ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ
ਕੁਰਾਲੀ/ਖਰੜ, 12 ਦਸੰਬਰ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸ਼ਹੀਦ ਸਾਡੇ ਸਮਾਜ ਦੇ ਸਰਮਾਇਆ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਅਜ਼ਾਦੀ ਦੀ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ। ਸ਼੍ਰੀ ਤਿਵਾੜੀ ਅੱਜ ਪਿੰਡ ਅੰਦਹੇੜੀ ਵਿੱਚ 1971 ਦੀ ਜੰਗ ਵਿੱਚ ਦੇਸ਼ ਲਈ ਲਾਮਿਸਾਲ ਕੁਰਬਾਨੀ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਬੁੱਤਾਂ ’ਤੇ ਸ਼ਰਧਾਂਜਲੀ ਭੇਟ ਕਰਨ ਮੌਕੇ ਸੰਬੋਧਨ ਕਰ ਰਹੇ ਸਨ।
ਅਪਣੀਆਂ ਮੰਗਾਂ ਨੂੰ ਲੈਕੇ ਕਲਮਛੋੜ ਹੜਤਾਲ ’ਤੇ ਚੱਲ ਰਹੇ ‘ਦਫ਼ਤਰੀ ਬਾਬੂ’ 14 ਤੇ 15 ਨੂੰ ਲੈਣਗੇ ਸਮੂਹਿਕ ਛੁੱਟੀ
ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸ਼ਹੀਦ ਕਾਂਸਟੇਬਲ ਅਜਾਇਬ ਸਿੰਘ, ਸ਼ਹੀਦ ਹੌਲਦਾਰ ਸੁੱਚਾ ਸਿੰਘ ਰਾਏ ਅਤੇ ਸ਼ਹੀਦ ਕਾਂਸਟੇਬਲ ਬਲਬੀਰ ਸਿੰਘ ਰਾਏ ਨੇ 1971 ਦੀ ਜੰਗ ਵਿੱਚ ਦੇਸ਼ ਦੀ ਰੱਖਿਆ ਲਈ ਆਪਣੀ ਮਹਾਨ ਕੁਰਬਾਨੀ ਦਿੱਤੀ ਸੀ ਅਤੇ ਅੱਜ ਉਹ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਉਨ੍ਹਾਂ ਦੇ ਪਿੰਡ ਪਹੁੰਚੇ ਸਨ। ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਪਡਿਆਲਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸ਼ਹੀਦਾਂ ਦੇ ਵਿਚਾਰਾਂ ’ਤੇ ਪਹਿਰਾ ਦਿੱਤਾ ਹੈ।ਉਨ੍ਹਾਂ ਸੂਬਾ ਸਰਕਾਰ ਨੂੰ ਪਿੰਡ ਦੇ ਵਿਕਾਸ ਲਈ ਪਹਿਲਕਦਮੀ ਕਰਨ ਦੀ ਅਪੀਲ ਵੀ ਕੀਤੀ।
ਤਿੰਨ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਪੰਜਾਬ ‘ਚ ਕਾਂਗਰਸ ਤੇ ਆਪ ਦਾ ਹੋਵੇਗਾ ਗਠਜੋੜ !
ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀ ਮੰਗ ’ਤੇ ਸ਼ਹੀਦਾਂ ਦੇ ਬੁੱਤਾਂ ਨੂੰ ਜਾਂਦੀ ਸੜਕ ਦੇ ਨਿਰਮਾਣ ਲਈ ਆਪਣੇ ਸੰਸਦੀ ਕੋਟੇ ਵਿੱਚੋਂ ਜਾਰੀ 5 ਲੱਖ ਰੁਪਏ ਦੀ ਗ੍ਰਾਂਟ ਪਿੰਡ ਵਾਲਿਆਂ ਨੂੰ ਸੌਂਪੀ। ਇਸੇ ਤਰ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਸਤਵੀਰ ਸਿੰਘ ਸੱਤੀ, ਜਸਬੀਰ ਸਿੰਘ, ਹਰਮੀਤ ਸਿੰਘ, ਰਜਿੰਦਰ ਸਿੰਘ, ਰਣਧੀਰ ਸਿੰਘ, ਸੰਪੂਰਨ ਸਿੰਘ, ਨਸੀਬ ਸਿੰਘ, ਗੁਰਪਾਲ ਸਿੰਘ ਆਦਿ ਹਾਜ਼ਰ ਸਨ।
Share the post "ਸ਼ਹੀਦਾਂ ਦੀ ਮਹਾਨ ਕੁਰਬਾਨੀ ਸਦਕਾ ਹੀ ਅਸੀਂ ਅਜ਼ਾਦੀ ਦੀ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ : ਮਨੀਸ਼ ਤਿਵਾੜੀ"