WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਬਠਿੰਡਾ

ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਡਿਪਟੀ ਕਮਿਸ਼ਨਰ

ਬਠਿੰਡਾ, 15 ਜੁਲਾਈ : ਮਾਲ ਵਿਭਾਗ ਨਾਲ ਸਬੰਧਤ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਤਹਿ ਸਮੇਂ ਅਨੁਸਾਰ ਨਿਪਟਾਉਣ ਦੀਆਂ ਹਿਦਾਇਤਾਂ ਦਿੰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਸੋਮਵਾਰ ਨੂੰ ਕੀਤੀ ਗਈ ਮਹੀਨਾਵਾਰ ਬੈਠਕ ਦੌਰਾਨ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਕਸ਼ੇ, ਨਿਸ਼ਾਨਦੇਹੀਆਂ, ਪਾਰਟੀਸ਼ਨ ਕੇਸਾਂ, ਸਰਫਾਸੀ ਐਕਟ ਨਾਲ ਸਬੰਧਤ ਕੇਸਾਂ, ਤਕਸੀਮ ਕੇਸਾਂ, ਕੋਰਟ ਕੇਸਾਂ, ਪੜ੍ਹਤਾਲਾਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ।

Big Breaking: ਡੇਰਾ ਮੁਖੀ ਨੂੰ ਮੁਆਫ਼ੀ ਦੇ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ

ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਨਿਸ਼ਾਨਦੇਹੀ ਦੇ ਕੰਮਾਂ ਨੂੰ ਬਿਨਾਂ ਦੇਰੀ ਨਿਪਟਾਉਣ ਲਈ ਕਾਨੂੰਗੋਜ਼ ਨਾਲ ਸਮੀਖਿਆ ਮੀਟਿੰਗਾਂ ਕੀਤੀਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਰਿਕਵਰੀ ਕੇਸਾਂ ’ਚ ਤੇਜ਼ੀ ਲਿਆਉਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸਬੰਧਤ ਐਸ.ਡੀ.ਐਮਜ਼ ਦੀ ਅਦਾਲਤਾਂ ’ਚ ਚੱਲ ਰਹੇ ਝਗੜੇ ਵਾਲੇ ਇੰਤਕਾਲਾਂ ਦਾ ਪਹਿਲਕਦਮੀ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਐਨਐਚਆਈ, ਮੇਰਾ ਘਰ ਮੇਰੇ ਨਾਮ, ਫ਼ਰਦ ਤੇ ਸੇਵਾ ਕੇਂਦਰਾਂ ਅਤੇ ਬੈਂਕਾਂ ਨਾਲ ਸਬੰਧਤ ਕੇਸਾਂ ਬਾਰੇ ਵੀ ਸਮੀਖਿਆ ਕੀਤੀ ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਮੱਧ ਪ੍ਰਦੇਸ਼ ਤੋਂ ਭੁੱਕੀ ਦਾ ਭਰ ਕੇ ਲਿਆਂਦਾ ਕੰਟੇਨਰ ਬਠਿੰਡਾ ’ਚ ਫ਼ੜਿਆ, 41 ਕੁਇੰਟਲ ਭੁੱਕੀ ਕੀਤੀ ਬਰਾਮਦ, ਇੱਕ ਗ੍ਰਿਫ਼ਤਾਰ

ਇਸ ਮੌਕੇ ਸਿਖਲਾਈ ਅਧੀਨ ਆਈਏਐਸ ਰਾਕੇਸ਼ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ ਲਤੀਫ ਅਹਿਮਦ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਨਰਿੰਦਰ ਧਾਲੀਵਾਲ, ਐਸਡੀਐਮ ਰਾਮਪੁਰਾ ਕੰਵਰਜੀਤ ਸਿੰਘ ਮਾਨ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀਮਤੀ ਅੰਕਿਤਾ ਅਗਰਵਾਲ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

Related posts

ਖੇਤ ਮਜਦੂਰਾਂ ਨੂੰ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦੀ ਅਦਾਇਗੀ ਜਲਦੀ ਕੀਤੀ ਜਾਵੇ: ਬਬਲੀ ਢਿੱਲੋਂ

punjabusernewssite

ਨੱਢਾ ਦੀ ਲੁਧਿਆਣਾ ਆਮਦ ਨੂੰ ਲੈ ਕੇ ਭਾਜਪਾ ਆਗੂਆਂ ਦੀ ਮੀਟਿੰਗ ਹੋਈ

punjabusernewssite

ਸੰਘਰਸਸੀਲ ਮੀਟਰ ਰੀਡਰਾਂ ਲਈ ਨੋਕਰੀ ਦਾ ਪ੍ਰਬੰਧ ਕਰਨ ਦੀ ਕੀਤੀ ਮੰਗ

punjabusernewssite