ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਜਸਪ੍ਰੀਤ ਸਿੰਘ ਨੇ ਸੰਭਾਲਿਆ ਚਾਰਜ

Date:

spot_img

ਬਠਿੰਡਾ, 30 ਜਨਵਰੀ (ਸੁਖਜਿੰਦਰ ਮਾਨ) : ਅੱਜ ਇੱਥੇ ਡਿਪਟੀ ਕਮਿਸ਼ਨਰ ਵਜੋਂ ਜਸਪ੍ਰੀਤ ਸਿੰਘ (ਆਈਏਐਸ) ਨੇ ਆਪਣਾ ਚਾਰਜ ਸੰਭਾਲ ਲਿਆ ਹੈ। 2014 ਬੈਚ ਦੇ ਆਈਏਐਸ ਅਧਿਕਾਰੀ ਜਸਪ੍ਰੀਤ ਸਿੰਘ ਇਸ ਸਮੇਂ ਡਾਇਰੈਕਟਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਤੋਂ ਇਲਾਵਾ ਪੰਜਾਬ ਨਿਵੇਸ਼ ਪ੍ਰਮੋਸ਼ਨ ਬਿਊਰੋ ਦੇ ਵਧੀਕ ਸੀ.ਈ.ਓ. ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਪਹਿਲਾਂ ਜਸਪ੍ਰੀਤ ਸਿੰਘ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਤੌਰ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਵੀ ਦਿੱਤੀ ਗਈ।

ਬਲੀਦਾਨ ਦਿਵਸ ਮੌਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਇਸ ਮੌਕੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰਕੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫ਼ਤਰ ਆਉਣ ਵਾਲੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼ੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਐਸਡੀਅਮ ਬਠਿੰਡਾ ਸ਼ੀਮਤੀ ਇਨਾਯਤ, ਐਸਡੀਅਮ ਮੌੜ ਵਰਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ੀਮਤੀ ਨੀਰੂ ਗਰਗ, ਸਹਾਇਕ ਕਮਿਸ਼ਨਰ ਜਨਰਲ ਸ਼ੀ ਪੰਕਜ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

‘ਨਕਲੀ ਪੱਗ’ ਕਹਿ ਕੇ ਗੁਰੂ ਸਾਹਿਬਾਨ ਦਾ ਕੀਤਾ ਅਪਮਾਨ

ਮੁੱਖ ਮੰਤਰੀ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ- ਨਾਇਬ...

नमो सेवा पोर्टल से सेवा कार्यों से जुड़ेंगे आमजन और सामाजिक संगठन

👉मुख्यमंत्री नायब सिंह सैनी व भाजपा प्रदेशाध्यक्ष डॉ अर्चना...

मंत्री ने किया 200 बैड के निर्माणाधीन अस्पताल के कार्य का निरीक्षण, दिए विशेष निर्देश

👉विकास कार्यों में गुणवत्ता और समयबद्धता सुनिश्चित करें अधिकारी:...