Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਅਹਿਮ ਫਰਜ਼: ਲਾਲ ਚੰਦ ਕਟਾਰੂਚੱਕ

5 Views

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ‘ਵਣ ਮਿੱਤਰ’ ਸਕੀਮ ਨੂੰ ਹੋਰ ਹੁਲਾਰਾ ਦੇਣ ‘ਤੇ ਦਿੱਤਾ ਜ਼ੋਰ

ਐਨ.ਓ.ਸੀ. ਕਲੀਅਰੈਂਸ ਪ੍ਰਣਾਲੀ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ

ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਵਾਸਤੇ ਵਾਤਾਵਰਨ ਦੀ ਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਜ਼ਮੀਨੀ ਪੱਧਰ ‘ਤੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਹ ਪ੍ਰਗਟਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੈਕਟਰ 68 ਸਥਿਤ ਵਣ ਭਵਨ ਵਿਖੇ ਮੀਟਿੰਗ ਦੌਰਾਨ ਕੀਤਾ। ਸਵੱਛ ਅਤੇ ਹਰਿਆ-ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ‘ਵਣ ਮਿੱਤਰ’ ਸਕੀਮ ਨੂੰ ਹੋਰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਬੂਟਿਆਂ ਦੀ ਸੁਰੱਖਿਆ ਅਤੇ ਸੰਭਾਲ ਵੀ ਯਕੀਨੀ ਬਣਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਥੋਂ ਤੱਕ ਬੂਟੇ ਲਗਾਉਣ ਦਾ ਸਬੰਧ ਹੈ, ਇਸ ਨੂੰ ਤਰਜੀਹੀ ਤੌਰ ‘ਤੇ ਚਾਰਦੀਵਾਰੀ ਵਾਲੀਆਂ ਥਾਵਾਂ ਜਿਵੇਂ ਵਿਦਿਅਕ ਸੰਸਥਾਵਾਂ, ਪੇਂਡੂ ਡਿਸਪੈਂਸਰੀਆਂ, ਆਮ ਆਦਮੀ ਕਲੀਨਿਕਾਂ (ਏ.ਏ.ਸੀਜ਼) ਵਿੱਚ ਲਗਾਇਆ ਜਾਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਪੌਦਿਆਂ ਨੂੰ ਕੋਈ ਨੁਕਸਾਨ ਨਾ ਹੋਵੇ।

ਸਪੀਕਰ ਸੰਧਵਾਂ ਨੇ ਮਹਾਨ ਕੋਸ਼ ਨੂੰ ਸੋਧ ਕੇ ਮੁੜ ਪ੍ਰਕਾਸ਼ਿਤ ਕਰਨ ਸਬੰਧੀ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਚਾਰ-ਚਰਚਾ

ਫਗਵਾੜਾ-ਚੰਡੀਗੜ੍ਹ ਸੜਕ ਦੀ ਸੁੰਦਰ ਦਿੱਖ ‘ਤੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਲੁਧਿਆਣਾ-ਚੰਡੀਗੜ੍ਹ ਸੜਕ ‘ਤੇ ਵੱਧ ਤੋਂ ਵੱਧ ਬੂਟੇ ਲਗਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰੋਜੈਕਟਾਂ ਸਬੰਧੀ ਐਨ.ਓ.ਸੀ. ਪ੍ਰਦਾਨ ਕਰਨ ਦੀ ਵਿਧੀ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ‘ਨਾਨਕ ਬਗੀਚੀ’ ਅਤੇ ‘ਪਵਿੱਤਰ ਵਣ’ ਪਹਿਲਕਦਮੀਆਂ ਨੂੰ ਹੋਰ ਹੁਲਾਰਾ ਦੇਣ ‘ਤੇ ਜ਼ੋਰ ਦਿੱਤਾ। ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਪੇਂਡੂ ਖੇਤਰਾਂ ਦੀਆਂ ਲਿੰਕ ਸੜਕਾਂ ‘ਤੇ ਬੂਟੇ ਲਗਾਉਣ ਸਬੰਧੀ ਵੀ ਵਿਚਾਰ ਕੀਤਾ ਜਾ ਰਿਹਾ ਹੈ। ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਸੂਬੇ ਦੀਆਂ ਸਾਰੀਆਂ ਨਰਸਰੀਆਂ ਵਿੱਚ ਪਖਾਨੇ ਮੁਹੱਈਆ ਕਰਵਾਉਣ ਦਾ ਕੰਮ ਇਸੇ ਸਾਲ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਵਧੀਕ ਪੀ.ਸੀ.ਸੀ.ਐਫ. ਸੌਰਵ ਗੁਪਤਾ ਵੀ ਸ਼ਾਮਲ ਹਨ।

Related posts

ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

punjabusernewssite

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

punjabusernewssite

ਮੰਤਰੀ ਬੈਂਸ ਦਾ ਦਾਅਵਾ: ਮੇਰੇ ’ਤੇ ਲਗਾਏ ਜਾ ਰਹੇ ਇਲਜ਼ਾਮਾਂ ਦਾ ਸਬੂਤ ਦਿਉਂ,ਮੈਂ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ

punjabusernewssite