ਕਿਸਾਨਾਂ ਦੀ ਰਿਹਾਈ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਪੀਤਾ ਪਾਣੀ

0
33
+1

👉ਕਿਸਾਨ ਆਗੂਆਂ ਤੋਂ ਇਲਾਵਾ ਸਰਕਾਰ ਦੇ ਅਧਿਕਾਰੀ ਆਂ ਨੇ ਵੀ ਜਾਣਿਆਂ ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ
Patiala News: ਸਮੂਹ ਫ਼ਸਲਾਂ ’ਤੇ ਐਮ.ਐਸ.ਪੀ ਸਹਿਤ ਹੋਰਨਾਂ ਕਿਸਾਨੀਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ(ਗੈਰ-ਰਾਜਨੀਤਕ) ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਝੰਡੇ ਹੇਠ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁਧ ਵਿੱਢੇ ਸੰਘਰਸ਼ ਤਹਿਤ 26 ਨਵੰਬਰ 2024 ਤੋਂ ਮਰਨ ਵਰਤ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਾਣੀ ਪੀਤਾ ਗਿਆ।

ਇਹ ਵੀ ਪੜ੍ਹੋ  ਬਰਨਾਲਾ ’ਚ ਤੜਕਸਾਰ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਠਭੇੜ,ਗੋ+ਲੀ ਲੱਗਣ ਕਾਰਨ ਇੱਕ ਜਖ਼ਮੀ

ਉਹਨਾਂ ਪਿਛਲੇ ਦਿਨੀਂ ਪੰਜਾਬ ਪੁਲਿਸ ਵੱਲੋਂ ਸ਼ੰਭੂ ਤੇ ਖ਼ਨੌਰੀ ਮੋਰਚੇ ਤੋਂ ਫ਼ੜੇ ਕਿਸਾਨਾਂ ਦੀ ਰਿਹਾਈ ਲਈ ਪਾਣੀ ਦਾ ਵੀ ਤਿਆਗ ਕਰ ਦਿੱਤਾ ਸੀ। ਪ੍ਰੰਤੂ ਹੁਣ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਬੀਤੀ ਦੇਰ ਰਾਤ ਕਿਸਾਨਾਂ ਨੂੰ ਰਿਹਾਅ ਕਰਨ ਤੋਂ ਬਾਅਦ ਕਿਸਾਨ ਆਗੂ ਨੇ ਮੁੜ ਪਾਣੀ ਪੀਣਾ ਸ਼ੁਰੂ ਕਰ ਦਿੱਤਾ ਹੈ। ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖ਼ਲ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਮੁਲਾਕਾਤ ਦੇ ਲਈ ਜਿੱਥੇ ਵੱਡੇ ਕਿਸਾਨ ਆਗੂ ਪੁੱਜੇ ਹੋਏ ਸਨ, ਉਥੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਦਾ ਇੱਕ ਵਫ਼ਦ ਵੀ ਉਥੇ ਪੁੱਜਿਆ, ਜਿੰਨ੍ਹਾਂ ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਿਆ।

ਇਹ ਵੀ ਪੜ੍ਹੋ  PRTC ਦੇ ਕੰਡਕਟਰ ਨੇ ਚੈਕਿੰਗ ਇੰਸਪੈਕਟਰਾਂ ਤੋਂ ਦੁਖ਼ੀ ਹੋ ਕੇ ਕੀਤੀ ਆਤਮਹੱਤਿਆ,ਪਰਚਾ ਦਰਜ਼

ਇਸ ਵਫ਼ਦ ਵਿਚ ਏਡੀਜੀਪੀ ਜਸਕਰਨ ਸਿੰਘ ਤੋਂ ਇਲਾਡਾ ਡੀਆਈਜੀ ਨਰਿੰਦਰ ਭਾਰਗਵ ਅਤੇ ਸਾਬਕਾ ਡੀਐਸਪੀ ਗੁਰਜੀਤ ਸਿੰਘ ਰੋਮਾਣਾ ’ਤੇ ਪਟਿਆਲਾ ਦੇ ਕੁੱਝ ਹੋਰ ਅਧਿਕਾਰੀ ਵੀ ਮੌਜੂਦ ਰਹੇ। ਇਸ ਦੌਰਾਨ ਕਿਸਾਨ ਆਗੂ ਅਭਿਮਨਯੂ ਕੋਹਾੜ, ਕਾਕਾ ਸਿੰਘ ਕੋਟੜਾ ਤੇ ਹੋਰਨਾਂ ਵੱਲੋਂ ਵੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਉਹ ਆਪਣੀਆਂਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here