WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਅਮ੍ਰਿਤਸਰ

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸਿਆਸੀ ਲੀਡਰਾਂ ਨੂੰ ਨਸੀਹਤ

ਲੀਡਰ ਧਾਰਮਿਕ ਮੁੱਦਿਆ ਤੇ ਬੋਲਣ ਉਤੇ ਕਰਨ ਗੁਰੇਜ਼

ਅੰਮ੍ਰਿਤਸਰ, 2 ਮਈ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਸਿਆਸਤਦਾਨਾਂ ਨੂੰ ਚੋਣਾਂ ਦੌਰਾਨ ਸਟੇਜਾਂ ‘ਤੇ ਧਾਰਮਿਕ ਚਿੰਨਾਂ ਦੀ ਵਰਤੋਂ, ਗੁਰਬਾਣੀ ਦੀਆਂ ਤੁਕਾਂ ਅਤੇ ਧਰਮ ਬਾਰੇ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਤੋਂ ਬਚਣ ਦੀ ਅਪੀਲ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਨੂੰ ਧਰਮ ਬਾਰੇ, ਉਸਦੇ ਇਤਿਹਾਸਿਕ ਚਿੰਨਾਂ ਅਤੇ ਇਤਿਹਾਸ ਬਾਰੇ ਜਾਣਕਾਰੀ ਨਹੀਂ ਹੁੰਦੀ, ਉਨ੍ਹਾਂ ਨੂੰ ਉਸ ਬਾਰੇ ਬੋਲਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

‘ਆਪ’ ਪਾਰਟੀ ਵਿਧਾਇਕ ‘ਤੇ ਲੱਗਿਆ ਵੱਗਾ ਦੋਸ਼

ਇਸ ਦੇ ਨਾਲ ਹੀ ਬੋਨੀ ਅਜਨਾਲਾ ਵੱਲੋਂ ਦਿੱਤੇ ਬਿਆਨ ‘ਤੇ ਜਥੇਦਾਰ ਸਾਹਿਬ ਨੇ ਕਿਹਾ ਕਿ ਕੋਈ ਵੀ ਧਰਮ ਵੱਡਾ-ਛੋਟਾ ਨਹੀਂ ਹੁੰਦਾ। ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਆਪਣੀ ਜ਼ੁਬਾਨ ਨੂੰ ਤੋਲ ਕੇ ਬੋਲਣਾ ਚਾਹੀਦਾ ਹੈ। ਪਹਿਲਾਂ ਬੋਲੀ ਗਈ ਗੱਲ ਨੂੰ ਲੈ ਕੇ ਬਾਅਦ ਵਿੱਚ ਮੁਆਫੀ ਮੰਗਣ ਦਾ ਕੋਈ ਫਾਇਦਾ ਨਹੀਂ ਹੈ। ਇਸ ਦੇ ਨਾਲ ਹੀ ਜਥੇਦਾਰ ਸਾਬ੍ਹ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਖਡੂਰ ਸਾਹਿਬ ਤੋਂ ਚੋਣ ਲੜਨ ਦੇ ਫੈਸਲੇ ‘ਤੇ ਕਿਹਾ ਕਿ ਸੰਵਿਧਾਨਿਕ ਤੌਰ ‘ਤੇ ਸਾਰਿਆਂ ਨੂੰ ਇਹ ਅਧਿਕਾਰ ਹਾਸਿਲ ਹੈ। ਦੱਸ ਦਈਏ ਕਿ ਬੀਤੇ ਦਿਨ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਇਕ ਵਿਵਾਦਤ ਬਿਆਨ ਵਾਇਰਲ ਹੋਇਆ ਸੀ। ਜਿਸ ਵਿਚ ਉਨ੍ਹਾਂ ਨੇ ਵਿਵਾਦਤ ਬਿਆਨ ਦਿੰਦੇ ਹੋਏ ਕਿਹਾ ਸੀ ਕਿ ‘ਪ੍ਰਭੂ ਯਿਸੂ ਮਸੀਹ ਵੱਡਾ ਭਰਾ ਤੇ ਸਿੱਖ ਸੱਭ ਤੋਂ ਛੋਟਾ ਬੱਚਾ’ ਹੈ। ਹਲਾਂਕਿ ਬੋਨੀ ਅਜਨਾਲਾ ਵੱਲੋਂ ਬੀਤੇ ਸਿਨ ਇਸ ਗੱਲ ਨੂੰ ਲੈ ਕੇ ਮੁਆਫੀ ਮੰਗ ਲਈ ਸੀ।

 

Related posts

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ 9 ਮੈਂਬਰੀ ਕਮੇਟੀ ਦਾ ਗਠਨ

punjabusernewssite

ਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਤੋਂ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

punjabusernewssite

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸ੍ਰੀ ਹਰਮਿੰਦਰ ਸਾਹਿਬ ਤੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਹੋਏ ਨਤਮਸਤਕ

punjabusernewssite