SSD Girls College Bathinda ਵਿਖੇ ਹੋਸਟਲ ਦੇ ਸੀਨੀਅਰ ਵਿਦਿਆਰਥੀਆਂ ਨੂੰ ਦਿੱਤੀ ‘ਜਸ਼ਨ ਏ ਹੋਸਟਲ’ ਵਿਦਾਇਗੀ ਪਾਰਟੀ

Date:

spot_img

Bathinda News: SSD Girls College Bathinda; ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਹੋਸਟਲ ਦੇ ਸੀਨੀਅਰ ਵਿਦਿਆਰਥੀਆਂ ਨੂੰ ‘ਜਸ਼ਨ ਏ ਹੋਸਟਲ’ ਥੀਮ ਤਹਿਤ ਇੱਕ ਯਾਦਗਾਰੀ ਵਿਦਾਇਗੀ ਪਾਰਟੀ ਦਿੱਤੀ ਗਈ । ਇਸ ਪਾਰਟੀ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਵੱਲੋਂ ਸ਼ਮ੍ਹਾ ਰੌਸ਼ਨ ਨਾਲ ਕੀਤੀ ਗਈ । ਇਸ ਮੌਕੇ ਮੁੱਖ ਮਹਿਮਾਨ ਅਤੇ ਜੱਜ ਸਾਹਿਬਾਨਾਂ ਦੀ ਭੂਮਿਕਾ ਸ਼੍ਰੀਮਤੀ ਕਿਰਨ ਗੋਇਲ ਅਤੇ ਸ਼੍ਰੀਮਤੀ ਸੁਸ਼ਮਾ ਗਰਗ ਵੱਲੋਂ ਨਿਭਾਈ ਗਈ । ਪਾਰਟੀ ਨੂੰ ਮੰਨੋਰੰਜਕ ਬਣਾਉਣ ਲਈ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ।ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਵਿਦਾਇਗੀ ਲੈ ਰਹੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਮੈਂ ਪਰਮਾਤਮਾ ਅੱਗੇ ਦੁਆ ਕਰਦੀ ਹਾਂ ਕਿ ਤੁਸੀਂ ਆਪਣੀ ਜਿੰਦਗੀ ਵਿੱਚ ਹਮੇਸ਼ਾ ਬੁਲੰਦੀਆਂ ਨੂੰ ਛੂੰਹਦੇ ਰਹੋ।

ਇਹ ਵੀ ਪੜ੍ਹੋ 👉 Punjab News : 6 ਮਈ ਨੂੰ ਇਹਨਾਂ ਕਰਮਚਾਰੀਆਂ ਵੱਲੋਂ ਹੜਤਾਲ ਦੀ ਤਿਆਰੀ

ਇਸ ਮੌਕੇ ਜੱਜਾਂ ਵੱਲੋਂ ਬੇਹਤਰੀਨ ਤਿੰਨ ਟੈਗ ਚੁਣੇ ਗਏ । ਕਰਵਾਏ ਗਏ ਮੁਕਾਬਲਿਆਂ ਦੇ ਅਧਾਰ ‘ਤੇ ‘ਮਿਸ ਹੋਸਟਲ ਕਵੀਨ 2026’ ਦਾ ਖਿਤਾਬ ਹੁਸਨਪ੍ਰੀਤ ਕੌਰ (ਬੀ.ਏ ਭਾਗ ਤੀਜਾ) ਨੂੰ ਦਿੱਤਾ ਗਿਆ । ਫਸਟ ਰਨਰ-ਅੱਪ ਜਸ਼ਨਜੋਤ ਕੌਰ (ਬੀ.ਕਾਮ ਆਨਰਜ਼ ਭਾਗ-ਤੀਜਾ) ਅਤੇ ਦੂਸਰਾ ਰਨਰ ਅੱਪ ਮਹਿਕਪ੍ਰੀਤ ਕੌਰ (ਬੀ.ਐੱਡ) ਨੂੰ ਚੁਣਿਆ ਗਿਆ । ਵਿਦਿਆਰਥੀਆਂ ਵੱਲੋਂ ਹੋਸਟਲ ਨਾਈਟ ਦੇ ਆਯੋਜਨ ਲਈ ਹੋਸਟਲ ਕਮੇਟੀ ਦੇ ਮੈਂਬਰਾਂ ਮੈਡਮ ਰੇਖਾ, ਮੈਡਮ ਵੰਦਨਾ ਸ਼ਰਮਾਂ, ਮੈਡਮ ਸ਼ਿਖਾ ਅਰੋੜਾ, ਹੋਸਟਲ ਵਾਰਡਨ ਮੈਡਮ ਸੋਨੀਆ ਅਤੇ ਮੈਡਮ ਨੇਹਾ ਦਾ ਧੰਨਵਾਦ ਕਰਨ ਉਪਰੰਤ ਕਾਲਜ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਅਤੇ ਸਮੂਹ ਕਾਲਜ ਸਟਾਫ਼ ਦਾ ਤਹਿ-ਦਿਲੋਂ ਧੰਨਵਾਦ ਕੀਤਾ ਗਿਆ।ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ੍ਰੀ ਸੰਜੇ ਗੋਇਲ ਅਤੇ ਜਰਨਲ ਸਕੱਤਰ ਸ੍ਰੀ ਵਿਕਾਸ ਗਰਗ ਅਤੇ ਕਾਰਜਕਾਰੀ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएम किसान की 23वीं किस्त जारी, हरियाणा के 15.95 लाख किसानों को मिले 319.13 करोड़ रुपये

👉प्रधानमंत्री नरेंद्र मोदी के नेतृत्व में कृषि क्षेत्र में...

“ਸ਼੍ਰੀ ਸ਼ਿਵ ਮਹਾਪੁਰਾਣ ਕਥਾ” ਦੇ ਤੀਜੇ ਦਿਨ ਉਮੜਿਆ ਸ਼ਰਧਾ ਦਾ ਸੈਲਾਬ

👉ਭਗਵਾਨ ਭੋਲੇਨਾਥ ਦੀ ਕਿਰਪਾ ਮਹਿਤਾ ਪਰਿਵਾਰ ਉੱਤੇ ਹਮੇਸ਼ਾ ਬਣੀ...

Haryana में होगा एआई सैंडबॉक्स लांच- मुख्यमंत्री नायब सिंह सैनी

👉अर्जुन एसपीबी होगी गठित, समीक्षा के लिए हर तीसरे...