੰਦਿਆਂ ਉਦਯੋਗ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਨਵੀਂ ਆਈ.ਟੀ. (ਇਨਫੋਰਮੇਸ਼ਨ ਟੈਕਨੋਲੋਜੀ) ਨੀਤੀ ਉੱਤੇ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਸਨੂੰ ਅਗਲੇ ਸਾਲ ਦੇ ਅੱਧ ਤੋਂ ਪਹਿਲਾਂ ਲਾਗੂ ਕਰਨ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਤਹਿਤ ਮੋਹਾਲੀ ਉੱਤਰੀ ਭਾਰਤ ਦੇ ਨਵੇਂ ਆਈ.ਟੀ. ਹੱਬ ਵਜੋਂ ਉੱਭਰ ਕੇ ਸਾਹਮਣੇ ਆਵੇਗਾ। ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਲਾਗੂ ਹੋਣ ਤੋਂ ਬਾਅਦ ਕਰੀਬ 55 ਹਜ਼ਾਰ ਆਈ.ਟੀ. ਪੇਸ਼ੇਵਰਾਂ ਨੂੰ ਨੌਕਰੀਆਂ ਦੇ ਮੌਕੇ ਮਿਲਣਗੇ।ਸੌਂਦ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਉਦਯੋਗ ਮੰਤਰੀ ਵੱਜੋਂ ਅਹੁਦਾ ਸੰਭਾਲਿਆ ਹੈ, ਬਹੁਤ ਸਾਰੇ ਕਾਰੋਬਾਰੀਆਂ, ਐਸੋਸੀਏਸ਼ਨਾਂ, ਉਦਯੋਗਿਕ ਚੈਂਬਰਾ ਅਤੇ ਸਨਅਤੀ ਸਮੂਹ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰਿਆਂ ਤੋਂ ਮਿਲੇ ਮਸ਼ਵਰੇ ਅਤੇ ਸੁਝਾਅ ਨੂੰ ਨਵੀਆਂ ਨੀਤੀਆਂ ਅਤੇ ਯੋਜਨਾਵਾਂ ਬਣਾਉਣ ਸਮੇਂ ਧਿਆਨ ਵਿਚ ਰੱਖਿਆ ਜਾਵੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਦਾ ਸਨਅਤੀ ਖੇਤਰ ਜਲਦ ਹੀ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰੇਗਾ ਅਤੇ ਹੋਰ ਜ਼ਿਆਦਾ ਨਵਾਂ ਨਿਵੇਸ਼ ਪੰਜਾਬ ਵਿੱਚ ਆਵੇਗਾ।

 

Related posts

ਰਾਜਾ ਵੜਿੰਗ ਨੇ ਮੋਦਾਨੀ ਮਹਾ ਘੋਟਾਲਾ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

punjabusernewssite

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਇਜਲਾਸ ਦੀ ਸ਼ੁਰੂਆਤ ਅੱਜ ਤੋਂ, ਗੰਨੇ ਦੇ ਰੇਟਾਂ ਨੂੰ ਲੈ ਕੇ ਹੋ ਸਕਦਾ ਵੱਡਾ ਐਲਾਨ

punjabusernewssite

ਪੰਜਾਬ ਪੁਲਿਸ ਵੱਲੋਂ ਮਾਨਸੂਨ ਦੇ ਸਵਾਗਤ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

punjabusernewssite