ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

Date:

spot_img

👉ਜੇਲ੍ਹ ਹਸਪਤਾਲ, ਬੈਰਕਾਂ ਅਤੇ ਆਮ ਆਦਮੀ ਕਲੀਨਿਕ ਦਾ ਲਿਆ ਜਾਇਜ਼ਾ
Patiala News: ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ. ਮਾਮਲਿਆਂ ਅਤੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੈਂਟਰਲ ਜੇਲ੍ਹ ਪਟਿਆਲਾ ਦਾ ਵਿਸ਼ੇਸ਼ ਦੌਰਾ ਕਰਦਿਆਂ ਜੇਲ੍ਹ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ।ਇਸ ਮੌਕੇ ਉਨ੍ਹਾਂ “ਉਜਾਲਾ ਨਰਸਰੀ” ਅਤੇ ਨਵੀਂ ਤਿਆਰ ਕੀਤੀ ਗਈ ਜੇਲ੍ਹ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਉਜਾਲਾ ਨਰਸਰੀ ਦਾ ਮਕਸਦ ਕੈਦੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ। ਨਵੀਂ ਲਾਇਬ੍ਰੇਰੀ ਕੈਦੀਆਂ ਨੂੰ ਸਿੱਖਿਆ ਅਤੇ ਜਾਣਕਾਰੀ ਪ੍ਰਾਪਤ ਕਰਨ ਦੇ ਵਧੀਆ ਮੌਕੇ ਪ੍ਰਦਾਨ ਕਰੇਗੀ, ਜਿਸ ਨਾਲ ਉਹ ਆਪਣੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆ ਸਕਣਗੇ।

ਇਹ ਵੀ ਪੜ੍ਹੋ  Punjab Police ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ “ਲਾਰੈਂਸ ਆਫ਼ ਪੰਜਾਬ” ਰਿਲੀਜ਼ ਨਾ ਕਰਨ ਦੇ ਨਿਰਦੇਸ਼

ਜੇਲ੍ਹ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜੇਲ੍ਹਾਂ ਨੂੰ ਸੁਧਾਰ ਅਤੇ ਪੁਨਰਵਾਸ ਦੇ ਕੇਂਦਰਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਨੂੰ ਨਸ਼ਾ-ਮੁਕਤ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਉਨ੍ਹਾਂ ਸ਼ਲਾਘਾ ਕੀਤੀ।ਆਪਣੇ ਦੌਰੇ ਦੌਰਾਨ ਮੰਤਰੀ ਨੇ ਜੇਲ੍ਹ ਹਸਪਤਾਲ, ਬੈਰਕਾਂ ਅਤੇ ਆਮ ਆਦਮੀ ਕਲੀਨਿਕ ਸਮੇਤ ਵੱਖ-ਵੱਖ ਇਕਾਈਆਂ ਦੀ ਜਾਂਚ ਕੀਤੀ ਅਤੇ ਕੈਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕੈਦੀਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਸਿਹਤ, ਸਿੱਖਿਆ ਅਤੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਉਨ੍ਹਾਂ ਦੱਸਿਆ ਕਿ ਜੇਲ੍ਹ ਵਿਭਾਗ ਵੱਲੋਂ ਚਲਾਇਆ ਜਾ ਰਿਹਾ ਪੈਟਰੋਲ ਪੰਪ ਕੈਦੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਦਾ ਹੈ, ਜਿਸ ਨਾਲ ਉਨ੍ਹਾਂ ਦੇ ਹੁਨਰ ਵਿਕਾਸ ਅਤੇ ਪੁਨਰਵਾਸ ਵਿੱਚ ਮਦਦ ਮਿਲਦੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਜੇਲ੍ਹਾਂ ਸਿਰਫ ਸਜ਼ਾ ਦੇਣ ਦੇ ਸਥਾਨ ਨਹੀਂ, ਸਗੋਂ ਸੁਧਾਰ ਅਤੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਦੇ ਕੇਂਦਰ ਹਨ। ਉਨ੍ਹਾਂ ਜੇਲ੍ਹ ਵਿੱਚ ਸਫਾਈ ਪ੍ਰਬੰਧਾਂ ‘ਤੇ ਸੰਤੁਸ਼ਟੀ ਜਤਾਈ ਅਤੇ ਚੱਲ ਰਹੀਆਂ ਭਲਾਈ ਗਤੀਵਿਧੀਆਂ ਦੀ ਪ੍ਰਸ਼ੰਸਾ ਕੀਤੀ।ਇਸ ਮੌਕੇ ਜੇਲ੍ਹ ਵਿਭਾਗ ਦੇ ਸਕੱਤਰ ਮੁਹੰਮਦ ਤਈਅਬ, ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...