Punjabi Khabarsaar
ਜਲੰਧਰ

ਜਲੰਧਰ ਉਪ ਚੋਣ: ਮੁੱਖ ਮੰਤਰੀ ਭਗਵੰਤ ਮਾਨ ਦੀਆਂ ਜਨ ਸਭਾਵਾਂ ’ਚ ਉਮੜੀਆਂ ਭੀੜਾਂ, ਕੀਤੀ ’ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ

ਮਾਨ ਦਾ ਕਾਂਗਰਸ ’ਤੇ ਹਮਲਾ, ਕਿਹਾ- ਜੋ ਕਾਂਗਰਸ ਦੀ ਡਿਪਟੀ ਮੇਅਰ ਹੁੰਦਿਆਂ ਗਲੀਆਂ, ਨਾਲੀਆਂ ਤੇ ਸੀਵਰੇਜ ਦਾ ਕੰਮ ਨਹੀਂ ਕਰਵਾ ਸਕੀ, ਉਹ ਕਦੇ ਵੀ ਪੂਰੇ ਇਲਾਕੇ ਦੇ ਵਿਕਾਸ ਕਾਰਜ ਨਹੀਂ ਕਰਵਾ ਸਕਦੀ
ਸ਼ੀਤਲ ਅੰਗੁਰਾਲ ’ਤੇ ਮਾਨ ਨੇ ਕਿਹਾ- ਇਸ ਨੂੰ ਅਜਿਹਾ ਸਬਕ ਸਿਖਾਓ ਕਿ ਕੋਈ ਮੁੜ ਇਸ ਤਰ੍ਹਾਂ ਅਸਤੀਫ਼ਾ ਦੇਣ ਦੀ ਹਿੰਮਤ ਨਾ ਕਰ ਸਕੇ
ਜਲੰਧਰ, 6 ਜੁਲਾਈ: ਅਗਲੇ ਚਾਰ ਦਿਨਾਂ ਬਾਅਦ ਹੋਣ ਜਾ ਰਹੀ ਜਲੰਧਰ ਪੱਛਮੀ ਹਲਕੇ ਦੀ ਉਪ ਚੋਣ ਲਈ ਆਪ ਉਮੀਦਵਾਰ ਦੀ ਜਿੱਤ ਲਈ ਕਮਾਂਡ ਸੰਭਾਲ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਜਨ ਸਭਾਵਾਂ ਵਿਚ ਲੋਕਾਂ ਦੀ ਵੱਡੀ ਭੀੜ ਉਮੜ ਰਹੀ ਹੈ। ਸ਼ਨੀਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਅਧੀਨ ਪੈਂਦੇ ਵਾਰਡ ਨੰਬਰ 35, 41, 44 ਅਤੇ ਵਾਰਡ ਨੰਬਰ 76 ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਕੌਮੀ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ’ਆਪ’ ਉਮੀਦਵਾਰ ਮੋਹਿੰਦਰ ਭਗਤ ਨਾਲ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨਾਲ ਵਾਅਦਾ ਕਰਦਿਆਂ ਕਿਹਾ ਕਿ ਜੇਕਰ ਤੁਹਾਡਾ ਉਮੀਦਵਾਰ ਜਿੱਤ ਗਿਆ ਤਾਂ ਮੋਹਿੰਦਰ ਭਗਤ ਜੋ ਵੀ ਅਰਜ਼ੀ ਮੇਰੇ ਕੋਲ ਲੈ ਕੇ ਆਉਣਗੇ, ਮੈਂ ਉਨ੍ਹਾਂ ਸਾਰਿਆਂ ’ਤੇ ਦਸਤਖ਼ਤ ਕਰਕੇ ਪਾਸ ਕਰਾਂਗਾ।

 

 

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ’ਆਪ’ ਦਾ ਲਗਾਤਾਰ ਵਧਦਾ ਜਾ ਰਿਹਾ ਹੈ ਗਰਾਫ਼

ਮਾਨ ਨੇ ਮੋਹਿੰਦਰ ਭਗਤ ਨੂੰ ਮੰਤਰੀ ਬਣਾਉਣ ਦਾ ਇਸ਼ਾਰਾ ਕਰਦਿਆਂ ਕਿਹਾ ਕਿ ਤੁਸੀਂ ਉਨ੍ਹਾਂ ਨੂੰ ਵਿਧਾਨ ਸਭਾ ’ਚ ਭੇਜੋ, ਮੈਂ ਉਨ੍ਹਾਂ ਨੂੰ ਅਗਲੀ ਪੌੜੀ ਚੜ੍ਹਾ ਦੇਵਾਂਗਾ। ਮਾਨ ਨੇ ਕਿਹਾ ਕਿ ਮੈਂ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਦੇ ਕੰਮਾਂ ਲਈ ਜਲੰਧਰ ਵਿੱਚ ਆਪਣਾ ਦਫ਼ਤਰ ਖੋਲਿ੍ਹਆ ਹੈ। ਹੁਣ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਨਹੀਂ ਜਾਣਾ ਪਵੇਗਾ। ਮਾਨ ਨੇ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ’ਤੇ ਹਮਲਾ ਬੋਲਦਿਆ ਕਿਹਾ ਕਿ ਜੇਕਰ ਉਹ ਜਲੰਧਰ ਦੇ ਡਿਪਟੀ ਮੇਅਰ ਹੁੰਦਿਆਂ ਆਪਣੇ ਵਾਰਡ ਦੇ ਕੰਮ ਨਹੀਂ ਕਰਵਾ ਸਕੀ ਤਾਂ ਇੰਨੇ ਵੱਡੇ ਵਿਧਾਨ ਸਭਾ ਹਲਕੇ ਦੇ ਕੰਮ ਕਿਵੇਂ ਕਰਵਾਉਣਗੇ। ਮਾਨ ਨੇ ਕਿਹਾ ਕਿ ਗਲੀਆਂ, ਨਾਲੀਆਂ ਅਤੇ ਸੀਵਰੇਜ ਸਿਸਟਮ ਆਦਿ ਦਾ ਕੰਮ ਨਗਰ ਨਿਗਮ ਅਧੀਨ ਆਉਂਦਾ ਹੈ। ਜਲੰਧਰ ਨਗਰ ਨਿਗਮ ਵਿੱਚ ਇਸ ਵੇਲੇ ਕਾਂਗਰਸ ਦਾ ਮੇਅਰ ਹੈ, ਉਸ ਨੇ ਇਸ ਲਈ ਕੁਝ ਨਹੀਂ ਕੀਤਾ। ਇੱਥੋਂ ਤੱਕ ਕਿ ਉਨ੍ਹਾਂ ਸੀਵਰੇਜ ਦੇ ਢੱਕਣ ਵੀ ਨਹੀਂ ਬਦਲੇ।ਮਾਨ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ’ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਦੀ ਹਾਲਤ ਇੰਨੀ ਮਾੜੀ ਹੋ ਗਈ ਹੈ ਕਿ ਸੁਖਬੀਰ ਬਾਦਲ ਆਪਣੇ ਉਮੀਦਵਾਰ ਤੋਂ ਸਮਰਥਨ ਵਾਪਸ ਲੈ ਕੇ ਲੋਕਾਂ ਨੂੰ ਬਹੁਜਨ ਸਮਾਜ ਪਾਰਟੀ ਨੂੰ ਵੋਟ ਪਾਉਣ ਲਈ ਕਹਿ ਰਹੇ ਹਨ।

ਪੰਜਾਬ ਸਰਕਾਰ ਤੋਂ ਬਾਅਦ ਅਦਾਕਾਰ ਅਕਸ਼ੈ ਕੁਮਾਰ ਨੇ ਮਰਹੂਮ ਗਾਇਕਾ ਦੇ ਪ੍ਰਵਾਰ ਦੀ ਫ਼ੜੀ ਬਾਂਹ

ਮਾਨ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ’ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਇੱਥੋਂ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਰਹਿੰਦਿਆਂ ਦੋ ਨੰਬਰ ਦੇ ਕੰਮ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਇਸ ਲਈ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ। ਅੱਜ ਕੱਲ੍ਹ ਭਾਜਪਾ ਭ੍ਰਿਸ਼ਟ ਨੇਤਾਵਾਂ ਦੀ ਪਹਿਲੀ ਪਸੰਦ ਹੈ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਵਿੱਚ ਉਨ੍ਹਾਂ ਨੂੰ ਅਜਿਹਾ ਸਬਕ ਸਿਖਾਉਣ ਕਿ ਕੋਈ ਵੀ ਵਿਧਾਇਕ ਦੁਬਾਰਾ ਇਸ ਤਰ੍ਹਾਂ ਅਸਤੀਫ਼ਾ ਦੇਣ ਦੀ ਹਿੰਮਤ ਨਾ ਕਰੇ।ਉਨ੍ਹਾਂ ਕਿਹਾ ਕਿ ਤਿੰਨੋਂ ਪਾਰਟੀਆਂ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਮੈਨੂੰ ਹਰਾਉਣ ਲਈ ਇਕੱਠੀ ਹੋ ਗਈ ਹਨ ਕਿਉਂਕਿ ਤਿੰਨਾਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਪਾਰਟੀਆਂ ਨੂੰ ਇਸ ਗੱਲ ਤੋਂ ਬਹੁਤ ਪ੍ਰੇਸ਼ਾਨੀ ਹੈ ਕਿ ਆਮ ਘਰਾਂ ਦੇ ਨੌਜਵਾਨ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਕਿਵੇਂ ਬਣ ਗਏ।

ਪੰਜਾਬ ਸਰਕਾਰ ਨੇ ਪਹਿਲੀ ਵਾਰ ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ

ਜਨ ਸਭਾ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਰ ਵਰਗ ਲਈ ਇਤਿਹਾਸਕ ਕੰਮ ਕੀਤੇ ਹਨ। ਅਜਿਹਾ ਮੁੱਖ ਮੰਤਰੀ ਪੰਜਾਬ ਵਿੱਚ ਪਹਿਲੀ ਵਾਰ ਬਣਿਆ ਹੈ। ਉਨ੍ਹਾਂ ਕਿਹਾ ਕਿ ਮਾਨ ਦੀ ਸਰਕਾਰ ’ਚ ਪੰਜਾਬ ਦੇ ਆਮ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ’ਤੇ ਆ ਰਹੇ ਹਨ। ਅੱਜ ਪੰਜਾਬ ਦੇ ਕਰੀਬ 90 ਫ਼ੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ।’ਆਪ’ ਸਰਕਾਰ ਦੇ ਸੱਤਾ ’ਚ ਆਉਣ ਤੋਂ ਬਾਅਦ ਪੰਜਾਬ ’ਚ ਵੱਖ-ਵੱਖ ਥਾਵਾਂ ’ਤੇ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ। ਹੁਣ ਤੱਕ ਕਰੀਬ 850 ਮੁਹੱਲਾ ਕਲੀਨਿਕ ਬਣਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਦੋ ਕਰੋੜ ਤੋਂ ਵੱਧ ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ।

ਬਠਿੰਡਾ ਪੁਲਿਸ ਨੇ ਇੱਕ ਹਫਤੇ ਵਿੱਚ 21 ਮੁਕੱਦਮੇ ਦਰਜ਼ ਕਰਕੇ 35 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ:ਐਸਐਸਪੀ

ਪਿਛਲੇ ਦੋ ਸਾਲਾਂ ਵਿੱਚ ਤਕਰੀਬਨ 43 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ। ਸੰਜੇ ਸਿੰਘ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਅਕਾਲੀ ਆਗੂ ਗੁੰਡਾਗਰਦੀ ਕਰਦੇ ਸਨ ਅਤੇ ਅਪਰਾਧੀਆਂ-ਮਾਫ਼ੀਆ ਨੂੰ ਸਰਕਾਰੀ ਸ਼ਹਿ ਦਿੰਦੇ ਸਨ। ਜਦੋਂ ਕਿ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਵਿੱਚ ਪੰਜਾਬ ਦੇ ਵਿਕਾਸ ਲਈ ਕੁਝ ਨਹੀਂ ਕੀਤਾ, ਸਿਰਫ਼ ਭ੍ਰਿਸ਼ਟਾਚਾਰ ਹੀ ਕੀਤਾ ਅਤੇ ਭਾਜਪਾ ਜਾਤ, ਧਰਮ ਅਤੇ ਨਫ਼ਰਤ ਦੀ ਰਾਜਨੀਤੀ ਕਰਦੀ ਹੈ।

ਪੰਜਾਬ ‘ਚ ਜ਼ਮੀਨ-ਜਾਇਦਾਦਾਂ ਦੀਆਂ ਰਜਿਸਟਰੀਆਂ ਤੋਂ ਜੂਨ ਮਹੀਨੇ ’ਚ ਆਮਦਨ ਵਿਚ 42 ਫੀਸਦੀ ਹੋਇਆ ਵਾਧਾ: ਜਿੰਪਾ

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ’ਚ ’ਆਪ’ ਉਮੀਦਵਾਰ ਮੋਹਿੰਦਰ ਭਗਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਅਤੇ ਗ਼ਰੀਬਾਂ ਦੀ ਸਰਕਾਰ ਹੈ। ਸਰਕਾਰ ਅਮੀਰਾਂ ਤੋਂ ਟੈਕਸ ਵਸੂਲ ਰਹੀ ਹੈ ਅਤੇ ਉਸ ਪੈਸੇ ਦੀ ਵਰਤੋਂ ਆਮ ਲੋਕਾਂ ਨੂੰ ਸਹੂਲਤਾਂ ਦੇਣ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਮੁੱਖ ਮੰਤਰੀ ਆਪਣੇ ਪਰਿਵਾਰ ਸਮੇਤ ਜਲੰਧਰ ਵਿੱਚ ਰਹਿਣ ਆਇਆ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੇ ਵਿਕਾਸ ਲਈ ਬਹੁਤ ਸੰਵੇਦਨਸ਼ੀਲ ਹਨ, ਇਸ ਲਈ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਬਹੁਤ ਜ਼ਰੂਰੀ ਹੈ।

 

Related posts

EX CM ਦੀਆਂ ਵਧੀਆਂ ਮੁਸ਼ਕਲਾਂ, ਚੋਣ ਕਮੀਸ਼ਨ ਸਖ਼ਤ

punjabusernewssite

ਜਲੰਧਰ ’ਚ CM Mann ਨੇ ਪਾਰਟੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ, ਜ਼ਿਮਨੀ ਚੋਣ ’ਚ ਇਤਿਹਾਸਕ ਜਿੱਤ ਲਈ ਦਿੱਤੀ ਵਧਾਈ

punjabusernewssite

ਭਗਵੰਤ ਮਾਨ ਨੇ ਜਲੰਧਰ ਦੇ ਕਰਤਾਰਪੁਰ ਵਿਖੇ ਚੋਣ ਰੈਲੀ ਨੂੰ ਕੀਤਾ ਸੰਬੋਧਨ, ਲੋਕਾਂ ਨੂੰ ’ਆਪ’ ਨੂੰ ਸਮਰਥਨ ਦੇਣ ਅਤੇ ਵੋਟ ਪਾਉਣ ਦੀ ਕੀਤੀ ਅਪੀਲ

punjabusernewssite