spot_img

ਗਰਭਵਤੀ ਅਤੇ ਦੁੱਧ ਪਿਲਾਉਂਦੀਆਂ ਮਾਵਾਂ ਦੀ ਖੁਰਾਕ ਸੰਤੁਲਿਤ ਹੋਣੀ ਜਰੂਰੀ:ਡਾ ਧੀਰਾ ਗੁਪਤਾ

Date:

spot_img

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਮੁਹਿੰਮ ਤਹਿਤ ਹੋਈ ਗਰਭਵਤੀ ਔਰਤਾਂ ਦੀ ਜਾਂਚ
ਗੋਨਿਆਣਾ, 24 ਜਨਵਰੀ : ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਰਮਨ ਸਿੰਗਲਾ ਦੀਆਂ ਹਦਾਇਤਾਂ ਅਨੁਸਾਰ ਐਸ.ਐਮ.ਓ. ਡਾ: ਧੀਰਾ ਗੁਪਤਾ ਦੀ ਅਗਵਾਈ ਵਿਚ ਸਥਾਨਕ ਸੀ.ਐਚ.ਸੀ. ਵਿਖੇ ਗਰਭਵਤੀ ਔਰਤਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਮੁਹਿੰਮ ਤਹਿਤ ਮਹੀਨੇ ਦੀ ਹਰ 9 ਅਤੇ 23 ਤਰੀਕ ਨੂੰ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਦੁੱਧ ਪਿਲਾਉਂਦੀਆਂ ਮਾਵਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ SSD Girls College ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦਾ ਆਯੋਜਨ

ਇਸ ਮੌਕੇ ਇਕੱਤਰ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਐਸ.ਐਮ.ਓ. ਡਾ ਗੁਪਤਾ ਨੇ ਕਿਹਾ ਕਿ ਗਰਭਵਤੀ ਔਰਤਾਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਲੈਣੀ ਚਾਹੀਦੀ ਹੈ। ਜਿਸ ਸਦਕਾ ਹੀ ਬੱਚਾ ਤੰਦਰੁਸਤ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਖੁਰਾਕ ਦਿਨ ਵਿੱਚ ਦੋ ਵਾਰ ਦੀ ਥਾਂ ਵਾਰ-ਵਾਰ ਹੋਣੀ ਚਾਹੀਦੀ ਹੈ। ਇਸ ਮੌਕੇ ਬੋਲਦਿਆਂ ਬੱਚਿਆਂ ਦੇ ਮਾਹਿਰ ਡਾ: ਮੋਨਿਸ਼ਾ ਗਰਗ ਨੇ ਕਿਹਾ ਕਿ ਨਵ—ਜੰਮੇ ਬੱਚੇ ਲਈ ਸਿਰਫ਼ ਮਾਂ ਦਾ ਦੁੱਧ ਹੀ ਲਾਹੇਬੰਦ ਹੁੰਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਵੀਨਸ, ਮਪਹ ਸੁਪਰਵਾਇਜ਼ਰ ਕਰਮਜੀਤ ਕੌਰ, ਮਪਵਹ ਰਾਮ ਕੁਮਾਰੀ, ਨਿਸ਼ਾ , ਜੀਵਨ ਕੁਮਾਰ ਅਤੇ ਰਵਿੰਦਰ ਸਿੰਘ ਆਦਿ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...