Amritsar News: ਬੀਤੇ ਕੱਲ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਵੱਲੋਂ ਅਚਾਨਕ ਸੇਵਾਮੁਕਤੀ ਦੇ ਫੈਸਲੇ ’ਤੇ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਵੀਰ ਸਿੰਘ ਦਾ ਪਹਿਲਾਂ ਪ੍ਰਤੀਕ੍ਰਮ ਸਾਹਮਣੇ ਆਇਆ ਹੈ। ਗੁਰੂ ਘਰ ’ਚ ਨਤਮਸਤਕ ਹੋਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਰਘਵੀਰ ਸਿੰਘ ਨੇ ਦਾਅਵਾ ਕੀਤਾ ਕਿ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਕੇ ਆਏ ਹਨ ਕਿ ਜਿੰਨ੍ਹਾਂ ਬਹੁਤ ਵੱਡੀ ਜ਼ਿੰਮੇਵਾਰੀ ਦੀ ਸੇਵਾ ਲਈ ਹੈ ਤੇ ਉਹ ਰੱਬ ਦੀ ਰਜ਼ਾ ਵਿਚ ਬਹੁਤ ਖ਼ੁਸ ਹਨ।
ਇਹ ਵੀ ਪੜ੍ਹੋ ਪਟਿਆਲਾ ’ਚ ਚੋਰੀਆਂ ਦੇ ਆਦੀ ਨਸ਼ਾ ਤਸਕਰ ਨਾਲ ਹੋਇਆ ਪੁਲਿਸ ਮੁਕਾਬਲਾ
ਉਨ੍ਹਾਂ ਇਸ ਮਸਲੇ ’ਤੇ ਕੋਈ ਹੋਰ ਟਿੱਪਣੀ ਕਰਨ ਤੋਂ ਇੰਨਕਾਰ ਕਰਦਿਆਂ ਕਿਹਾ ਕਿ ‘‘ ਇਹ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਦੀ ਬਹੁਤ ਵੱਡੀ ਕ੍ਰਿਪਾ ਹੋਈ ਸੀ, ਜਿਸ ਸਦਕਾ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਨਿਭਾਉਣ ਦਾ ਮੌਕਾ ਮਿਲਿਆ ਤੇ ਮਹਾਰਾਜ ਨੇ ਸਿਰ ’ਤੇ ਮਿਹਰ ਭਰਿਆ ਹੱਥ ਰੱਖ ਕੇ ਇਹ ਸੇਵਾ ਲਈ, ਜਿਸਦੇ ਚੱਲਦੇ ਉਹ ਸਤਿਗੁਰੂ ਦੀ ਰਜ਼ਾ ਵਿਚ ਰਾਜ਼ੀ ਹਨ। ’’ ਜਿਕਰ ਕਰਨਾ ਬਣਦਾ ਹੈ ਕਿ ਗਿਆਨੀ ਰਘਵੀਰ ਸਿੰਘ ਨੂੰ ਹਟਾਉਣ ਸਬੰਧੀ ਚੱਲ ਰਹੀਆਂ ਚਰਚਾਵਾਂ ਦੌਰਾਨ ਕੁੱਝ ਦਿਨ ਪਹਿਲਾਂ ਵੀ ਪੱਤਰਕਾਰਾਂ ਵੱਲੋਂ ਇਸ ਸਬੰਧੀ ਪੁੱਛਿਆ ਸੀ ਤਾਂ ਉਨ੍ਹਾਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਕੋਈ ਫ਼ਿਕਰ ਨਹੀਂ ਤੇ ਆਪਣੇ ਕੱਪੜੇ ਬੈਗ ਵਿਚ ਪਾਏ ਹੋਏ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।