Tuesday, February 3, 2026

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

Date:

spot_img

👉ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ
Chandigarh News:ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਐਮਜੀਸੀਪਾ) ਵਿਖੇ ਸ੍ਰੀ ਜਸਵੀਰ ਸਿੰਘ ਸੇਖੋਂ ਨੂੰ ਰਸਮੀ ਤੌਰ ‘ਤੇ ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦਾ ਨਵਾਂ ਮੈਂਬਰ ਲਗਾਇਆ ਗਿਆ। ਸ੍ਰੀ ਸੇਖੋਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ,ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇਹ ਅਹੁਦਾ ਸੰਭਾਲਿਆ।

ਇਹ ਵੀ ਪੜ੍ਹੋ  ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕਾਰਵਾਈ ਕਰਦਿਆਂ 1133 ਦੋਸ਼ੀਆਂ ਨੂੰ ਕੀਤਾ ਜਾ ਚੁੱਕਾ ਹੈ ਗ੍ਰਿਫਤਾਰ

ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਸ੍ਰੀ ਜਸਵੀਰ ਸਿੰਘ ਸੇਖੋਂ ਦੀਆਂ ਯੋਗਤਾਵਾਂ ‘ਤੇ ਭਰੋਸਾ ਕਰਨ ਲਈ ਉਹਨਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਸ੍ਰੀ ਸੇਖੋਂ ਸੂਬਾ ਵਾਸੀਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ, ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਵਰਗੀਆਂ ਪਹਿਲਕਦਮੀਆਂ ਨੂੰ ਹੋਰ ਅੱਗੇ ਵਧਾਉਣਗੇ।ਇਸ ਮੌਕੇ ਸ੍ਰੀ ਸੇਖੋਂ ਨੇ ਕਿਹਾ ਕਿ ਉਹ ਉਨ੍ਹਾਂ ਦੀਆਂ ਯੋਗਤਾਵਾਂ ਵਿੱਚ ਪ੍ਰਗਟਾਏ ਗਏ ਵਿਸ਼ਵਾਸ ‘ਤੇ ਖੜ੍ਹੇ ਉਤਰਨਗੇ

ਇਹ ਵੀ ਪੜ੍ਹੋ  Bathinda ‘ ਚ DSP ਦਾ ਰੀਡਰ ਕਮ ਗੰਨਮੈਨ 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਹ ਇਹ ਯਕੀਨੀ ਬਣਾਉਗੇ ਕਿ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੁਆਰਾ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਸਮਾਜ ਦੇ ਸਾਰੇ ਵਰਗਾਂ, ਖਾਸ ਕਰਕੇ ਖੇਤੀਬਾੜੀ ਖੇਤਰ ਨਾਲ ਇਸ ਨਾਲ ਸਬੰਧਤ ਵਾਸੀਆਂ ਤੱਕ ਪਹੁੰਚਾਈਆਂ ਜਾਣ ਕਿਉਂਕਿ ਇਹ ਖਰੀਦ ਕਾਰਜਾਂ ਦਾ ਮੁੱਖ ਹਿੱਸਾ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ (ਅਮਰਗੜ੍ਹ) ਜਸਵੰਤ ਸਿੰਘ ਗੱਜਣਮਾਜਰਾ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

👉ਦਿਵਿਆਂਗ ਖਿਡਾਰੀਆਂ ਲਈ ਹਰਿਆਣਾ ਵਿੱਚ ਬਣੇਗਾ ਵਿਸ਼ੇਸ਼ ਸਟੇਡੀਅਮ, ਮੁੱਖ...

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੀ.ਆਰ.ਓ. ਐਨ.ਡੀ. ਸ਼ਰਮਾ ਨੂੰ ਨਿੱਘੀ ਵਿਦਾਇਗੀ

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਨੇ ਅੱਜ...