spot_img
spot_img

ਜਥੇਦਾਰ ਗੜਗੱਜ ਦੀ ਪੰਜਾਬ ਰਾਜਪਾਲ ਨਾਲ ਅਹਿਮ ਮੁਲਾਕਾਤ

Date:

spot_img

Punjab News : ਪੰਜਾਬ ਦੀ ਸਿਆਸਤ ਅਤੇ ਧਾਰਮਿਕ ਮਾਮਲਿਆਂ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਲੁਧਿਆਣਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੁਲਾਕਾਤ ਉਸ ਸਮੇਂ ਹੋਈ ਜਦੋਂ ਰਾਜਪਾਲ ਕਟਾਰੀਆ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਰਾਜਪਾਲ ਦਾ ਸਨਮਾਨ ਸਿਰੋਪਾਓ ਦੇ ਕੇ ਕੀਤਾ ਗਿਆ। ਮੁਲਾਕਾਤ ਦੌਰਾਨ ਤਿੰਨਾਂ ਆਗੂਆਂ ਵਿਚਕਾਰ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026” ਨੂੰ ਲੈ ਕੇ ਕਰੀਬ 20 ਮਿੰਟ ਤੱਕ ਗੰਭੀਰ ਵਿਚਾਰ-ਚਰਚਾ ਹੋਈ।

ਇਹ ਵੀ ਪੜ੍ਹੋ 👉 Guru Kashi University ਵੱਲੋਂ ਵਿਸ਼ਵ ਮੱਖੀ ਦਿਹਾੜੇ ਮੌਕੇ ਸੈਮੀਨਾਰ ਦਾ ਆਯੋਜਨ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਡਵੋਕੇਟ ਧਾਮੀ ਨੇ ਰਾਜਪਾਲ ਨੂੰ ਇਸ ਕਾਨੂੰਨ ਵਿੱਚ ਸ਼ਾਮਲ ਕੁਝ ਇਤਰਾਜ਼ਯੋਗ ਮੱਦਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦਾ ਕਹਿਣਾ ਸੀ ਕਿ ਧਾਰਮਿਕ ਮਰਿਆਦਾ ਅਤੇ ਸਿੱਖ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਬਹੁਤ ਸਾਵਧਾਨੀ ਅਤੇ ਸਲਾਹ-ਮਸ਼ਵਰੇ ਦੀ ਲੋੜ ਹੁੰਦੀ ਹੈ। ਇਸ ਮੌਕੇ ਜਥੇਦਾਰ ਗੜਗੱਜ ਵੱਲੋਂ ਰਾਜਪਾਲ ਕਟਾਰੀਆ ਨੂੰ ਇੱਕ ਵਿਸ਼ੇਸ਼ ਪੱਤਰ ਵੀ ਸੌਂਪਿਆ ਗਿਆ, ਜਿਸ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਗਏ ਇਤਰਾਜ਼ਾਂ ਦਾ ਖਰੜਾ ਵੀ ਸ਼ਾਮਲ ਸੀ। ਇਸ ਪੱਤਰ ਵਿੱਚ ਸੋਧ ਐਕਟ ਦੇ ਕੁਝ ਪ੍ਰਾਵਧਾਨਾਂ ‘ਤੇ ਗੰਭੀਰ ਚਿੰਤਾਵਾਂ ਜ਼ਾਹਿਰ ਕੀਤੀਆਂ ਗਈਆਂ ਹਨ। ਮੁਲਾਕਾਤ ਤੋਂ ਬਾਅਦ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਸ ਕਾਨੂੰਨ ਨੂੰ ਲੈ ਕੇ ਵੱਖ-ਵੱਖ ਪੱਖਾਂ ਵੱਲੋਂ ਲਗਾਤਾਰ ਟਿੱਪਣੀਆਂ ਅਤੇ ਬਿਆਨ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਨਾਲ ਇਸ ਮਸਲੇ ‘ਤੇ ਗੱਲਬਾਤ ਕਰਨ ਬਾਰੇ ਵਿਚਾਰ ਕਰਨਗੇ, ਤਾਂ ਜੋ ਸਾਰੇ ਪੱਖਾਂ ਦੀ ਰਾਏ ਲੈ ਕੇ ਕੋਈ ਸਹਿਮਤੀ ਵਾਲਾ ਹੱਲ ਕੱਢਿਆ ਜਾ ਸਕੇ। ਫਿਲਹਾਲ ਇਸ ਮੁਲਾਕਾਤ ਤੋਂ ਬਾਅਦ ਸੂਬੇ ਦੀ ਸਿਆਸਤ ਅਤੇ ਧਾਰਮਿਕ ਵਰਗਾਂ ਵਿੱਚ ਇਹ ਚਰਚਾ ਹੋਰ ਤੇਜ਼ ਹੋ ਗਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਸੋਧ ਐਕਟ ਨੂੰ ਲੈ ਕੇ ਕੋਈ ਵੱਡਾ ਫੈਸਲਾ ਜਾਂ ਤਬਦੀਲੀ ਵੇਖਣ ਨੂੰ ਮਿਲ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

सिख इतिहास में बाबा लखी शाह बंजारा का योगदान अमर – सुमन सैनी

👉गुरुद्वारा सिंह सभा लोहारा को मुख्यमंत्री नायब सिंह सैनी...