ਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨ ਨਾਂ ਕਰਨ ’ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਜਤਾਈ ਨਰਾਜ਼ਗੀ

0
395

👉ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਦੋਸ਼ਾਂ ਬਾਰੇ ਬਣਾਈ ਕਮੇਟੀ ਉਪਰ ਮੁੜ ਚੁੱਕੇ ਸਵਾਲ
ਸ਼੍ਰੀ ਅੰਮ੍ਰਿਤਸਰ ਸਾਹਿਬ, 6 ਜਨਵਰੀ: ਕਰੀਬ ਸਵਾ ਮਹੀਨਾ ਪਹਿਲਾਂ 2 ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਤੇ ਬੇਅਦਬੀਆਂ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਲਗਾਈ ਧਾਰਮਿਕ ਸਜ਼ਾ ਦੇ ਨਾਲ-ਨਾਲ ਜਾਰੀ ਹੁਕਮਨਾਮਿਆਂ ਨੂੰ ਅਕਾਲੀ ਦਲ ਵੱਲੋਂ ਹੁਣ ਤੱਕ ਲਾਗੂ ਨਾ ਕਰਨ ’ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੋਮਵਾਰ ਨੂੰ ਗੁਰਪੂਰਬ ਮੌਕੇ ਕੀਤੇ ਜਾ ਰਹੇ ਸਮਾਗਮਾਂ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਅਕਾਲੀ ਲੀਡਰਸ਼ਿਪ ਨੂੰ ਇਹ ਹੁਕਮਨਾਮੇ ਇੰਨ-ਬਿੰਨ ਲਾਗੂ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ ਰੰਗੀਨ ਮਿਜ਼ਾਜ OASI ਅਤੇ ਪੁਲਿਸ ਲਾਈਨ ਦੇ ਮੁੱਖ ਮੁਨਸ਼ੀ ਵਿਰੁਧ ਪਰਚਾ ਦਰਜ਼ 

ਪੱਤਰਕਾਰਾਂ ਵੱਲੋਂ ਅਕਾਲੀ ਲੀਡਰਸ਼ਿਪ ਦੁਆਰਾ ਹਾਲੇ ਤੱਕ ਅਸਤੀਫ਼ੇ ਪ੍ਰਵਾਨ ਨਾ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ‘‘ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜੋ ਫੈਸਲੇ ਸੁਣਾਏ ਗਏ ਸਨ, ਉਸਨੂੰ ਲਾਗੂ ਕਰਨ ਤੋਂ ਅਕਾਲੀ ਦਲ ਨੂੰ ਆਨਾ-ਕਾਨੀ ਨਹੀਂ ਕਰਨੀ ਚਾਹੀਦੀ। ’’ ਇਸਤੋਂ ਇਲਾਵਾ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁਧ ਸ਼੍ਰੋਮਣੀ ਕਮੇਟੀ ਵੱਲੋਂ ਨਿੱਜੀ ਦੋਸ਼ਾਂ ਦੀ ਪੜਤਾਲ ਸਬੰਧੀ ਬਣਾਈ ਕਮੇਟੀ ’ਤੇ ਮੁੜ ਇਤਰਾਜ਼ ਕਰਦਿਆਂ ਜਥੇਦਾਰ ਰਘਵੀਰ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵੀ ਇਹ ਜਾਂਚ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸੋਂਪਣ ਲਈ ਕਿਹਾ ਗਿਆ ਸੀ ਤੇ ਉਨ੍ਹਾਂ ਇਸ ਗੱਲ ’ਤੇ ਇਤਰਾਜ਼ ਵੀ ਕੀਤਾ ਸੀਕਿ ਪਰੰਪਰਾ ਮੁਤਾਬਕ ਇਹ ਪੜਤਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਪੀ ਜਾਣੀ ਚਾਹੀਦੀ ਸੀ।

ਇਹ ਵੀ ਪੜ੍ਹੋ ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਗਤੀਸ਼ੀਲ ਹੋਇਆ ਪ੍ਰਦੂਸ਼ਣ ਕੰਟਰੋਲ ਬੋਰਡ, ਰੱਖਿਆ 25 ਹਜ਼ਾਰ ਦਾ ਇਨਾਮ

ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜਦ ਇੰਨ੍ਹਾਂ ਦੋਸ਼ਾਂ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੀ ਗੁਰੂ ਗਰੰਥ ਸਾਹਿਬ ਤੇ ਪੰਜ ਪਿਆਰਿਆਂ ਦੀ ਹਾਜ਼ਰੀ ਵਿਚ ਆਪਣੇ ਉਪਰ ਲੱਗੇ ਇਜਲਾਮਾਂ ਤੋਂ ਸਪੱਸ਼ਟ ਇੰਨਕਾਰ ਦਿੱਤਾ ਤਾਂ ਜਾਂਚ ਪੜਤਾਲ ਦੀ ਕੋਈ ਤੁਕ ਹੀ ਨਹੀਂ ਰਹਿ ਜਾਂਦੀ। ਗੌਰਤਲਬ ਹੈ ਕਿ ਬੇਸ਼ੱਕ ਸੁਖਬੀਰ ਬਾਦਲ ਸਹਿਤ ਅਕਾਲੀ ਲੀਡਰਸ਼ਿਪ ਨੇ ਧਾਰਮਿਕ ਸਜ਼ਾ ਭੁਗਤ ਲਈ ਹੈ ਪ੍ਰੰਤੂ ਨਾਂ ਤਾਂ ਹਾਲੇ ਤੱਕ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਤੇ ਨਾਂ ਹੀ ਅਕਾਲੀ ਦਲ ਦੇ ਪੁਨਰਗਠਨ ਲਈ ਬਣਾਈ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

👉 https://chat.whatsapp.com/EK1btmLAghfLjBaUyZMcLK

👉 https://t.me/punjabikhabarsaarwebsite

 

LEAVE A REPLY

Please enter your comment!
Please enter your name here