ਬਠਿੰਡਾ, 14 ਜੁਲਾਈ – ਤੰਦਰੁਸਤ ਜੀਵਨ ਲਈ ਸਾਡਾ ਆਲਾ ਦੁਆਲਾ ਹਰਿਆ ਭਰਿਆ ਹੋਣਾ ਬਹੁਤ ਜ਼ਰੂਰੀ ਹੈ। ਇਸਦੇ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਂਣੇ ਚਾਹੀਦੇ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਸਿਵਲ ਪ੍ਰਸਾਸ਼ਨ ਤੇ ਬਠਿੰਡਾ ਪੁਲੀਸ ਦੇ ਸਹਿਯੋਗ ਨਾਲ ‘’ਨਸ਼ੇ ਹਟਾਓ, ਰੁੱਖ ਲਗਾਓ, ਜ਼ਿੰਦਦਗੀਆਂ ਬਚਾਓ’’ ਮੁਹਿੰਮ ਤਹਿਤ ਸਥਾਨਕ ਠੰਡੀ ਸੜਕ ਨਜ਼ਦੀਕ ਪੋਖਰ ਮੱਲ੍ਹ ਦੀ ਕੰਟੀਨ ਕੋਲ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇਰੇ ਜੀਵਨ ਲਈ ਬੈਨਰ ਹੇਠ 1 ਲੱਖ ਰੁੱਖ 1 ਘੰਟੇ ਵਿੱਚ ਲਗਾਉਣ ਦੀ ਸ਼ੁਰੂਆਤ ਮੌਕੇ ਬੂਟਾ ਲਗਾਉਣ ਉਪਰੰਤ ਕੀਤਾ।
ਸੂਬਾਈ ਜਨਤਕ ਕਨਵੈਂਸ਼ਨ ਲਈ ਬਠਿੰਡਾ ਦੀਆਂ ਜਨਤਕ ਜਥੇਬੰਦੀਆਂ ਵੱਲੋਂ ਕੀਤੀ ਗਈ ਤਿਆਰੀ ਮੀਟਿੰਗ
ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਦੀਪਕ ਪਾਰੀਕ ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।ਇਸ ਮੌਕੇ ਸ ਗਿੱਲ ਨੇ ਰੁੱਖਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆ ਕਿਹਾ ਕਿ ਵਾਤਾਵਰਣ ਦੀ ਸੰਭਾਲ ਦੇ ਮੱਦੇਨਜ਼ਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਜਿੱਥੇ ਸਾਡੀ ਸਾਰਿਆਂ ਦੀ ਜਿੰਮੇਵਾਰੀ ਵੱਧ ਤੋਂ ਵੱਧ ਰੁੱਖ ਲਗਾਉਣਾ ਹੈ ਉਥੇ ਹੀ ਉਨ੍ਹਾਂ ਦੀ ਸਾਂਭ-ਸੰਭਾਲ ਕਰਨਾ ਵੀ ਸਾਡਾ ਮੁੱਢਲਾ ਫਰਜ਼ ਹੈ। ਹਰ ਨਾਗਰਿਕ ਨੂੰ ਵਾਤਾਵਰਣ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਦੇ ਨਾਲ ਨਾਲ ਉਨ੍ਹਾਂ ਦੀ ਸਾਂਭ ਸੰਭਾਲ ਵੀ ਯਕੀਨੀ ਬਣਾਈ ਜਾਵੇ। ਇਸ ਮੌਕੇ ਕੌਂਸਲਰ ਸੁਖਦੀਪ ਢਿੱਲੋਂ, ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਆਮ ਲੋਕ ਵੀ ਹਾਜ਼ਰ ਸਨ।
Share the post "ਤੰਦਰੁਸਤ ਜੀਵਨ ਲਈ ਸਾਡਾ ਆਲਾ ਦੁਆਲਾ ਹਰਿਆ ਭਰਿਆ ਹੋਣਾ ਬਹੁਤ ਜ਼ਰੂਰੀ : ਜਗਰੂਪ ਗਿੱਲ"