Bathinda News: ਬੀਤੇ ਕੱਲ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਦੇ ਦੌਰਾਨ ਪੋਲਿੰਗ ਸਟੇਸ਼ਨ ‘ਚ ਦਿਲ ਦਾ ਦੌਰਾ ਪੈਣ ਕਾਰਨ ਗੁਰੂ ਚਰਨਾਂ ਵਿਚ ਜਾ ਰਹੇ ਵਿਰਾਜੇ ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਆਗੂ ਜਥੇਦਾਰ ਜਗਸੀਰ ਸਿੰਘ ਬੱਲੂਆਣਾ ਦੇ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਸਮੇਤ ਇਲਾਕੇ ਦੇ ਲੋਕਾਂ ਵੱਲੋਂ ਸ਼ੇਜਲ ਅੱਖਾਂ ਦੇ ਨਾਲ ਅੰਤਿਮ ਵਿਦਾਈ ਦਿੱਤੀ ਗਈ। ਅੰਤਿਮ ਸੰਸਕਾਰ ਮੌਕੇ ਵਿਸ਼ੇਸ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਸਤੋਂ ਪਹਿਲਾਂ ਪ੍ਰਵਾਰ ਨਾਲ ਦੁੱਖ ਵੰਡਾਉਣ ਦੇ ਲਈ ਬੀਬੀ ਹਰਸਿਮਰਤ ਕੌਰ ਬਾਦਲ ਵੀ ਪੁੱਜੇ ਸਨ। ਇਸ ਮੌਕੇ ਸੁਖਬੀਰ ਬਾਦਲ ਨੇ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਦੋਸ਼ੀਆਂ ਨੂੰ ਬਣਦੀ ਸਜਾ ਦਿੱਤੀ ਜਾਵੇ।
ਇਹ ਵੀ ਪੜ੍ਹੋ Punjab ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ;ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ
ਜਿਕਰਯੋਗ ਹੈ ਕਿ ਜਗਸੀਰ ਸਿੰਘ ਬੱਲੂਆਣਾ ਦੀ ਧਰਮਪਤਨੀ ਜਸਕਰਨ ਕੌਰ ਬਹਿਮਣ ਦੀਵਾਨਾ ਜੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਲੜੇ ਹਨ ਤੇ ਜਗਸੀਰ ਸਿੰਘ ਪੋਲਿੰਗ ਏਜੰਟ ਸਨ। ਇਸ ਦੌਰਾਨ ਜਦ ਉਹ ਕਰੀਬ ਪੌਣੇ ਚਾਰ ਵਜੇਂ ਆਪਣੀ ਵੋਟ ਪਾਉਣ ਲਈ ਅੰਦਰ ਗਏ ਤਾਂ ਉਥੇ ਕਥਿਤ ਤੌਰ ‘ਤੇ ਉਨ੍ਹਾਂ ਦੀ ਵੋਟਾਂ ਨੂੰ ਲੈ ਕੇ ਕਿਸੇ ਨਾਲ ਕਹਾਸੁਣੀ ਹੋਣ ਦੀ ਗੱਲ ਸਾਹਮਣੇ ਆਈ ਸੀ, ਜਿਸਤੋਂ ਬਾਅਦ ਅਚਾਨਕ ਆਈ ਘਬਰਾਹਟ ਦੇ ਕਾਰਨ ਦਿਲ ਦਾ ਦੌਰਾ ਪੈ ਗਿਆ। ਉਧਰ, ਅੰਤਿਮ ਸੰਸਕਾਰ ਮੌਕੇ ਅਕਾਲੀ ਦਲ ਦੇ ਮੀਤ ਪ੍ਰਧਾਨ ਬਲਕਾਰ ਸਿੰਘ ਗੋਨਿਆਣਾ, ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ, ਬਠਿੰਡਾ ਹਲਕੇ ਦੇ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ ਸਹਿਤ ਵੱਡੀ ਗਿਣਤੀ ਵਿਚ ਅਕਾਲੀ ਲੀਡਰਸ਼ਿਪ ਮੌਜੂਦ ਰਹੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













