Jalandhar News:ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਨਾਮੀ ਗੈਂਗਸਟਰ ਦੋ ਗੁਰਗਿਆਂ ਨੂੰ ਕਾਬੂ ਕੀਤਾ ਹੈ, ਜਿਹੜੇ ਇੱਕ ਪੁਲਿਸ ਸਬ ਇੰਸਪੈਕਟਰ ਦੇ ਕਤਲ ਕੇਸ ਵਿੱਚ ਲੋੜੀਂਦੇ ਸਨ। ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ USA ਅਧਾਰਤ ਸੋਨੂੰ ਖੱਤਰੀ ਗੈਂਗ ਦੇ ਕਾਬੂ ਕੀਤੇ ਇੰਨਾਂ ਗੁਰਗਿਆਂ ਦੀ ਪਹਿਚਾਣ ਸੁਖਵਿੰਦਰ @ਸੁੱਖਾ ਅਤੇ ਹਰਪ੍ਰੀਤ ਵਜੋਂ ਹੋਈ ਹੈ।
ਇਹ ਵੀ ਪੜ੍ਹੋ ਸਰਹੱਦੋਂ ਪਾਰ ਮੰਗਵਾਏ ਹਥਿਆਰਾਂ ਸਹਿਤ ਤਸਕਰ ਕਮ ਗੈਂਗਸਟਰ ਕਾਬੂ
ਇੰਨਾਂ ਨੂੰ ਲੰਮਾ ਪਿੱਛਾ ਅਤੇ ਕਰਾਸ ਫਾਇਰਿੰਗ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇੰਨਾਂ ਕੋਲੋਂ 2 ਆਧੁਨਿਕ ਹਥਿਆਰ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਇਹ ਮੁਲਜ਼ਮ 2 ਅਪ੍ਰੈਲ 2024 ਨੂੰ ਜੰਮੂ-ਕਸ਼ਮੀਰ ਪੁਲਿਸ ਦੇ ਸਬ-ਇੰਸਪੈਕਟਰ ਦੀਪਕ ਸ਼ਰਮਾ ਦੀ ਹੱਤਿਆ ਦੇ ਮਾਮਲੇ ਵਿੱਚ ਲੋੜੀਂਦੇ ਸਨ। ਇਸਤੋਂ ਇਲਾਵਾ ਇੰਨਾਂ ਦੀ ਗ੍ਰਿਫ਼ਤਾਰੀ ਨਾਲ 3 ਸੰਭਾਵੀ ਕਤਲਾਂ ਨੂੰ ਰੋਕਿਆ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।