ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ;ਪੰਜਾਬ ਬੰਦ ਨੂੰ ਸੂਬੇ ’ਚ ਮਿਲਿਆ ਭਰਵਾਂ ਹੁੰਗਾਰਾ

Date:

spot_img

Punjab News: bandi sikh release issue; ਪਿਛਲੇ ਕਈ ਦਹਾਕਿਆਂ ਤੋਂ ਜੇਲ੍ਹਾਂ ‘ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਬੰਦ ਦੇ ਦਿੱਤੇ ਸੱਦੇ ਨੂੰ ਸੂਬੇ ਭਰ ਵਿਚ ਭਰਵਾਂ ਹੂੰਗਾਰਾ ਦੇਖਣ ਨੂੰ ਮਿਲਿਆ। ਹਾਲਾਂਕਿ ਕਈ ਥਾਵਾਂ ‘ਤੇ ਆਮ ਲੋਕਾਂ ਅਤੇ ਬੰਦ ਨੂੰ ਸਫ਼ਲ ਬਣਾਉਣ ਵਿਚ ਜੁਟੇ ਕਾਰਕੁੰਨਾਂ ਵਿਚਕਾਰ ਤਲਖੀ ਭਰੀਆਂ ਘਟਨਾਵਾਂ ਵੀ ਦੇਖਣ ਨੂੰ ਮਿਲੀਆਂ ਪ੍ਰੰਤੂ ਸਵੇਰੇ 7 ਵਜੇਂ ਤੋਂ ਦੁਪਿਹਰ 2 ਵਜੇਂ ਤੱਕ ਬੰਦ ਦੇ ਇਸ ਸੱਦੇ ਨੂੰ ਹਰ ਵਰਗ ਵੱਲੋਂ ਸਹਿਯੋਗ ਮਿਲਿਆ। ਜਿਆਦਾਤਰ ਬੱਸ ਸਰਵਿਸ ਅਤੇ ਜਨਤਕ ਆਵਾਜ਼ਾਈ ਠੱਪ ਰਹੀ ਤੇ ਜਿਆਦਾਤਰ ਪ੍ਰਾਈਵੇਟ ਸਕੂਲਾਂ ਵਿਚ ਵੀ ਛੁੱਟੀ ਰਹੀ।

ਇਹ ਵੀ ਪੜ੍ਹੋ 👉Ajnala ‘ਚ ਘਰ ‘ਤੇ ਹਮਲਾ; 3 ਜਣੇ ਜਖ਼ਮੀ, ਗ੍ਰਨੈਡ ਅਟੈਕ ਦਾ ਖ਼ਦਸਾ !

ਇਸੇ ਤਰ੍ਹਾਂ ਹੋਰ ਵਪਾਰਕ ਅਦਾਰੇ ਬੰਦ ਰਹਿਣ ਕਾਰਨ ਬਜ਼ਾਰਾਂ ਵਿਚ ਚਹਿਲ-ਪਹਿਲ ਦੇਖਣ ਨੂੰ ਨਹੀਂ ਮਿਲੀ। ਮੌਰਚੇ ਵਿਚ ਸਾਮਲ ਜਥੇਬੰਦੀਆਂ ਵੱਲੋਂ ਕਈ ਥਾਂ ਟੋਲ ਪਲਾਜ਼ਿਆਂ ‘ਤੇ ਵੀ ਧਰਨੇ ਦਿੱਤੇ ਗਏ। ਹਾਲਾਂਕਿ ਐਮਰਜੈਂਸੀ ਸੇਵਾਵਾਂ ਅਤੇ ਹੋਰ ਜਰੂਰੀ ਵਸਤਾਂ ਦਾ ਕੰਮਕਾਜ਼ ਚੱਲਦਾ ਰਿਹਾ। ਸਰਕਾਰੀ ਅਤੇ ਨਿੱਜੀ ਬੱਸ ਸੇਵਾ ਪ੍ਰਭਾਵਿਤ ਰਹਿਣ ਕਾਰਨ ਪੇਂਡੂ ਖੇਤਰਾਂ ਤੋਂ ਸ਼ਹਿਰ ਆਉਣ ਵਾਲੇ ਦਿਹਾੜੀਦਾਰਾਂ, ਮੁਲਾਜ਼ਮਾਂ ਅਤੇ ਹੋਰ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੋਰਚੇ ਵੱਲੋਂ ਬੰਦ ਨੂੰ ਸਹਿਯੋਗ ਦੇਣ ਵਾਲੇ ਵਪਾਰੀਆਂ, ਟਰਾਂਸਪੋਰਟਰਾਂ, ਕਿਸਾਨਾਂ ਅਤੇ ਆਮ ਲੋਕਾਂ ਦਾ ਧੰਨਵਾਦ ਕੀਤਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...