spot_img

ISI ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

Date:

spot_img

👉ਮਾਡਿਊਲ ਕੱਟੜਪੰਥੀ ਗਤੀਵਿਧੀਆਂ ਅਤੇ ਭਾਰਤ ਵਿਰੋਧੀ ਤੇ ਪੁਲਿਸ ਵਿਰੋਧੀ ਬਿਰਤਾਂਤ ਫੈਲਾਉਣ ਵਿੱਚ ਰਿਹੈ ਸ਼ਾਮਲ: ਡੀਜੀਪੀ ਗੌਰਵ ਯਾਦਵ
Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਾਲੇ ਅਤੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮਾਂ ਕੋਲੋਂ ਚਾਰ ਅਤਿ-ਆਧੁਨਿਕ ਹਥਿਆਰ, ਜਿਨ੍ਹਾਂ ਵਿੱਚ ਦੋ ਮੈਗਜ਼ੀਨਾਂ ਅਤੇ 36 ਜ਼ਿੰਦਾ ਕਾਰਤੂਸਾਂ ਸਮੇਤ ਏ.ਕੇ.-47 ਰਾਈਫ਼ਲ ਸ਼ਾਮਲ ਹੈ, ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸੇਵਕ ਸਿੰਘ ਉਰਫ਼ ਸੂਰਜ ਵਾਸੀ ਨਵੀਂ ਆਬਾਦੀ ਅਟਾਰੀ, ਅੰਮ੍ਰਿਤਸਰ ਅਤੇ ਅਮਰਜੀਤ ਸਿੰਘ ਉਰਫ ਰੋਹਿਤ ਵਾਸੀ ਸੁਭਾਸ਼ ਰੋਡ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਏਕੇ-47 ਰਾਈਫਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਅਤਿ-ਆਧੁਨਿਕ 9 ਐਮਐਮ ਗਲੋਕ ਪਿਸਤੌਲ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਇਹ ਮਾਡਿਊਲ ਕੱਟੜਪੰਥੀ ਗਤੀਵਿਧੀਆਂ ਅਤੇ ਭਾਰਤ ਵਿਰੋਧੀ ਤੇ ਪੁਲਿਸ ਵਿਰੋਧੀ ਬਿਰਤਾਂਤ ਫੈਲਾਉਣ ਵਰਗੀਆਂ ਗਤੀਵਿਧੀਆਂ ਵਿਚ ਵੀ ਸ਼ਾਮਲ ਰਿਹਾ ਹੈ। ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈਟਵਰਕ ਦਾ ਪਰਦਾਫ਼ਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ Happy Sarpanch Murder Case; ਬਬਲੂ ਬਰਾੜ ਸਮੇਤ ਚਾਰ ਨੌਜਵਾਨ ਪੁਲਿਸ ਵੱਲੋਂ ਗ੍ਰਿਫਤਾਰ

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀਆਂ ਟੀਮਾਂ ਨੇ ਪਿੰਡ ਮੁਹਾਵਾ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਹਥਿਆਰਾਂ ਦੀ ਖੇਪ, ਜਿਸ ਵਿੱਚ ਏ.ਕੇ.-47 ਸਮੇਤ ਗੋਲੀ-ਸਿੱਕਾ ਅਤੇ ਤਿੰਨ ਗਲੌਕ ਪਿਸਤੌਲ ਸ਼ਾਮਲ ਹਨ, ਬਰਾਮਦ ਕੀਤੇ। ਐਸਐਸਪੀ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਥਿਆਰਾਂ ਦੀ ਇਹ ਖੇਪ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਉਦੇਸ਼ ਨਾਲ ਮਾਡਿਊਲ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਪਾਕਿਸਤਾਨ ਦੇ ਰਸਤਿਓਂ ਭੇਜੀ ਗਈ ਸੀ।ਇਸ ਸਬੰਧੀ ਥਾਣਾ ਘਰਿੰਡਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(1)(ਏ), 25(6), 25(7), 25(8) ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਧਾਰਾਵਾਂ 13, 16, 18 ਤਹਿਤ ਐਫ.ਆਈ.ਆਰ. ਨੰ. 80 ਮਿਤੀ 12.03.2026 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img

Share post:

Popular

More like this
Related

ਅਕਾਲੀ ਦਲ ਵਿਚੋਂ ਬਰਖਾਸਤ ਰੂਪ ਕੌਰ ਸੰਧੂ ਨੂੰ ਧਮਕੀਆਂ ਮਿਲਣ ਤੋਂ ਬਾਅਦ ਮਿਲੀ ਪੁਲਿਸ ਸੁਰੱਖਿਆ

👉ਬਹਿਰੀਨ ਵਾਲੀ ਬੀਬੀ ਦੀ ਤਰ੍ਹਾਂ ਹੋਰਨਾਂ ਪੀੜਤਾਂ ਦਾ ਖੁਲਾਸਾ...

Cabinet Minister Shruti Chaudhary ने तोशाम हलके में दी 25.34 करोड़ की सौगात

👉4 परियोजनाओं का शिलान्यास, 5 का लोकार्पण किया Haryana News:...

शहरी स्थानीय निकाय मंत्री विपुल गोयल की अध्यक्षता में हुई कार्य समिति की बैठक

👉ठोस कचरा प्रबंधन, चिल्ड्रन पार्क और डिजिटल लाइब्रेरी सहित...

खेल युवाओं को अनुशासन, संघर्ष और टीम भावना के साथ आगे बढ़ने का अवसर देते हैं: राव नरबीर सिंह

👉रामा अत्रे महिला टी-20 क्रिकेट टूर्नामेंट का कैबिनेट मंत्री...