ਵਿਕਾਸ ਕਾਰਜਾਂ ਸਬੰਧੀ ਕੀਤੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਬਠਿੰਡਾ, 27 ਦਸੰਬਰ : ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅਮ੍ਰਿੰਤ ਲਾਲ ਅਗਰਵਾਲ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਚ ਚੱਲ ਰਹੇ ਵਿਕਾਸ ਕਾਰਜਾਂ/ਪ੍ਰੋਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਿਆ ਜਾਵੇ। ਇਸ ਮੌਕੇ ਕਾਰਜਕਾਰੀ ਇੰਜੀਨੀਅਰ, ਨੈਸ਼ਨਲ ਹਾਈਵੇ ਮੰਡਲ ਨੰਬਰ 1 ਭ ਅਤੇ ਮ ਸਾਖਾ ਦੇ ਅਧਿਕਾਰੀਆਂ ਨੇ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ 7404.01 ਲੱਖ ਰੁਪਏ ਦੇ 4 ਕੰਮ ਸੁਰੂ ਕੀਤੇ ਗਏ ਹਨ, ਜਿੰਨਾਂ ਵਿੱਚੋਂ 2 ਕੰਮ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ ਕੰਮ ਜਲਦ ਹੀ ਮੁਕੰਮਲ ਕਰ ਲਏ ਜਾਣਗੇ। ਇਸ ਦੌਰਾਨ ਕਾਰਜਕਾਰੀ ਇੰਜੀਨੀਅਰ, ਨੈਸ਼ਨਲ ਹਾਈਵੇ ਮੰਡਲ ਨੰਬਰ 2 ਭ ਅਤੇ ਮ ਸਾਖਾ, ਦੇ ਅਧਿਕਾਰੀਆਂ ਨੇ ਕਿਹਾ ਕਿ ਵਿਭਾਗ ਵੱਲੋਂ 2540.22 ਲੱਖ ਰੁਪਏ ਦੇ 2 ਕੰਮ ਚੱਲ ਰਹੇ ਹਨ ਜੋ ਕਿ ਮਾਰਚ/ਅਪ੍ਰੈਲ 2024 ਤੱਕ ਮੁਕੰਮਲ ਹੋ ਜਾਣਗੇ।
ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ : ਡਿਪਟੀ ਕਮਿਸ਼ਨਰ
ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਡਿਵੀਜਨ ਨੰ. 1, ਬਠਿੰਡਾ ਵੱਲੋਂ ਦੱਸਿਆ ਗਿਆ ਹੈ ਕਿ ਉਹਨਾਂ ਵੱਲੋਂ ਜ਼ਿਲ੍ਹਾ ਬਠਿੰਡਾ ਦੇ 8 ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੇ ਸੁਧਾਰ ਲਈ 897.51 ਲੱਖ ਰੁਪਏ ਦੇ ਕੰਮ ਕਰਵਾਏ ਜਾਣੇ ਹਨ, ਜਿੰਨਾਂ ਵਿੱਚੋਂ 4 ਕੰਮ ਪ੍ਰਗਤੀ ਅਧੀਨ ਹਨ ਅਤੇ 4 ਕੰਮਾਂ ਦੇ ਟੈਂਡਰ ਕਾਰਡ ਕੀਤੇ ਗਏ ਹਨ। ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਡਿਵੀਜਨ ਨੰ. 2 ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਚ ਪੀਣ ਵਾਲੇ ਪਾਣੀ ਦੇ ਸੁਧਾਰ ਲਈ 1045.74 ਲੱਖ ਰੁਪਏ ਦੇ ਕੰਮ ਕਰਵਾਏ ਜਾਣੇ ਹਨ। ਇਸ ਮੌਕੇ ਉਪ ਅਰਥ ਅਤੇ ਅੰਕੜਾ ਸਲਾਹਕਾਰ ਸ਼੍ਰੀਮਤੀ ਸੁਨੀਤਾ ਪਾਲ, ਸਹਾਇਕ ਖੋਜ ਅਫ਼ਸਰ ਸ਼੍ਰੀ ਰਣਜੀਤ ਸਿੰਘ, ਇਨਵੈਸਟੀਗੇਟਰ ਸ਼੍ਰੀ ਸੰਦੀਪ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਅਧਿਕਾਰੀ, ਕਰਮਚਾਰੀ ਤੇ ਉਨ੍ਹਾਂ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਿਆ ਜਾਵੇ ਯਕੀਨੀ : ਚੇਅਰਮੈਨ ਅਮ੍ਰਿੰਤ ਲਾਲ ਅਗਰਵਾਲ"