WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਬਣਾਈ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਬਠਿੰਡਾ, 12 ਮਾਰਚ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵਲੋਂ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਅਗਾਊਂ ਤਿਆਰੀਆਂ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੰਦਿਆਂ ਕਿਹਾ ਕਿ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨਾਲ ਬੈਠਕ ਕਰਨੀ ਯਕੀਨੀ ਬਣਾਈ ਜਾਵੇ।

ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਵੀ ਹੁਣ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ

ਇਸ ਮੌਕੇ ਉਨ੍ਹਾਂ ਚੋਣ ਮਟੀਰੀਅਲ ਬਾਰੇ ਵੀ ਅਧਿਕਾਰੀਆਂ ਕੋਲੋਂ ਤਾਜ਼ੀ ਸਥਿਤੀ ਹਾਸਲ ਕੀਤੀ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਬੈਠਕ ਕੀਤੀ। ਉਨ੍ਹਾਂ ਮਾਲ ਵਿਭਾਗ ਅਧਿਕਾਰੀਆਂ ਨੂੰ ਨਿਸ਼ਾਨਦੇਹੀਆਂ, ਤਕਸੀਮ ਕੇਸਾਂ, ਕੋਰਟ ਕੇਸਾਂ, ਪੜ੍ਹਤਾਲਾਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਕੰਮਾਂ ਨੂੰ ਸਮੇਂ-ਸਿਰ ਨੇਪਰੇ ਚਾੜਿਆ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਕਮਿਸ਼ਨਰ ਨਗਰ ਨਿਗਮ ਰਾਹੁਲ ਸਿੰਧੂ , ਏਡੀਸੀ (ਜਨਰਲ) ਮੈਡਮ ਪੂਨਮ ਸਿੰਘ, ਏਡੀਸੀ (ਵਿਕਾਸ) ਮੈਡਮ ਲਵਜੀਤ ਕਲਸੀ, ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਰਾਮਪੁਰਾ ਕੰਵਰਜੀਤ ਸਿੰਘ ਮਾਨ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਨਰਿੰਦਰ ਸਿੰਘ, ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

Related posts

ਮਾਮਲਾ ਦਾਣਾ ਪਿਚਕਣ ਦਾ: ਐਫ਼.ਸੀ.ਆਈ ਦੇ ਅਧਿਕਾਰੀ ਪੁੱਜੇ ਮੰਡੀਆਂ ’ਚ

punjabusernewssite

ਜਾਗਰੂਕਤਾ ਮੁਹਿੰਮ ਤਹਿਤ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

punjabusernewssite

ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦਾ ਉਮੀਦਵਾਰ ਕਰੇਗਾ ਸ਼ਾਨਦਾਰ ਜਿੱਤ ਪ੍ਰਾਪਤ: ਰਾਜਨ ਗਰਗ

punjabusernewssite