Bathinda News: ਦੀਵਾਲੀ ਤੋਂ ਬਾਅਦ ਮੌਸਮ ਵਿੱਚ ਆਏ ਬਦਲਾਅ ਅਤੇ ਹਵਾ ਵਿੱਚ ਵਧੇ ਪ੍ਰਦੂਸ਼ਣ ਕਾਰਨ ਬਠਿੰਡਾ ਦੀ ਆਬੋ-ਹਵਾ ਜ਼ਹਿਰੀਲੀ ਹੋ ਗਈ ਹੈ। ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਧੂੰਏਂ ਅਤੇ ਧੁੰਦ ਦੀ ਪਰਤ ਛਾਈ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਪੈ ਰਹੀ ਹੈ। ਹਵਾ ਦਾ ਏਆਈਕਿਊ ਪੱਧਰ ਖ਼ਤਰਨਾਕ ਸ਼੍ਰੇਣੀ ਤੱਕ ਪੁੱਜਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਪਰਾਲੀ ਨੂੰ ਅੱਗ ਤੇ ਦੀਵਾਲੀ ਦੇ ਪਟਾਕਿਆਂ ਦੀ ਪ੍ਰਦੂਸ਼ਣ ਕਾਰਨ ਇਹ ਸਥਿਤੀ ਬਣੀ ਹੈ। ਸਵੇਰ ਅਤੇ ਸ਼ਾਮ ਵੇਲੇ ਅਸਮਾਨ ਵਿੱਚ ਧੂੰਏਂ ਅਤੇ ਧੁੰਦ ਦੀ ਹਲਕੀ ਪਰਤ ਛਾਈ ਰਹਿਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਪਿਛਲੇ ਕੁਝ ਦਿਨਾਂ ਤੋਂ ਹਵਾ ਦੀ ਰਫ਼ਤਾਰ ਮੱਠੀ ਪੈਣ ਕਾਰਨ ਪ੍ਰਦੂਸ਼ਣ ਦੇ ਕਣ ਵਾਤਾਵਰਨ ਵਿੱਚ ਹੀ ਜਮ੍ਹਾਂ ਹੋ ਰਹੇ ਹਨ। ਇਸ ਤੋਂ ਇਲਾਵਾ ਸ਼ਹਿਰ ਦੀਆਂ ਸੜਕਾਂ ‘ਤੇ ਉੱਡਦੀ ਧੂੜ, ਵਾਹਨਾਂ ਦਾ ਵਧਦਾ ਧੂੰਆਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਚੱਲ ਰਹੀਆਂ ਉਸਾਰੀ ਗਤੀਵਿਧੀਆਂ ਇਸ ਸਥਿਤੀ ਨੂੰ ਹੋਰ ਗੰਭੀਰ ਬਣਾ ਰਹੀਆਂ ਹਨ।
ਇਹ ਵੀ ਪੜ੍ਹੋ 👉ਮੁੱਖ ਮੰਤਰੀ ਤੀਰਥ ਯਾਤਰਾ ‘ਤੇ ਚੱਲੀਆਂ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, 4 ਦੀ ਹੋਈ ਮੌ/ਤ ਤੇ ਕਈ ਜਖ਼ਮੀ
ਖਾਸ ਤੌਰ ‘ਤੇ ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਅਤੇ ਮੁੱਖ ਚੌਕਾਂ ਵਿੱਚ ਹਵਾ ਦੀ ਗੁਣਵੱਤਾ ਸਭ ਤੋਂ ਵੱਧ ਪ੍ਰਭਾਵਿਤ ਹੋਈ ਹੈ।ਹਵਾ ਵਿੱਚ ਵਧੇ ਹੋਏ ਪ੍ਰਦੂਸ਼ਣ ਦਾ ਸਿੱਧਾ ਅਸਰ ਬਠਿੰਡਾ ਵਾਸੀਆਂ ਦੀ ਸਿਹਤ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਸਥਾਨਕ ਹਸਪਤਾਲਾਂ ਵਿੱਚ ਅੱਖਾਂ ਵਿੱਚ ਜਲਣ, ਗਲੇ ਦੀ ਖਰਾਸ਼ ਅਤੇ ਸਾਹ ਲੈਣ ਵਿੱਚ ਤਕਲੀਫ਼ ਵਾਲੇ ਮਰੀਜ਼ਾਂ ਦੀ ਗਿਣਤੀ ਵਧਣ ਲੱਗੀ ਹੈ।ਸਿਹਤ ਮਾਹਿਰਾਂ ਅਤੇ ਪ੍ਰਸ਼ਾਸਨ ਵੱਲੋਂ ਬੱਚਿਆਂ, ਬਜ਼ੁਰਗਾਂ ਅਤੇ ਦਮੇ ਦੇ ਮਰੀਜ਼ਾਂ ਨੂੰ ਸਵੇਰ-ਸ਼ਾਮ ਦੀ ਸੈਰ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਗਈ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰੋਂ ਬਾਹਰ ਨਿਕਲਦੇ ਸਮੇਂ ਮਾਸਕ ਦੀ ਵਰਤੋਂ ਜ਼ਰੂਰ ਕਰਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਨਿੱਜੀ ਵਾਹਨਾਂ ਦੀ ਬਜਾਏ ਸਾਂਝੀ ਆਵਾਜਾਈ ਨੂੰ ਤਰਜੀਹ ਦੇਣ, ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਨੂੰ ਕਾਬੂ ਹੇਠ ਰੱਖਿਆ ਜਾ ਸਕੇ। ਸ਼ਹਿਰ ਵਿੱਚ ਵਧ ਰਹੇ ਪ੍ਰਦੂਸ਼ਣ ਕਾਰਨ ਲੋਕਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਵਧ ਗਈ ਹੈ। ਪ੍ਰਸ਼ਾਸਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਹਵਾ ਪ੍ਰਦੂਸ਼ਣ ਦੇ ਅਸਲ ਕਾਰਨਾਂ ਦੀ ਪਛਾਣ ਕਰਕੇ ਇਸ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













