ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Date:

spot_img

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਜਗਤਾਰ ਸਿੰਘ ਹਵਾਰਾ ਲਈ 10 ਦਿਨਾਂ ਦੀ ਪੈਰੋਲ ਮੰਗੀ
ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ-ਭਗਵੰਤ ਸਿੰਘ ਮਾਨ 

Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ।
ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਡੇਰੀ ਉਮਰ ਹੋਣ ਕਾਰਨ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ, ਜੋ ਕਿ ਹਰ ਕਿਸੇ ਲਈ ਚਿੰਤਾ ਦਾ ਗੰਭੀਰ ਵਿਸ਼ਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਵੀ ਪੈਰੋਲ ‘ਤੇ ਰਿਹਾਈ ਦੇ ਆਦੇਸ਼ ਦੇਣ ਦੀ ਮੰਗ ਕਰਦਿਆਂ ਪਟੀਸ਼ਨ ਸੀ.ਆਰ.ਡਬਲਯੂ.ਪੀ. ਨੰਬਰ-3868/2026 ਦਾਇਰ ਕੀਤੀ ਹੋਈ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਾਈ ਕੋਰਟ ਨੇ ਵੀ ਨਿਰਦੇਸ਼ ਦਿੱਤੇ ਹਨ ਕਿ ਉਸ ਦੀ ਪੈਰੋਲ ਦੀ ਅਰਜ਼ੀ ‘ਤੇ ਵਿਚਾਰ ਕੀਤਾ ਜਾਵੇ।”ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਹਮਦਰਦੀ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਜਲਦ ਤੋਂ ਜਲਦ 10 ਦਿਨਾਂ ਦੀ ਪੈਰੋਲ ਦੇਣ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ, “ਉਨ੍ਹਾਂ ਦੀ ਮਾਤਾ ਜੀ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

SSD Girls College ‘ਚ ਪੋਸਟਰ ਤੇ ਸਲੋਗਨ ਮੁਕਾਬਲਿਆਂ ਰਾਹੀਂ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਸੰਦੇਸ਼

Bathinda News; ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ,...

आमजन की सुगम और सुरक्षित आवाजाही प्रदेश सरकार का मुख्य लक्ष्य- मुख्यमंत्री नायब सिंह सैनी

👉सड़कों के निर्माण व मरम्मत कार्यों में ढिलाई बर्दाश्त...