Thursday, April 16, 2026
spot_img
spot_img

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਨਾਭਾ ਅਤੇ ਫ਼ਾਜ਼ਿਲਕਾ ਜੇਲਾਂ ਵਿਖੇ ਪੈਟਰੋਲ ਪੰਪਾਂ ਦੇ ਉਦਘਾਟਨ

Date:

spot_img

ਸੂਬੇ ਦੀਆਂ 8 ਜੇਲ੍ਹਾਂ ਦੇ ਬਾਹਰ ਲਗਾਏ ਜਾ ਚੁੱਕੇ ਹਨ ਪੈਟਰੋਲ ਪੰਪ, ਹਰੇਕ ਪੰਪ ਤੋਂ ਪ੍ਰਤੀ ਮਹੀਨਾ 5 ਲੱਖ ਰੁਪਏ ਹੋ ਰਹੀ ਹੈ ਆਮਦਨ
ਪੈਟਰੋਲ ਪੰਪ ਦੀ ਆਮਦਨ ਨੂੰ ਜੇਲ੍ਹ ਸੁਧਾਰਾਂ ਲਈ ਵਰਤਿਆ ਜਾਵੇਗਾ : ਜੇਲ੍ਹ ਮੰਤਰੀ
ਜੇਲ੍ਹ ਦੇ ਕੈਦੀ ਪਾਇਆ ਕਰਨਗੇ ਗੱਡੀਆਂ ‘ਚ ਤੇਲ
ਨਾਭਾ (ਪਟਿਆਲਾ), 25 ਨਵੰਬਰ:ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਜ਼ਿਲ੍ਹਾ ਜੇਲ੍ਹ ਨਾਭਾ (ਮੈਕਸੀਮਮ ਸਕਿਉਰਿਟੀ ਜੇਲ੍ਹ) ਦੇ ਬਾਹਰ ਪੰਜਾਬ ਜੇਲ੍ਹ ਵਿਕਾਸ ਬੋਰਡ ਵੱਲੋਂ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ (ਉਜਾਲਾ ਫਿਊਲਜ਼) ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ਲੱਗੇ ਪੈਟਰੋਲ ਪੰਪ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ, ਡੀ.ਆਈ.ਜੀ. ਜੇਲ੍ਹਾਂ ਐਸ.ਐਸ ਸੈਣੀ ਅਤੇ ਆਈ.ਓ.ਸੀ. ਦੇ ਕਾਰਜਕਾਰੀ ਡਾਇਰੈਕਟਰ ਜਤਿੰਦਰ ਕੁਮਾਰ, ਜੀ.ਐਮ ਸੁਭਾਸ਼ ਐਮ ਤੁਮਨੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ ਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ਅੰਦਰ ਜਿਥੇ ਬੰਦੀਆਂ ਦੇ ਕੰਮ ਕਰਨ ਲਈ ਨਵੀਂ ਮਸ਼ੀਨਰੀ ਲਗਾਉਣ ਦਾ ਕੰਮ ਜਾਰੀ ਹੈ, ਉਥੇ ਹੀ ਸੂਬੇ ਅੰਦਰਲੀਆਂ ਜੇਲ੍ਹਾਂ ਦੇ ਬਾਹਰ 8 ਪੈਟਰੋਲ ਪੰਪ ਵੀ ਲਗਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਲੁਧਿਆਣਾ, ਰੂਪਨਗਰ, ਹੁਸ਼ਿਆਰਪੁਰ, ਫਿਰੋਜ਼ਪੁਰ, ਸੰਗਰੂਰ ਅਤੇ ਪਟਿਆਲਾ ਵਿਖੇ 6 ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਜਦਕਿ ਦੋ ਪੈਟਰੋਲ ਪੰਪ ਨਾਭਾ ਤੇ ਫ਼ਾਜ਼ਿਲਕਾ ਵਿਖੇ ਅੱਜ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪ ਲੱਗਣ ਨਾਲ ਜੇਲ੍ਹ ਵਿਭਾਗ ਨੂੰ ਹਰੇਕ ਪੈਟਰੋਲ ਪੰਪ ਤੋਂ ਤਕਰੀਬਨ 5 ਲੱਖ ਰੁਪਏ ਪ੍ਰਤੀ ਮਹੀਨਾ ਆਮਦਨ ਹੋ ਰਹੀ ਹੈ ਤੇ ਇਹ ਪੈਸਾ ਜੇਲ੍ਹ ਵਿਭਾਗ ਦੇ ਸੁਧਾਰ ਅਤੇ ਕੈਦੀਆਂ ਦੀ ਭਲਾਈ ਲਈ ਹੀ ਖਰਚੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਵਿਕਾਸ ਬੋਰਡ ਅਤੇ ਆਈ.ਓ.ਸੀ. ਵੱਲੋਂ ਚਲਾਏ ਜਾਣ ਵਾਲੇ ਇਸ ਪੈਟਰੋਲ ਪੰਪ (ਉਜਾਲਾ ਫਿਊਲਜ਼) ਨੂੰ ਚੰਗੇ ਆਚਰਣ ਵਾਲੇ ਕੈਦੀਆਂ ਵੱਲੋਂ ਵੀ ਸੰਚਾਲਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਉਨ੍ਹਾਂ ਕਿਹਾ ਕਿ ਜੋ ਵਿਅਕਤੀ ਕਿਸੇ ਨਾ ਕਿਸੇ ਕਾਰਨ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ, ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਰਹਿ ਕੇ ਆਪਣੇ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਹੁਣ ਜੇਲ੍ਹ ਵਿਭਾਗ ਦੇ ਉਪਰਾਲੇ ਸਦਕਾ ਜੇਲ੍ਹ ਤੋਂ ਬਾਹਰ ਵੀ ਡਿਊਟੀ ਨਿਭਾਉਣ ਦਾ ਮੌਕਾ ਮਿਲੇਗਾ। ਇਸ ਨਾਲ ਕੈਦੀ ਆਪਣੇ ਆਪ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਰੱਖ ਸਕਣਗੇ ਅਤੇ ਨਾਲ ਹੀ ਉਨ੍ਹਾਂ ਨੂੰ ਆਮਦਨ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਬੰਦੀਆਂ ਦੇ ਪੁਨਰਵਸੇਬੇ ਵਿੱਚ ਵੀ ਸਹਾਈ ਹੋਵੇਗਾ। ਇਸ ਮੌਕੇ ਉਨ੍ਹਾਂ ਪਹਿਲੀ ਗੱਡੀ ਵਿੱਚ ਤੇਲ ਪੁਆ ਕੇ ਪੈਟਰੋਲ ਪੰਪ ਦੀ ਰਸਮੀ ਸ਼ੁਰੂਆਤ ਕਰਵਾਈ। ਆਪਣੇ ਸੰਬੋਧਨ ਵਿੱਚ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਜੇਲ੍ਹ ਨਾਭਾ (ਮੈਕਸੀਮਮ ਸਕਿਉਰਿਟੀ ਜੇਲ੍ਹ) ਵਿਖੇ ਬਣੇ ਉਜਾਲਾ ਫਿਊਲ ਵਿੱਚ ਤੇਲ ਪਾਉਣ ਲਈ ਅਤਿ ਆਧੁਨਿਕ ਮਸ਼ੀਨਰੀ ਲਗਾਈ ਗਈ ਹੈ। ਇਸ ਮੌਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ, ਚੀਫ ਜਨਰਲ ਮੈਨੇਜਰ ਆਈ.ਓ.ਸੀ. ਵਿਨੇ ਅਗਰਵਾਲ, ਜੇਲ੍ਹ ਸੁਪਰਡੈਂਟ ਲਲਿਤ ਕੁਮਾਰ ਕੋਹਲੀ, ਐਸ.ਡੀ.ਐਮ. ਨਾਭਾ ਇਸਮਤ ਵਿਜੈ ਸਿੰਘ, ਡੀਐਸਪੀ ਮਨਦੀਪ ਕੌਰ, ਐਚ.ਐਸ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਪਤਵੰਤੇ ਮੌਜੂਦ ਸਨ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...