ਜਥੇਦਾਰ ਹਰਪ੍ਰੀਤ ਸਿੰਘ ਦੀ ਫ਼ਾਰਗੀ ਵਿਰੁਧ ਲਿਆ ਸਟੈਂਡ, ਸ਼੍ਰੋਮਣੀ ਕਮੇਟੀ ਵੱਲੋਂ ਚੁੱਕੇ ਕਦਮਾਂ ’ਤੇ ਜਤਾਈ ਨਰਾਜ਼ਗੀ
Amritsar News: ਦੋ ਦਿਨ ਪਹਿਲਾਂ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਅੰਤ੍ਰਿਗ ਕਮੇਟੀ ਦੀ ਹੋਈ ਮੀਟਿੰਗ ਵਿਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਫ਼ਾਰਗੀ ਦੇ ਮੁੱਦੇ ’ਤੇ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਵੀ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਇਸ ਘਟਨਾ ਨੂੰ ਪੂਰੀ ਸਿੱਖ ਕੌਮ ਦੇ ਹਿਰਦੇ ਵੰਲੂਦਰਨ ਵਾਲੀ ਦਸਦਿਆਂ ਦਾਅਵਾ ਕੀਤਾ ਕਿ ਉਹਨਾਂ ਦਾ ਇਨ੍ਹਾਂ ਹਾਲਾਤਾਂ ਤੋਂ ਮਨ ਬੇਹੱਦ ਦੁਖੀ ਹੋਇਆ ਹੈ।
ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਏਐਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ
ਜਥੇਦਾਰ ਰਘਵੀਰ ਸਿੰਘ ਨੇ ਇੱਕ ਬਿਆਨ ਜਾਰੀ ਕਰਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁੱਦੇ ਤੋਂ ਹਟਾਉਣ ਲਈ ਵਰਤੇ ਗਏ ਕਾਰਨ ਅਤੇ ਤਰੀਕੇ ਉਪਰ ਸਵਾਲ ਖ਼ੜੇ ਕਰਦਿਆਂ ਦਾਅਵਾ ਕੀਤਾ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥਕ ਭਾਵਨਾਵਾਂ ਅਤੇ ਪਰੰਪਰਾਵਾਂ ਦੀ ਰੌਸ਼ਨੀ ਵਿਚ ਹੋਏ ਫੈਸਲਿਆਂ ਤੋਂ ਬਾਅਦ ਹੀ ਇਸ ਤਰ੍ਹਾਂ ਜਾਪ ਰਿਹਾ ਸੀ ਕਿ ਸਿੰਘ ਸਾਹਿਬਾਨ ਖ਼ਿਲਾਫ਼ ਗਿਣੇ ਮਿਥੇ ਤਰੀਕੇ ਦੇ ਨਾਲ ਮਾਹੌਲ ਬਣਾਇਆ ਜਾ ਰਿਹਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਿਲਾਫ 18 ਸਾਲ ਪੁਰਾਣੇ ਪਰਿਵਾਰਕ ਮਸਲੇ ਨੂੰ ਗਲਤ ਰੰਗਤ ਦੇ ਕੇ ਮੀਡੀਆ ਟਰਾਇਲ ਚਲਾਇਆ ਗਿਆ।
ਇਹ ਵੀ ਪੜ੍ਹੋ Big News: USA ‘ਚੋਂ ਭਾਰਤੀਆਂ ਨਾਲ ਭਰਿਆ ਇੱਕ ਹੋਰ ਜਹਾਜ਼ 15 ਨੂੰ ਪੁੱਜੇਗਾ ਅੰਮ੍ਰਿਤਸਰ ੲੈਅਰਪੋਰਟ!
ਗਿਆਨੀ ਰਘਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਇਸ ਸਬੰਧ ਵਿਚ ਬਤੌਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਪੱਸ਼ਟ ਕੀਤਾ ਸੀ ਕਿ ਜੇਕਰ ਕਿਸੇ ਵੀ ਤਖਤ ਸਾਹਿਬ ਦੇ ਕਿਸੇ ਜਥੇਦਾਰ ਸਾਹਿਬ ਵਿਰੁੱਧ ਕਿਸੇ ਤਰ੍ਹਾਂ ਦੇ ਦੋਸ਼ਾਂ ਦੀ ਪੜਤਾਲ ਕਰਨ ਦੀ ਲੋੜ ਹੋਵੇ ਤਾਂ ਇਹ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਹੀ ਕਰਵਾ ਸਕਦਾ ਹੈ। ਉਨ੍ਹਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਜਲੀਲ ਕਰਕੇ ਸੇਵਾਮੁਕਤ ਕਰਨਾ ਮੰਦਭਾਗਾ ਹੈ। ਗੌਰਤਲਬ ਹੈ ਕਿ ਜਦ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੂੱਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ ਤਦ ਵੀ ਗਿਆਨੀ ਰਘਵੀਰ ਸਿੰਘ ਨੇ ਐਲਾਨ ਕੀਤਾ ਸੀ ਕਿ ਜੇਕਰ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦ ਅਸਤੀਫ਼ਾ ਪ੍ਰਵਾਨ ਕੀਤਾ ਤਾਂ ਸਾਰੇ ਸਿੰਘ ਸਾਹਿਬਾਨ ਅਸਤੀਫ਼ੇ ਦੇ ਦੇਣਗੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ’ਚ ਖੁੱਲ ਕੇ ਆਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ"