Tuesday, February 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

Date:

spot_img

Chandigarh News:ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ ਹਨ ਅਤੇ ਕਈ ਕੌਮੀ ਅਤੇ ਕੌਮਾਂਤਰੀ ਉਦਯੋਗਪਤੀ ਇੱਥੇ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ।ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 5,574 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਨਾਲ 88,014 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਇਸ ਸਦਕਾ ਤਕਰੀਬਨ 4,01,217 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। ਸੌਂਦ ਨੇ ਹੋਰਨਾਂ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਵੱਡੇ-ਵੱਡੇ ਉਦਯੋਗਿਕ ਘਰਾਣੇ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਵਿੱਚ ਦਿਲਚਸਪੀ ਵਿਖਾ ਰਹੀਆਂ ਹਨ।

ਇਹ ਵੀ ਪੜ੍ਹੋ  22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪ੍ਰਾਪਤ ਹੋਏ ਕੁਝ ਪ੍ਰਮੁੱਖ ਪ੍ਰੋਜੈਕਟਾਂ ਵਿੱਚੋਂ ਟਾਟਾ ਸਟੀਲ ਲਿਮਟਿਡ ਨੇ (2600 ਕਰੋੜ ਰੁਪਏ), ਸਨਾਥਨ ਪੋਲੀਕੋਟ ਪ੍ਰਾਈਵੇਟ ਲਿਮਟਿਡ (1600 ਕਰੋੜ ਰੁਪਏ), ਅੰਬੂਜਾ ਸੀਮੈਂਟਸ ਲਿਮਟਿਡ (1400 ਕਰੋੜ ਰੁਪਏ), ਰੁਚਿਰਾ ਪੇਪਰਜ਼ ਲਿਮਟਿਡ (1137 ਕਰੋੜ ਰੁਪਏ), ਟੋਪਨ ਸਪੈਸ਼ਲਿਟੀ ਫਿਲਮਜ਼ ਲਿਮਟਿਡ (787 ਕਰੋੜ ਰੁਪਏ), ਨੇਸਲੇ ਇੰਡੀਆ ਲਿਮਟਿਡ (583 ਕਰੋੜ ਰੁਪਏ), ਹੈਪੀ ਫੋਰਜਿੰਗਜ਼ ਲਿਮਟਿਡ (438 ਕਰੋੜ ਰੁਪਏ), ਫਰੂਡੇਨਬਰਗ ਗਰੁੱਪ (339 ਕਰੋੜ ਰੁਪਏ), ਓਏਕੇਮੇਟਕੋਰਪ ਲਿਮਟਿਡ (309 ਕਰੋੜ ਰੁਪਏ) ਅਤੇ ਕਾਰਗਿਲ ਇੰਡੀਆ ਪ੍ਰਾਈਵੇਟ ਲਿਮਟਿਡ ਨੇ (160 ਕਰੋੜ ਰੁਪਏ) ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਹੋਰ ਕਾਰੋਬਾਰੀ ਵੀ ਆਪਣੀਆਂ ਸਨਅਤਾਂ ਪੰਜਾਬ ਵਿੱਚ ਸ਼ੁਰੂ ਕਰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਪੱਖੋਂ ਉਦਯੋਗਪਤੀਆਂ ਦਾ ਸਾਥ ਦੇਵੇਗੀ।

ਇਹ ਵੀ ਪੜ੍ਹੋ  ਦਿੱਲੀ ਨੇ ਫੈਸਲਾ ਕਰ ਲਿਆ ਹੈ: ਅਰਵਿੰਦ ਕੇਜਰੀਵਾਲ ਚੌਥੀ ਵਾਰ ਮੁੱਖ ਮੰਤਰੀ ਬਣਨਗੇ – ਭਗਵੰਤ ਮਾਨ

ਉਨ੍ਹਾਂ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਵੀ ਉਦਯੋਗ ਪੱਖੀ ਹਨ ਅਤੇ ਛੋਟੇ ਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਅੱਜ ਹੀ ਇਕ ਹਲਫ਼ੀਆ ਬਿਆਨ ਦੇ ਕੇ ਸ਼ੁਰੂ ਕਰ ਸਕਦੇ ਹਨ ਅਤੇ ਜ਼ਰੂਰੀ ਦਸਤਾਵੇਜ਼ੀ ਪ੍ਰਕਿਰਿਆ 3 ਸਾਲਾਂ ਦੇ ਅੰਦਰ ਅੰਦਰ ਪੂਰੀ ਕੀਤੀ ਜਾ ਸਕਦੀ ਹੈ।ਸੌਂਦ ਨੇ ਦੱਸਿਆ ਕਿ ਸੂਬੇ ਦਾ “ਇਨਵੈਸਟ ਪੰਜਾਬ” ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਪਹਿਲਾ ਸਥਾਨ ਰੱਖਦਾ ਹੈ ਅਤੇ ਇਸ ਉੱਤੇ 58 ਹਜ਼ਾਰ ਦੇ ਕਰੀਬ ਛੋਟੇ ਅਤੇ ਦਰਮਿਆਨੇ ਨਵੇਂ ਉਦਯੋਗਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda Police ‘ਚ ਵੱਡੀ ਰੱਦੋਬਦਲ; ਡੇਢ ਦਰਜ਼ਨ SHO ਅਤੇ ਚੌਂਕੀ ਇੰਚਾਰਜ਼ ਬਦਲੇ, ਦੇਖੋ ਲਿਸਟ

Bathinda News: Bathinda Police;ਪਿਛਲੇ ਦਿਨੀਂ ਬਠਿੰਡਾ 'ਚ ਬਦਲ ਕੇ...

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

👉ਦਿਵਿਆਂਗ ਖਿਡਾਰੀਆਂ ਲਈ ਹਰਿਆਣਾ ਵਿੱਚ ਬਣੇਗਾ ਵਿਸ਼ੇਸ਼ ਸਟੇਡੀਅਮ, ਮੁੱਖ...