ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ

Date:

spot_img

ਜਲ ਬੱਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ ਦੀਆਂ ਖਬਰਾਂ ਅਫਵਾਹਾਂ ਹਨ: ਸੈਰ ਸਪਾਟਾ ਮੰਤਰੀ

ਚੰਡੀਗੜ੍ਹ, 21 ਜਨਵਰੀ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਅਜਿਹੀਆਂ ਖਬਰਾਂ ਆਈਆਂ ਹਨ ਕਿ ਹਰੀਕੇ ਵਿਖੇ ਖੜ੍ਹੀ ਜਲ ਬੱਸ ਨੂੰ ਪੰਜਾਬ ਸਰਕਾਰ ਦੋਬਾਰਾ ਰਣਜੀਤ ਸਾਗਰ ਝੀਲ ਵਿੱਚ ਚਲਾਉਣ ਲਈ ਯਤਨ ਕਰ ਰਹੀ ਹੈ। ਸੌਂਦ ਨੇ ਕਿਹਾ ਕਿ ਇਹ ਖਬਰਾਂ ਬੇਬੁਨਿਆਦ ਤੇ ਗਲਤ ਹਨ ਅਤੇ ਉਹ ਇਨ੍ਹਾਂ ਦਾ ਖੰਡਨ ਕਰਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀਆਂ ਸਭ ਖਬਰਾਂ ਅਫਵਾਹ ਤੋਂ ਇਲਾਵਾ ਹੋਰ ਕੁਝ ਨਹੀਂ ਹੈ।

ਇਹ ਵੀ ਪੜ੍ਹੋਸਹੁੰ ਚੁੱਕਦੇ ਹੀ ਐਕਸ਼ਨ ਮੋਡ ‘ਚ ਆਏ Trump, ਹਜ਼ਾਰਾਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦਿੱਤਾ ਦੇਸ਼ ਨਿਕਾਲਾ 

ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਜਲ ਬੱਸ ਉੱਤੇ ਖਰਚ ਕੀਤੀ ਕਰੀਬ 8.63 ਕਰੋੜ ਰੁਪਏ ਦੀ ਰਾਸ਼ੀ ਬਹੁਤ ਗਲਤ ਫੈਸਲਾ ਸੀ ਅਤੇ ਪੰਜਾਬ ਦੇ ਲੋਕਾਂ ਉੱਤੇ ਪਾਏ ਇਸ ਬੇਮਤਲਬ ਵਿੱਤੀ ਬੋਝ ਦੀ ਵੀ ਉਹ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ ਸੀ ਅਤੇ ਅਸੀਂ ਇਸਦੀ ਜਾਂਚ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਹ ਬੱਸ ਚਲਾਉਣ ਲਈ ਬਿਲਕੁਲ ਵੀ ਫਿੱਟ ਨਹੀਂ ਹੈ ਅਤੇ ਇਸ ਨੂੰ ਚਲਾਉਣ ਨਾਲ ਵੱਡਾ ਐਕਸੀਡੈਂਟ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ 7 ਫਰਵਰੀ ਨੂੰ ਨਹੀਂ ਰਿਲੀਜ਼ ਹੋਵੇਗੀ ਦਿਲਜੀਤ ਦੀ ਫਿਲਮ “ਪੰਜਾਬ 95”

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਜਿਹਾ ਕੋਈ ਫੈਸਲਾ ਨਹੀਂ ਲਵੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੋਵੇ। ਉਨ੍ਹਾਂ ਕਿਹਾ ਕਿ ਜਲ ਬੱਸ ਨੂੰ ਚਲਾਉਣ ਸਬੰਧੀ ਮੀਡੀਆ ਦੇ ਕਿਸੇ ਵੀ ਹਿੱਸੇ ਵਿੱਚ ਛਪੀ/ਪ੍ਰਸਾਰਿਤ ਹੋਈ ਖਬਰ ਉੱਤੇ ਪੰਜਾਬ ਵਾਸੀ ਰੱਤੀ ਭਰ ਵੀ ਯਕੀਨ ਨਾ ਕਰਨ ਕਿਉਂ ਕਿ ਮੌਜੂਦਾ ਸਰਕਾਰ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ ਮਾਨ ਸਰਕਾਰ ਦਾ ਪੰਜਾਬ ਦੇ ਡਾਕਟਰਾਂ ਨੂੰ ਤੋਹਫ਼ਾ; ਹੁਣ 15 ਸਾਲਾਂ ਬਾਅਦ ਡਾਕਟਰ ਨੂੰ ਮਿਲੇਗੀ SMO ਵਾਲੀ ਤਨਖ਼ਾਹ

ਉਨ੍ਹਾਂ ਕਿਹਾ ਕਿ ਇਹ ਜਲ ਬੱਸ ਵੈਸੇ ਵੀ ਵੱਡੇ ਘਾਟੇ ਦਾ ਸੌਦਾ ਰਹੀ ਹੈ ਕਿਉਂ ਕਿ ਪਿਛਲੀਆਂ ਸਰਕਾਰਾਂ ਨੇ ਇਸ ਉੱਤੇ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਖਰਚ ਦਿੱਤੇ ਜਦਕਿ ਆਮਦਨੀ ਹਜ਼ਾਰਾਂ ਵਿੱਚ ਵੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਹ ਜਲ ਬੱਸ ਪੂਰੀ ਤਰ੍ਹਾਂ ਅਣਫਿੱਟ ਹੈ ਅਤੇ ਇਸ ਨੂੰ ਆਗਾਮੀ ਸਮੇਂ ਵਿੱਚ ਬਿਲਕੁਲ ਵੀ ਨਹੀਂ ਚਲਾਇਆ ਜਾਵੇਗਾ। ਸੌਂਦ ਨੇ ਕਿਹਾ ਕਿ ਇਹ ‘ਸੁਪਰ ਫੇਲ੍ਹ’ ਜਲ ਬੱਸ ਪਿਛਲੀਆਂ ਸਰਕਾਰਾਂ ਦੇ ਗਲਤ ਫੈਸਲਿਆਂ ਦਾ ਨਤੀਜਾ ਹੈ ਜਿਸ ਕਾਰਣ ਲੋਕਾਂ ਦੇ ਪੈਸੇ ਦੀ ਬਰਬਾਦੀ ਹੋਈ ਹੈ। ਇਹ ਪੈਸਾ ਲੋਕ ਭਲਾਈ ਸਕੀਮਾਂ ਲਈ ਵਰਤਿਆ ਜਾ ਸਕਦਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

spot_img
spot_img

Share post:

Popular

More like this
Related

ਤਿੰਨ ਕਾਰਾਂ ‘ਚ ਭਿਆਨਕ ਟੱਕਰ; 2 ਕੁੜੀਆਂ ਤੇ 1 ਮੁੰਡੇ ਨੂੰ ਕਾਰ ਕੱਟ ਕੇ ਵਿਚੋਂ ਕੱਢਿਆ

Sangrur News: ਬੁੱਧਵਾਰ ਸਵੇਰੇ ਸੰਗਰੁਰ ਜ਼ਿਲ੍ਹੇ ਦੇ ਪਿੰਡ ਘਰਾਚੋ...

Punjab Police ਦੇ ਸਾਬਕਾ ਇੰਸਪੈਕਟਰ ਨੂੰ ਲੁਟੇਰਿਆਂ ਨੇ ਘਰੇ ਬੰਦੀ ਬਣਾ ਕੇ ਲੱਖਾਂ ਦੀ ਕੀਤੀ ‘ਲੁੱਟ’

Amritsar News: Amritsar 'ਚ ਵਾਪਰੀ ਇੱਕ ਦਿਲ-ਕੰਬਾਉਂ ਘਟਨਾ ਦੇ...

ਘੋਰ ਕਲਯੁਗ; ਇੱਕ ਦਿਊਰ ਦੇ ਇਸ਼ਕ ‘ਚ ਅੰਨ੍ਹੀ ‘ਭਰਜ਼ਾਈ’ ਨੇ ਦੂਜ਼ਾ ਦਿਊਰ ਮਰਵਾਇਆ !

Barnala News: ਬਰਨਾਲਾ ਜ਼ਿਲ੍ਹੇ ਦੇ ਪਿੰਡ ਸੇਖਾ 'ਚ ਇਸ਼ਕ...