ਬਠਿੰਡਾ, 25 ਮਾਰਚ : ਆਮ ਆਦਮੀ ਪਾਰਟੀ ਦੇ ਬਠਿੰਡਾ ਲੋਕ ਸਭਾ ਤੋਂ ਉਮੀਦਵਾਰ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆ ਭਲਕੇ 26 ਮਾਰਚ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਅਪਣੀ ਚੋਣ ਮੁਹਿੰਮ ਸ਼ੁਰੂ ਕਰਨਗੇ। ਇੱਥੇ ਇੱਕ ਬਿਆਨ ਰਾਹੀਂ ਇਸਦੀ ਜਾਣਕਾਰੀ ਦਿੰਦਿਆਂ ਲੋਕ ਸਭਾ ਇੰਚਾਰਜ ਚੇਅਰਮੈਨ ਰਾਕੇਸ਼ ਪੁਰੀ ਨੇ ਦੱਸਿਆ ਕਿ ਬਠਿੰਡਾ ਲੋਕ ਸਭਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਕੱਲ੍ਹ ਸਵੇਰੇ 10 ਵਜੇਂ ਪਾਰਟੀ ਆਗੂਆਂ ਤੇ ਵਲੰਟੀਅਰਾਂ ਦੇ ਨਾਲ ਤਲਵੰਡੀ ਸਾਬੋ ਪੁੱਜਣਗੇ। ਇੱਥੇ ਉਹ ਗੁਰੂ ਸਾਹਿਬ ਤੋਂ ਅਸ਼ੀਰਵਾਦ ਲੈਣ ਆ ਰਹੇ ਹਨ ਅਤੇ ਗੁਰੂ ਗ੍ਰੰਥ ਸਾਹਿਬ ਜੀ ਤੋਂ ਆਸ਼ੀਰਵਾਦ ਲੈਣ ਤੋਂ ਬਾਅਦ ਹੀ ਆਪਣੀ ਚੋਣ ਮੁਹਿੰਮ ਸ਼ੁਰੂ ਕਰਨਗੇ।
ਕੇਜ਼ਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ’ਚ 31 ਨੂੰ ਰਾਮ ਲੀਲਾ ਮੈਦਾਨ ’ਚ ਇੰਡੀਆ ਗਠਜੋੜ ਵਲੋਂ ਮਹਾਂਰੈਲੀ
ਸ਼੍ਰੀ ਪੁਰੀ ਨੇ ਦੱਸਿਆ ਕਿ ਗੁਰਮੀਤ ਸਿੰਘ ਖੁੱਡੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਮਾਇਸਰਖਾਨਾ ਮੰਦਰ ਵਿਖੇ ਵੀ ਮੱਥਾ ਟੇਕਣ ਲਈ ਜਾਣਗੇ। ਚੇਅਰਮੈਨ ਰਾਕੇਸ਼ ਪੁਰੀ ਨੇ ਸਮੂਹ ਆਗੂਆਂ, ਵਿਧਾਇਕਾਂ ਤੇ ਵਲੰਟੀਅਰਾਂ ਨੂੰ ਵੀ ਪੁੱਜਣ ਦਾ ਸੱਦਾ ਦਿੰਦਿਆਂ ਕਿਹਾ ਕਿ ਪਹਿਲੀ ਵਾਰ ਇੱਕ ਆਮ ਕਿਸਾਨ ਪਰਿਵਾਰ ਦੇ ਮੈਂਬਰ ਗੁਰਮੀਤ ਸਿੰਘ ਖੁੱਡੀਆਂ ਦਾ ਵੱਡੇ ਘਰਾਣਿਆਂ ਨਾਲ ਮੁਕਾਬਲਾ ਹੋਣ ਜਾ ਰਿਹਾ ਤੇ ਹਲਕੇ ਦੇ ਲੋਕ ਉਨ੍ਹਾਂ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਜਥੇਦਾਰ ਖੁੱਡੀਆ ਇਸਤੋਂ ਪਹਿਲਾਂ ਹੀ ਸਾਲ 2022 ਦੀਆਂ ਚੋਣਾਂ ਦੌਰਾਨ ਲੰਬੀ ਹਲਕੇ ਤੋਂ ਪੰਜ ਵਾਰ ਦੇ ਮੁੱਖ ਮੰਤਰੀ ਨੂੰ ਲੋਕਾਂ ਦੇ ਸਹਿਯੋਗ ਹਰਾਇਆ ਸੀ ਅਤੇ ਹੁਣ ਵੀ ਲੋਕ ਉਨ੍ਹਾਂ ਦਾ ਸਾਥ ਦੇ ਕੇ ਲੋਕ ਸਭਾ ਵਿਚ ਭੇਜਣਗੇ।
Share the post "ਤਖ਼ਤ ਸ਼੍ਰੀ ਦਮਦਮਾ ਸਾਹਿਬ ’ਤੇ ਨਤਮਸਤਕ ਹੋ ਕੇ ਚੋਣ ਮੁਹਿੰਮ ਸ਼ੁਰੂ ਕਰਨਗੇ ਜਥੇਦਾਰ ਖੁੱਡੀਆਂ"