ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ:ਡਿਪਟੀ ਕਮਿਸ਼ਨਰ

0
19

ਬਠਿੰਡਾ, 19 ਜੂਨ : ਮਾਲ ਵਿਭਾਗ ਦੇ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਤਹਿ ਸਮੇਂ ਅਨੁਸਾਰ ਨਿਪਟਾਉਣਾ ਯਕੀਨੀ ਬਣਾਉਣ ਦੀਆਂ ਹਿਦਾਇਤਾਂ ਦਿੰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਮਹੀਨਾਵਾਰ ਬੈਠਕ ਦੌਰਾਨ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਸ਼ਾਨਦੇਹੀਆਂ, ਤਕਸੀਮ ਕੇਸਾਂ, ਕੋਰਟ ਕੇਸਾਂ, ਪੜ੍ਹਤਾਲਾਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਾਂ ਅੰਦਰ ਬੇਲੋੜੀ ਦੇਰੀ ਤੇ ਢਿੱਲ-ਮੱਠ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਨਿਸ਼ਾਨਦੇਹੀ ਦੇ ਕੰਮਾਂ ਨੂੰ ਬਿਨਾਂ ਦੇਰੀ ਨਿਪਟਾਉਣ ਲਈ ਕਾਨੂੰਗੋਜ਼ ਨਾਲ ਸਮੀਖਿਆ ਮੀਟਿੰਗਾਂ ਕੀਤੀਆਂ ਜਾਣ।

ਸੁਪਰਡੈਂਟਾਂ ਤੇ ਸੀਨੀਅਰ ਸਹਾਇਕਾਂ ਦੀਆਂ ‘ਖ਼ਾਲੀ ਕੁਰਸੀਆਂ’ ਦੇ ਸਹਾਰੇ ਚਲਾ ਰਹੇ ਨੇ ਬਠਿੰਡਾ ਦੇ ਮੁਲਾਜਮ ਕੰਮ

ਉਨ੍ਹਾਂ ਇਹ ਵੀ ਕਿਹਾ ਕਿ ਸਬੰਧਤ ਐਸ.ਡੀ.ਐਮਜ਼ ਦੀ ਅਦਾਲਤਾਂ ’ਚ ਚੱਲ ਰਹੇ ਝਗੜੇ ਵਾਲੇ ਇੰਤਕਾਲਾਂ ਦਾ ਪਹਿਲਕਦਮੀ ਨਾਲ ਨਿਪਟਾਰਾ ਕਰਨਾ ਅਤੇ ਪਾਰਟੀਸ਼ਨ ਦੇ ਕੇਸਾਂ ਦੀ ਪੈਂਡੇਸੀ ਨੂੰ ਜਲਦ ਤੋਂ ਜਲਦ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਿਹਤ ਵਿਭਾਗ ਵਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਸਕੀਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰੀ ਹਸਪਤਾਲਾਂ ਚ ਇਲਾਜ਼ ਕਰਵਾਉਣ ਲਈ ਆਉਣ ਵਾਲੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਕੋਈ ਸਮੱਸਿਆ ਦਰਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸੰਭਾਵੀ ਫਲੱਡ ਅਤੇ ਬਰਸਾਤਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਆਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਮਾਣ ਦੀ ਗੱਲ: ਸਬਜੀ ਦੀ ਰੇਹੜੀ ਲਗਾਉਣ ਵਾਲੇ ਦੀ ਧੀ ਨੇ ਮਾਰਸ਼ਲ ਆਰਟ ’ਚ ਜਿੱਤਿਆ ਸੋਨ ਤਮਗਾ

ਉਨ੍ਹਾਂ ਸ਼ਹਿਰ ਅੰਦਰ ਨਗਰ ਨਿਗਮ ਵਿਭਾਗ ਨੂੰ ਆਪਣੇ ਪੰਪਾਂ ਨੂੰ ਚਾਲੂ ਸਥਿਤੀ ਵਿੱਚ ਤਿਆਰ ਰੱਖਣ, ਸਿਵਲ ਸਰਜਨ ਨੂੰ ਮੈਡੀਕਲ ਟੀਮਾਂ ਤੇ ਐਬੂਲੈਂਸ, ਐਨਡੀਆਰਐਫ ਨੂੰ ਲੋੜੀਂਦੀਆਂ ਕਿਸ਼ਤੀਆਂ ਤੇ ਟੀਮਾਂ ਆਦਿ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਨੂੰ ਆਪੋਂ-ਆਪਣੀਆਂ ਆਗਾਊਂ ਤਿਆਰੀਆਂ ਰੱਖਣ ਦੀ ਵੀ ਹਦਾਇਤ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਲਤੀਫ ਅਹਿਮਦ, ਕਮਿਸ਼ਨਰ ਨਗਰ ਨਿਗਮ ਰਾਹੁਲ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਆਰਟੀਏ ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਨਰਿੰਦਰ ਧਾਲੀਵਾਲ, ਐਸਡੀਐਮ ਰਾਮਪੁਰਾ ਕੰਵਰਜੀਤ ਸਿੰਘ ਮਾਨ, ਜ਼ਿਲ੍ਹਾ ਸਿਹਤ ਅਫਸਰ ਮੈਡਮ ਊਸ਼ਾ ਗੋਇਲ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀਮਤੀ ਅੰਕਿਤਾ ਅਗਰਵਾਲ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ, ਐਸਐਮਓਜ਼, ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੇ ਨੋਡਲ ਅਫਸਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here