ਜਲੰਧਰ, 17 ਜੂਨ:ਭਾਰਤੀ ਜਨਤਾ ਪਾਰਟੀ ਨੇ ਜਲੰਧਰ ਪੱਛਮੀ ਉਪ ਚੋਣ ਦੇ ਲਈ ਆਪਣੇ ਉਮੀਦਵਾਰ ਦਾ ਨਾਮ ਐਲਾਨ ਦਿੱਤਾ ਹੈ। ਪਾਰਟੀ ਵੱਲੋਂ ਇੱਥੇ ਵਿਧਾਇਕੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਸ਼ੀਤਲ ਅੰਗਰਾਲ ‘ਤੇ ਵਿਸ਼ਵਾਸ ਪ੍ਰਗਟ ਕੀਤਾ ਗਿਆ ਹੈ ਜੋਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਇਸ ਹਲਕੇ ਤੋਂ ਚੋਣ ਜਿੱਤੇ ਸਨ।
ਜਲੰਧਰ ਪੱਛਮੀ ਉਪ ਚੋਣ: ਕਾਂਗਰਸ ਪਾਰਟੀ ਦੇ ਆਗੂਆਂ ਨੇ ਕੀਤੀ ਮੀਟਿੰਗ
ਇਸ ਤੋਂ ਪਹਿਲਾਂ ਅੱਜ ਆਮ ਆਦਮੀ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਭਾਜਪਾ ਦੇ ਉਮੀਦਵਾਰ ਰਹੇ ਮਹਿੰਦਰ ਲਾਲ ਭਗਤ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ। 10 ਜੁਲਾਈ ਨੂੰ ਹੋ ਰਹੀਆਂ ਇਸ ਉਪ ਚੋਣ ਦੇ ਲਈ ਹੁਣ ਕਾਂਗਰਸ ਅਤੇ ਦੂਜੇ ਦਾ ਪਾਰਟੀਆਂ ਵੱਲੋਂ ਉਮੀਦਵਾਰ ਐਲਾਨਣਾ ਹਾਲੇ ਬਾਕੀ ਹੈ।
Big News: ਆਪ ਵੱਲੋਂ ਜਲੰਧਰ ਪੱਛਮੀ ਉਪ ਚੋਣ ਲਈ ਉਮੀਦਵਾਰ ਦਾ ਐਲਾਨ, ਦੇਖੋ ਕਿਸ ‘ਤੇ ਖੇਡਿਆ ਦਾਅ
ਜ਼ਿਕਰਯੋਗ ਹੈ ਕਿ ਸ਼ੀਤਲ ਅੰਗਲਾਲ ਅਤੇ ਆਮ ਆਦਮੀ ਪਾਰਟੀ ਦੇ ਸਿਟਿੰਗ ਐਮਪੀ ਸੁਸ਼ੀਲ ਰਿੰਕੂ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਆਪ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ। ਭਾਜਪਾ ਵੱਲੋਂ ਸੁਸ਼ੀਲ ਰਿੰਕੂ ਨੂੰ ਜਲੰਧਰ ਲੋਕ ਸਭਾ ਹਲਕੇ ਲਈ ਆਪਣਾ ਉਮੀਦਵਾਰ ਬਣਾਇਆ ਗਿਆ ਸੀ। ਪਰੰਤੂ ਉਹ ਕਾਂਗਰਸ ਪਾਰਟੀ ਦੇ ਚਰਨਜੀਤ ਸਿੰਘ ਚੰਨੀ ਕੋਲੋਂ ਹਾਰ ਗਏ ਸਨ। ਇਹਨਾਂ ਲੋਕ ਸਭਾ ਚੋਣਾਂ ਦੇ ਵਿੱਚ ਜਲੰਧਰ ਪੱਛਮੀ ਹਲਕੇ ਤੋਂ ਕਾਂਗਰਸ ਪਾਰਟੀ ਭਾਜਪਾ ਤੋਂ ਵੋਟਾਂ ਦੇ ਮਾਮਲੇ ਵਿੱਚ ਕਾਫੀ ਅੱਗੇ ਰਹੀ ਹੈ।
Share the post "Big News: ਜਲੰਧਰ ਪੱਛਮੀ ਉਪ ਚੋਣ: ਭਾਜਪਾ ਨੇ ਆਪ ਦੇ Ex MLA ‘ਤੇ ਖੇਡਿਆ ਦਾਅ "