ਚੰਡੀਗੜ੍ਹ, 21 ਮਈ: ਜਲੰਧਰ ਵਿੱਚ ਅੱਜ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ ਬਰਾੜ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਗਬੀਰ ਬਰਾੜ ਆਮ ਆਦਮੀ ਪਾਰਟੀ ਵੱਲੋਂ ਇੱਕ ਪਾਸੇ ਕਰਨ ਤੋਂ ਨਿਰਾਸ਼ ਚੱਲ ਰਹੇ ਸਨ। ਇਸ ਤੋਂ ਪਹਿਲਾਂ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੀ। ਜਗਬੀਰ ਸਿੰਘ ਬਰਾੜ ਹੁਣ ਤੱਕ ਚਾਰ ਪਾਰਟੀਆਂ ਬਦਲ ਚੁੱਕੇ ਹਨ।
ਬਠਿੰਡਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਨੇ ਚੁੱਕਿਆ ਝਾੜੂ
ਜਿਸ ਵਿੱਚ ਉਹ ਅਕਾਲੀ ਦਲ, ਆਪ, ਕਾਂਗਰਸ ਅਤੇ ਪੀਪੀਪੀ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ। ਬਰਾੜ ਨੂੰ 2012 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਸ ਵੇਲੇ ਦੇ ਅਕਾਲੀ ਆਗੂ ਪਰਗਟ ਸਿੰਘ ਨੇ ਜਲੰਧਰ ਛਾਉਣੀ ਸੀਟ ਤੋਂ 6797 ਵੋਟਾਂ ਨਾਲ ਹਰਾਇਆ ਸੀ। ਸਾਲ 2017 ‘ਚ ਪਰਗਟ ਸਿੰਘ ਕਾਂਗਰਸ ਦੀ ਟਿਕਟ ‘ਤੇ ਜਿੱਤੇ ਸਨ। ਜਗਬੀਰ ਬਰਾੜ ਨੇ ਅਕਾਲੀ ਦਲ ਦੀ ਟਿਕਟ ‘ਤੇ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ।
#WATCH | Jagbir Singh Brar, former #Jalandhar Cantt MLA, joins #BJP at the party headquarters in #Delhi
Track all the latest updates here: https://t.co/hMfOeLPj0n
(📹 ANI ) pic.twitter.com/UqMMkBDdXY
— Hindustan Times (@htTweets) May 21, 2024