ਨਵੀਂ ਪੀੜ੍ਹੀ ਨੂੰ ਵਿਰਾਸਤ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ : ਜਸਪ੍ਰੀਤ ਸਿੰਘ
ਬਠਿੰਡਾ, 8 ਫ਼ਰਵਰੀ : ਕੌਮਾਂ ਨੂੰ ਜਿਊਂਦਾ ਰੱਖਣ ਲਈ ਵਿਰਾਸਤ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੈ ਤੇ ਇਸੇ ਮਕਸਦ ਦੇ ਨਾਲ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ 17ਵਾਂ ਵਿਰਾਸਤੀ ਮੇਲਾ ਕਰਵਾਇਆ ਜਾ ਰਿਹਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੇਲੇ ਦਾ ਪੋਸਟਰ ਰਿਲੀਜ਼ ਕਰਨ ਤੋਂ ਬਾਅਦ ਕਰਦਿਆਂ ਕਿਹਾ ਕਿ ਸਾਡਾ ਸਭ ਦਾ ਫ਼ਰਜ ਬਣਦਾ ਹੈ ਕਿ ਪੰਜਾਬੀ ਮਾਂ ਬੋਲੀ ਦਾ ਵੱਧ ਤੋਂ ਵੱਧ ਸਤਿਕਾਰ ਕਰੀਏ ਅਤੇ ਇਸ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਈਏ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਵਿਰਾਸਤੀ ਮੇਲੇ ਦਾ ਪੋਸਟਰ ਜਾਰੀ
ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਨੂੰ ਸਮਰਪਿਤ ਹਰ ਸੰਭਵ ਯਤਨ ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਹੀ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਇਹ ਵਿਰਾਸਤੀ ਮੇਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਲਾਹੇਵੰਦ ਸਾਬਤ ਹੋਵੇਗਾ।
ਦੇਸ਼ ਨੂੰ ਬਚਾਉਣ ਲਈ ਵਿਰੋਧੀ ਧਿਰ ਦਾ ਇਕਜੁੱਟ ਹੋਣਾ ਬਹੁਤ ਜ਼ਰੂਰੀ: ਭਗਵੰਤ ਮਾਨ
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬੀ ਮਾਂ ਬੋਲੀ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਹਰ ਬੋਰਡ, ਸਾਇਨ ਬੋਰਡ ਪੰਜਾਬੀ ਵਿੱਚ ਲਿਖੇ ਜਾਣਗੇ। ਇਸ ਮੌਕੇ ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਸਹਾਇਕ ਕਮਿਸ਼ਨਰ (ਜਨਰਲ) ਪੰਕਜ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ, ਮੇਲਾ ਕਮੇਟੀ ਦੇ ਪ੍ਰਧਾਨ ਚਮਕੌਰ ਮਾਨ, ਇੰਦਰਜੀਤ ਸਿੰਘ, ਗੁਰਅਵਤਾਰ ਸਿੰਘ ਗੋਗੀ, ਰਾਮ ਪ੍ਰਕਾਸ਼ ਜਿੰਦਲ, ਗੁਰਮੀਤ ਸਿੰਘ ਸਿੱਧੂ ਆਦਿ ਹਾਜ਼ਰ ਸਨ।
Share the post "ਕੌਮਾਂ ਨੂੰ ਜਿਊਂਦਾ ਰੱਖਣ ਲਈ ਵਿਰਾਸਤ ਨੂੰ ਸੰਭਾਲਣਾ ਜ਼ਰੂਰੀ : ਜਗਰੂਪ ਸਿੰਘ ਗਿੱਲ"