ਗੈਸਟ ਫੈਕਲਟੀ ਅਧਿਆਪਕਾਂ ਦੀ ਹਮਾਇਤ ਵਿੱਚ ਗੇਟ ਰੈਲੀ ਕਰਨ ਦਾ ਕੀਤਾ ਫੈਸਲਾ

0
44

 

ਬਠਿੰਡਾ, 2 ਸਤੰਬਰ: ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੀ ਕਾਲਜ ਕਮੇਟੀ ਤੇ ਸਰਗਰਮ ਵਿਦਿਆਰਥੀਆਂ ਵੱਲੋਂ ਮੀਟਿੰਗ ਕੀਤੀ ਗਈ ਤੇ ਸੂਬਾ ਜਥੇਬੰਦਕ ਕਮੇਟੀ ਦੇ ਫੈਸਲੇ ਤੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਗੈਸਟ ਫੈਕਲਟੀ ਅਧਿਆਪਕਾਂ ਦੇ ਹੱਕ ਵਿੱਚ ਗੇਟ ਰੈਲੀ ਕਰਨ ਦਾ ਫੈਸਲਾ ਕੀਤਾ। ਇਸ ਮੌਕੇ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਕਾਲਜ ਘੁੱਦਾ ਵਿਚੋਂ 22 ਦੇ ਕਰੀਬ ਅਧਿਆਪਕ ਗੈਰ ਹਾਜ਼ਰ ਹਨ ਜਿਨ੍ਹਾਂ ਕਾਰਨ ਵਿਦਿਆਰਥੀਆਂ ਦੀਆਂ ਕਲਾਸਾਂ ਨਹੀਂ ਲੱਗ ਰਹੀਆਂ।

ਫਾਜਿਲਕਾ ਪੁਲਿਸ ਦਾ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਵੱਡਾ ਐਕਸ਼ਨ

ਕਾਲਜ ਵਿੱਚ ਇਸ ਸਮੇਂ ਕਰੀਬ 5 ਪ੍ਰੈਫੈਸਰਾਂ ਉੱਪਰ ਕੰਮ ਦਾ ਸਾਰਾ ਭਾਰ ਹੈ। ਜਿਸ ਦਾ ਵਿਦਿਆਰਥੀਆਂ ਨੂੰ ਖਮਿਆਜਾ ਭੁਗਤਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਵਿਦਿਆਰਥੀ ਆਗੂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਲੋਕ ਪੱਖੀ ਖੇਤੀ ਨੀਤੀ ਲਾਗੂ ਕਰਵਾਉਣ ਲਈ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲੱਗਿਆ ਹੋਇਆ ਹੈ ਜਿਸਦੀ ਵਿਦਿਆਰਥੀ ਜਥੇਬੰਦੀ ਵੱਲੋਂ ਹਮਾਇਤ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਵਿਦਿਆਰਥੀ ਆਗੂ ਗੁਰਦਾਤ ਸਿੰਘ,ਅਕਾਸ਼ਦੀਪ ਸਿੰਘ, ਨਵਜੋਤ ਸਿੰਘ, ਮਲਕੀਤ ਸਿੰਘ, ਰਾਣਾ, ਹੈਪੀ,ਜਸਪ੍ਰੀਤ ਤੇ ਵਿਵੇਕ ਸ਼ਾਮਿਲ ਸਨ।

LEAVE A REPLY

Please enter your comment!
Please enter your name here