Bathinda News: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਪਬਲਿਕ ਲਾਇਬ੍ਰੇਰੀ ਦੇ ਮੱਦੇਨਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਪਬਲਿਕ ਲਾਇਬ੍ਰੇਰੀ ਅੰਦਰ ਸਟਾਫ, ਬਾਗਬਾਨੀ, ਕੰਪਿਊਟਰ, ਇੰਟਰਨੈੱਟ, ਪੀਣ ਵਾਲੇ ਸਾਫ ਪਾਣੀ, ਬਿਜਲੀ, ਕੂਲਰ, ਪੱਖੇ, ਏਸੀ ਆਦਿ ਬਾਰੇ ਵਿਚਾਰ-ਚਰਚਾ ਕੀਤੀ।
ਇਹ ਵੀ ਪੜ੍ਹੋ Punjab Govt ਦਾ ਵੱਡਾ Action;ਭ੍ਰਿਸਟਾਚਾਰ ’ਚ ਲਿਪਤ 52 ਪੁਲਿਸ ਮੁਲਾਜਮਾਂ ਤੇ ਅਧਿਕਾਰੀਆਂ ਨੂੰ ਘਰ ਤੋਰਿਆ
ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਲਾਇਬ੍ਰੇਰੀ ਅੰਦਰ ਅਧੂਰੀਆਂ ਕਮੀਆਂ ਨੂੰ ਇੱਕ ਹਫਤੇ ਦੇ ਅੰਦਰ-ਅੰਦਰ ਮੁਕੰਮਲ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ ਗੁਰਪ੍ਰਤਾਪ ਸਿੰਘ ਗਿੱਲ, ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਐਸਡੀਐਮ ਰਾਮਪੁਰਾ ਸ੍ਰੀ ਗਗਨਦੀਪ ਸਿੰਘ, ਜ਼ਿਲ੍ਹਾ ਰੋਜ਼ਗਾਰ ਅਫਸਰ ਮੈਡਮ ਅੰਕਿਤਾ ਅਗਰਵਾਲ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪਬਲਿਕ ਲਾਇਬ੍ਰੇਰੀ ਅੰਦਰ ਅਧੂਰੀਆਂ ਕਮੀਆਂ ਨੂੰ ਹਫਤੇ ਦੇ ਅੰਦਰ-ਅੰਦਰ ਮੁਕੰਮਲ ਕਰਨਾ ਬਣਾਇਆ ਜਾਵੇ ਲਾਜ਼ਮੀ : ਡਿਪਟੀ ਕਮਿਸ਼ਨਰ"