Thursday, April 16, 2026
spot_img
spot_img

‘ਜੈ ਜਵਾਨ, ਜੈ ਕਿਸਾਨ ਦਾ ਸੰਗਮ’,ਬਾਰਡਰ ’ਤੇ ਬੀਐਸਐਫ,ਖੇਤਾਂ ’ਚ ਕਿਸਾਨ

Date:

spot_img

Fazilka News:ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ ’ਚ ਅੱਤਵਾਦੀ ਠਿਕਾਣਿਆਂ ’ਤੇ ਕੀਤੇ ਹਮਲਿਆਂ ਕਾਰਨ ਬਣੇ ਜੰਗ ਦੇ ਮਾਹੌਲ ਤੋਂ ਬਾਅਣ ਹੁਣ ਭਾਰਤ ਪਾਕਿ ਸਰਹੱਦ ’ਤੇ ਵਸੇ ਫਾਜ਼ਿਲਕਾ ਜ਼ਿਲ੍ਹੇ ਵਿਚ ‘ਜੈ ਜਵਾਨ ਜੈ ਕਿਸਾਨ ਦਾ ਸੰਗਮ’ ਵੇਖਣ ਨੂੰ ਮਿਲ ਰਿਹਾ ਹੈ। ਕੌਮਾਂਤਰੀ ਸਰਹੱਦ ਦੀ ਰਾਖੀ ਲਈ ਬੀਐਸਐਫ ਦੇ ਜਵਾਨ ਤਾਇਨਾਤ ਹਨ ਜਦ ਕਿ ਜੀਰੋ ਲਾਈਨ ਦੇ ਬਿਲਕੁਲ ਨਾਲ ਤੱਕ ਜ਼ਿਲ੍ਹੇ ਦੇ ਕਿਸਾਨ ਖੇਤੀ ਕਰਕੇ ਮੁਲਕ ਦੀ ਅੰਨ ਸੁਰੱਖਿਆ ਦੀ ਜਿੰਮੇਵਾਰੀ ਚੁੱਕ ਰਹੇ ਹਨ। ਇੰਨ੍ਹਾਂ ਸਰਹੱਦੀ ਪਿੰਡਾਂ ਦੇ ਲੋਕਾਂ ਦੇ ਮਨਾਂ ਵਿਚ ਦੇਸ਼ ਪ੍ਰੇਮ ਗਹਿਰਾ ਉਤਰਿਆ ਹੋਇਆ ਹੈ ਅਤੇ ਉਹ ਸੀਮਾ ਸੁਰੱਖਿਆ ਬਲ ਦਾ ਧੰਨਵਾਦ ਕਰਦੇ ਹੋਏ ਆਖਦੇ ਹਨ ਕਿ ਜਦੋਂ ਸਰਹੱਦ ਤੇ ਬੀਐਸਐਫ ਦੀਆਂ ਨਿਗੇਹਬਾਨ ਅੱਖਾਂ ਤਾਇਨਾਤ ਹਨ ਤਾਂ ਡਰ ਕਾਹਦਾ।ਇਸ ਇਲਾਕੇ ਵਿਚ ਸਰਹੱਦੀ ਲੋਕਾਂ ਅਤੇ ਬੀਐਸਐਫ ਵਿਚ ਹਮੇਸ਼ਾ ਹੀ ਬਿਹਤਰ ਤਾਲਮੇਲ ਬਣਿਆ ਰਹਿੰਦਾ ਹੈ।

ਇਹ ਵੀ ਪੜ੍ਹੋ  ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਦੇ ਨਤੀਜਿਆਂ ’ਚ ਮੁੜ ਕੁੜੀਆਂ ਨੇ ਮਾਰੀ ਬਾਜ਼ੀ

ਪਿਛਲੇ ਦਿਨੀਂ ਪਾਕਿ ਨਾਲ ਉਪਜੇ ਤਨਾਅ ਤੋਂ ਬਾਅਦ ਹੁਣ ਮੁੜ ਸਥਿਤੀ ਆਮ ਵਾਂਗ ਹੋ ਗਈ ਹੈ ਅਤੇ ਕਿਸਾਨ ਆਪਣੇ ਰੋਜਮਰਾਂ ਦੇ ਕੰਮ ਕਾਜ ਲੱਗ ਗਏ ਹਨ। ਪੁਰਸ਼ ਖੇਤਾਂ ਵਿਚ ਸਾਉਣੀ ਦੀ ਫਸਲ ਦੀ ਤਿਆਰੀ ਵਿਚ ਲੱਗੇ ਹਨ ਅਤੇ ਝੋਨੇ ਦੀ ਪਨੀਰੀ ਆਦਿ ਲਗਾ ਰਹੇ ਹਨ ਅਤੇ ਸੁਆਣੀਆਂ ਘਰਾਂ ਵਿਚ ਘਰ ਦੇ ਕੰਮ ਅਤੇ ਦੁਧਾਰੂ ਜਾਨਵਰਾਂ ਦੀ ਸਾਂਭ ਸੰਭਾਲ ਵਿਚ ਲੱਗ ਗਈਆਂ ਹਨ।ਸਰਹੱਦ ਦੇ ਬਿੱਲਕੁਲ ਨਾਲ ਵਸੇ ਪਿੰਡ ਪੱਕਾ ਚਿਸਤੀ ਦੇ ਵਸਨ ਸਿੰਘ ਆਖਦੇ ਹਨ ਕਿ ਸਾਡਾ ਬੀਐਸਐਫ ਨਾਲ ਨਿਯਮਤ ਰਾਬਤਾ ਰਹਿੰਦਾ ਹੈ ਅਤੇ ਉਨ੍ਹਾਂ ਵੱਲੋਂ ਸਾਡੀ ਹਰ ਪ੍ਰਕਾਰ ਨਾਲ ਮਦਦ ਕੀਤੀ ਜਾਂਦੀ ਹੈ। ਇਸੇ ਪਿੰਡ ਦੇ ਲਖਵਿੰਦਰ ਸਿੰਘ ਆਖਦੇ ਹਨ ਕਿ ਬੀਐਸਐਫ ਦਾ ਸਾਡੇ ਨਾਲ ਵਿਹਾਰ ਬਹੁਤ ਚੰਗਾ ਹੈ।ਪਿੰਡ ਬੇਰੀ ਵਾਲਾ ਦੇ ਨਾਮਦੇਵ ਅਤੇ ਗੁਰਮੀਤ ਸਿੰਘ ਆਖਦੇ ਹਨ ਇਹ ਫੋਰਸ ਨਾ ਕੇਵਲ ਸਰਹੱਦਾਂ ਦੀ ਰਾਖੀ ਕਰ ਰਹੀ ਹੈ ਸਗੋਂ ਨਸ਼ੇ ਤਸਕਰਾਂ ਨੂੰ ਕਾਬੂ ਕਰਨ ਵਿਚ ਵੀ ਇਸਦੀ ਸ਼ਾਨਦਾਰ ਭੁਮਿਕਾ ਹੈ।

ਇਹ ਵੀ ਪੜ੍ਹੋ  ਲੋਕਾਂ ਨੂੰ ਡੇਂਗੂ ਤੇ ਚਿਕਨਗੁਨੀਆਂ ਤੋਂ ਬਚਾਉਣ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਖੁਦ ਮੈਦਾਨ ‘ਚ ਉਤਰੇ

ਪਿੰਡ ਗੰਜੂਆਣਾ ਦੇ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਪਿੰਡ ਵਿਚ ਕਿਸਾਨ ਬਿਨ੍ਹਾਂ ਕਿਸੇ ਡਰ ਭੈਅ ਦੇ ਅਗਲੀ ਫਸਲ ਦੀ ਤਿਆਰੀ ਕਰ ਰਹੇ ਹਨ। ਖੇਤ ਤਿਆਰ ਕੀਤੇ ਜਾ ਰਹੇ ਹਨ। ਜੀਵਨ ਪੂਰੀ ਤਰਾਂ ਆਮ ਵਾਂਗ ਹੋ ਗਿਆ ਹੈ ਅਤੇ ਲੋਕ ਨਿਸਚਿੰਤ ਹਨ ਕਿਉਂਕਿ ਬਾਰਡਰ ਤੇ ਮੁਲਕ ਦੇ ਪਹਿਰੇਦਾਰ ਬੀਐਸਐਫ ਦੇ ਜਵਾਨ ਦਿਨ ਰਾਤ ਸਾਡੀ ਰਾਖੀ ਕਰਦੇ ਰਹਿੰਦੇ ਹਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਖਦੇ ਹਨ ਕਿ ਬੀਐਸਐਫ ਅਤੇ ਸਰਹੱਦੀ ਪਿੰਡਾਂ ਦੇ ਲੋਕਾਂ ਦਾ ਮਿਲਵਰਤਨ ਲਾਮਿਸ਼ਾਲ ਹੈ। ਜਿਸ ਦ੍ਰਿੜਤਾ ਨਾਲ ਲੋਕਾਂ ਨੇ ਬੀਐਸਐਫ ਦਾ ਸਾਥ ਦਿੱਤਾ ਹੈ ਇਹ ਲੋਕਾਂ ਦੇ ਦੇਸ਼ ਪ੍ਰੇਮ ਦਾ ਪ੍ਰਮਾਣ ਤਾਂ ਹੈ ਹੀ, ਉਥੇ ਹੀ ਇਹ ਬੀਐਸਐਫ ਵੱਲੋਂ ਲੋਕਾਂ ਨਾਲ ਬਣਾਈ ਨੇੜਦਾ ਦਾ ਵੀ ਪ੍ਰਤੀਕ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...