ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮਾਮਲਾ; ਪ੍ਰਵਾਰ ਸਮੇਤ ਪੰਥਕ ਆਗੂਆਂ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

Date:

spot_img

Chandigarh News : ਸਰਬੱਤ ਖ਼ਾਲਸਾ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਐਲਾਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਹਨ। ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਮਾਮਲੇ ਵਿਚ ਪਹਿਲਕਦਮੀ ਕਰਦਿਆਂ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਅਤੇ ਇਸ ਸਬੰਧੀ ਕੀਤੇ ਯਤਨਾਂ ਲਈ ਖ਼ੁਸੀ ਜਤਾਉਂਦਿਆਂ ਜਥੇਦਾਰ ਸਾਬ੍ਹ ਦੇ ਭੈਣ ਪੁਸ਼ਪਿੰਦਰ ਕੌਰ,ਭਾਜੀ ਹਰਪ੍ਰੀਤ ਸਿੰਘ ਰਾਣਾ ਅਤੇ ਉਨਾਂ ਦੇ ਸਾਥੀ ਭਾਈ ਜਸਵੰਤ ਸਿੱਧੂਪੁਰ ਵੱਲੋਂ ਪੰਥਕ ਆਗੂਆਂ ਦੀ ਮੌਜੂਦਗੀ ਵਿਚ ਅੱਜ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।

ਇਹ ਵੀ ਪੜ੍ਹੋ 👉Bathinda ਦੇ ਸਮਾਜ਼ ਸੇਵੀ ਭਰਾਵਾਂ ਦਾ ‘ਕਾਰਾ’; ਪੁਲਿਸ ਸੁਰੱਖਿਆ ਲੈਣ ਲਈ ਆਪਣੇ ਹੀ ਘਰ ‘ਤੇ ਕਰਵਾਇਆ ‘ਨਕਲੀ’ ਹਮਲਾ

ਇਸ ਮੁਲਾਕਾਤ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਰਾਹੀਂ ਸੰਗਤਾਂ ਨਾਲ ਸਾਂਝੀ ਕਰਦਿਆਂ ਪੰਥਕ ਆਗੂਆਂ ਬਲਦੇਵ ਸਿੰਘ ਵਡਾਲਾ ਨੇ ਦਸਿਆ ਕਿ ਪੈਰੋਲ ਸਬੰਧੀ ਨੇਕਦਿਲੀ ਤੇ ਫਰਾਕਦਿਲੀ ਨਾਲ ਕੀਤੀ ਕਾਰਗੁਜ਼ਾਰੀ ਲਈ ਮੁੱਖ ਮੰਤਰੀ ਸ: ਮਾਨ ਦਾ ਧੰਨਵਾਦ ਕੀਤਾ ਗਿਆ, ਉਥੇ ਜਥੇਦਾਰ ਸਾਬ੍ਹ ਨੂੰ ਪੈਰੋਲ ਮਿਲਣ ਦੀ ਸੂਰਤ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਸਬੰਧੀ ਪੂਰਨ ਵਿਸ਼ਵਾਸ ਦਿਵਾਇਆ ਗਿਆ ਕਿ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਹੁਕਮਾਂ ਅਨੁਸਾਰ ਸ਼ਾਂਤੀ ਬਹਾਲ ਰੱਖਣਾਂ ਯਕੀਨਣ ਹੋਵੇਗਾ।

ਇਹ ਵੀ ਪੜ੍ਹੋ 👉‘ਮਿਸ਼ਨ ਕਲੀਨ ਪੰਜਾਬ’ ਤਹਿਤ ਬਠਿੰਡਾ ਸ਼ਹਿਰ ’ਚ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਦਾ ਆਗਾਜ਼

ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਪੈਰੋਲ ਸਬੰਧੀ ਕਾਰਵਾਈਆਂ ਪੂਰੀਆਂ ਕਰਨ ਲਈ ਕੇਂਦਰ ਅਤੇ ਹੋਰਨਾਂ ਅਦਾਰਿਆਂ ਉੱਪਰ ਦਬਾਅ ਬਣਾਇਆ ਜਾ ਸਕੇ ਤਾਂ ਜਥੇਦਾਰ ਸਾਬ੍ਹ ਆਪਣੀ ਬਿਮਾਰ ਪਈ ਮਾਂ ਨੂੰ ਮਿਲ ਸਕਣ। ਇਸ ਮੌਕੇ ਭਾਈ ਬਲਦੇਵ ਸਿੰਘ ਵਡਾਲਾ, ਭਾਈ ਅਮਨਪ੍ਰੀਤ ਸਿੰਘ, ਭਾਈ ਹਰਭਿੰਦਰ ਸਿੰਘ,ਭਾਈ ਸਰਬਜੀਤ ਸਿੰਘ ਭਾਈ ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਵਾਰ ਅਤੇ ਪੰਥਕ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਉਹ ਮਨੁੱਖੀ ਅਧਿਕਾਰਾਂ ਖਾਤਰ ਇੱਕ ਮਾਂ ਪੁੱਤ ਦੇ ਮਿਲਾਪ ਲਈ ਕੋਈ ਕਸਰ ਨਹੀ ਛੱਡਣਗੇ ਤੇ ਹਰ ਹੀਲਾ ਵਰਤਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...