WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਜਲੰਧਰ ਉਪ ਚੋਣ: ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਅਧਿਕਾਰੀਆਂ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਕੀਤੀ ਮੀਟਿੰਗ

ਕੁੱਲ 1 ਲੱਖ 72 ਹਜ਼ਾਰ 20 ਵੋਟਰ, ਪੋਲਿੰਗ ਸਟੇਸ਼ਨਾਂ ਦੀ ਗਿਣਤੀ 181 : ਸਿਬਿਨ ਸੀ
ਚੰਡੀਗੜ੍ਹ, 5 ਜੁਲਾਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ੁੱਕਰਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਬਾਬਤ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ। ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਵੋਟਿੰਗ ਲਈ ਲੋੜੀਂਦੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਚੋਣ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ ਨੂੰ ਪੋਲਿੰਗ ਸਟੇਸ਼ਨਾਂ ’ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ, ਪਖਾਨਿਆਂ ਅਤੇ ਸ਼ੈੱਡਾਂ ਦਾ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ।

ਮੁੱਖ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਤੋਂ ਪੰਜਾਬ ਰੋਡਵੇਜ਼ ਦੇ ਕਾਮਿਆਂ ਨੇ 22 ਦੀ ਹੜਤਾਲ ਪਿੱਛੇ ਪਾਈ

ਉਨ੍ਹਾਂ ਅਧਿਕਾਰੀਆਂ ਨੂੰ ਬਿਰਧਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀਆਂ ਕਤਾਰਾਂ ਅਤੇ ਸਰੀਰਕ ਤੌਰ ਉੱਤੇ ਅਪਹਾਜ ਵੋਟਰਾਂ ਲਈ ਹਰੇਕ ਪੋਲਿੰਗ ਸਟੇਸ਼ਨ ’ਤੇ ਰੈਂਪ ਤੇ ਵੀਲਚੇਅਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵੋਟਿੰਗ ਲਈ ਕਤਾਰ ਲੰਬੀ ਹੁੰਦੀ ਹੈ ਤਾਂ ਬੈਠਣ ਲਈ ਕੁਰਸੀਆਂ ਦਾ ਪ੍ਰਬੰਧ ਵੀ ਕੀਤਾ ਜਾਵੇ ਅਤੇ ਪੋਲਿੰਗ ਸਟਾਫ਼ ਨੂੰ ਮੈਡੀਕਲ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਮੁੱਖ ਚੋਣ ਅਧਿਕਾਰੀ ਨੇ ਪੁਲਿਸ ਕਮਿਸ਼ਨਰ ਅਤੇ ਐੱਸਐਸਪੀ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਹੋਰ ਵਧਾਉਣ, ਨਾਕਿਆਂ ਉੱਤੇ ਸਖਤੀ ਕਰਨ ਅਤੇ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਡਰੱਗ, ਸ਼ਰਾਬ, ਨਕਦੀ ਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਤੇ ਨੱਥ ਪਾਈ ਜਾ ਸਕੇ।

Big Breaking: ਭਾਈ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸੰਸਦ ਮੈਂਬਰ ਵਜੋਂ ਚੁੱਕੀ ਸੰਹੁ

ਸਿਬਿਨ ਸੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੋਟਿੰਗ ਤੋਂ 48 ਘੰਟੇ ਪਹਿਲਾਂ ਬਾਹਰਲੇ ਵਿਅਕਤੀਆਂ ਦੀ ਹਲਕੇ ਵਿੱਚ ਐਂਟਰੀ ਪੂਰੀ ਤਰ੍ਹਾਂ ਬੈਨ ਕੀਤੀ ਜਾਵੇ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ ਵਾਲੇ ਦਿਨ ਕੁੱਲ 11 ਮਾਡਲ ਪੋਲਿੰਗ ਬੂਥ ਬਣਾਏ ਜਾਣਗੇ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 72 ਹਜ਼ਾਰ 20 ਹੈ, ਜਿਸ ਵਿੱਚ ਮਹਿਲਾ ਵੋਟਰਾਂ ਦੀ ਗਿਣਤੀ 82 ਹਜ਼ਾਰ 327 ਅਤੇ ਪੁਰਸ਼ ਵੋਟਰਾਂ ਦੀ ਗਿਣਤੀ 89 ਹਜ਼ਾਰ 685 ਹੈ। ਇਸ ਤੋਂ ਇਲਾਵਾ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 873 ਹੈ ਜਿਸ ਵਿੱਚ 389 ਦਿਵਿਆਂਗ ਮਹਿਲਾ ਵੋਟਰ ਅਤੇ 484 ਦਿਵਿਆਂਗ ਪੁਰਸ਼ ਵੋਟਰ ਹਨ।

 

 

Related posts

ਆਪ ਵੱਲੋਂ 30 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

punjabusernewssite

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

punjabusernewssite

ਪੰਜਾਬ ਸਰਕਾਰ-ਰਾਜਪਾਲ ਮਾਮਲੇ ’ਤੇ ਸੁਪਰੀਮ ਕੋਰਟ ਦਾ ਫੈਸਲਾ ਲੋਕਤੰਤਰ ਦੀ ਜਿੱਤ-ਮਲਵਿੰਦਰ ਸਿੰਘ ਕੰਗ

punjabusernewssite