Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪਟਿਆਲਾ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਪਟਿਆਲਾ ਜੇਲ ‘ਚ ਬੰਦ ਭਾਈ ਰਾਜੋਆਣਾ ਨਾਲ ਮੁਲਾਕਾਤ ਲਈ ਪੁੱਜੇ

11 Views
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ
ਪਟਿਆਲਾ,8 ਦਸੰਬਰ:  ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ਾਂ ਹੇਠ ਕਰੀਬ ਪਿਛਲੇ ਤਿੰਨ ਦਹਾਕਿਆਂ ਤੋਂ ਜੇਲਾਂ ਚ ਬੰਦ ਚੱਲੇ ਆ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਤਿੰਨ ਦਿਨਾਂ ਤੋਂ ਕੀਤੀ ਜਾ ਰਹੀ ਭੁੱਖ ਹੜਤਾਲ ਦੇ ਮੱਦੇਨਜ਼ਰ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਇਕ ਉੱਚ ਪਧਰੀ ਵਫਦ ਪਟਿਆਲਾ ਜੇਲ ਵਿੱਚ ਉਹਨਾਂ ਨੂੰ ਮਿਲਣ ਲਈ ਪੁੱਜਿਆ ਹੈ। ਜਥੇਦਾਰ ਸਾਹਿਬ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਗਿਆਨੀ ਸੁਲਤਾਨ ਸਿੰਘ ਵੀ ਮੌਜੂਦ ਦੱਸੇ ਜਾ ਰਹੇ ਹਨ।
ਦੱਸਣਾ ਬਣਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਕੀਤੀ ਜਾ ਰਹੀ ਚਾਰਾਜੋਈ ਦੇ ਕੋਈ ਸਿੱਟੇ ਨਾ ਨਿਕਲਣ ਤੋਂ ਨਾਖ਼ੁਸ਼ ਬਲਵੰਤ ਸਿੰਘ ਰਾਜੋਆਣਾ ਵੱਲੋਂ ਪਟਿਆਲਾ ਜੇਲ ਅੰਦਰ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ। ਇਸ ਭੁੱਖ ਹੜਤਾਲ ਦਾ ਅੱਜ ਚੌਥਾ ਦਿਨ ਹੈ ਤੇ ਇਸ ਮਾਮਲੇ ਨੂੰ ਲੈ ਕੇ ਉਹਨਾਂ ਪਿਛਲੇ ਦਿਨੀ ਸ਼੍ਰੋਮਣੀ ਕਮੇਟੀ ਨੂੰ ਆਪਣੀ ਅਪੀਲ ਵਾਪਸ ਲੈਣ ਲਈ ਕਿਹਾ ਸੀ। ਇਸ ਮਾਮਲੇ ਦੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਟਿੰਗਾਂ ਕੀਤੀਆਂ ਗਈਆਂ ਸਨ ਤੇ ਬੀਤੇ ਕੱਲ ਹੀ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਰਾਜੋਆਣਾ ਦੇ ਮਾਮਲੇ ਦੀ ਪੈਰਵਾਈ ਕਰਨ ਲਈ ਇੱਕ ਪੰਜ ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਸੀ। ਪ੍ਰੰਤੂ ਅੱਜ ਅਚਾਨਕ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਉਨਾਂ ਨੂੰ ਸਵੇਰੇ ਕਰੀਬ 10 ਵਜੇ ਪਟਿਆਲਾ ਜੇਲ ਅੰਦਰ ਮਿਲਣ ਲਈ ਪੁੱਜੇ ਹਨ।
ਜੇਲ ਅਧਿਕਾਰੀਆਂ ਮੁਤਾਬਕ ਇਹ ਮੀਟਿੰਗ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕਰੀਬ ਇੱਕ ਘੰਟੇ ਦੀ ਹੋਵੇਗੀ ਇਸ ਸਬੰਧੀ ਪਹਿਲਾਂ ਹੀ ਸਾਰੀਆਂ ਜਰੂਰੀ ਰਸਮੀ ਕਾਰਵਾਈਆਂ ਪੂਰੀਆਂ ਕੀਤੀਆਂ ਗਈਆਂ ਸਨ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜਥੇਦਾਰ ਅਤੇ ਉਹਨਾਂ ਦੇ ਨਾਲ ਗਏ ਵਫ਼ਦ ਵੱਲੋਂ ਭਾਈ ਰਾਜੋਆਣਾ ਨੂੰ ਆਪਣੀ ਭੁੱਖ ਹੜਤਾਲ ਵਾਪਸ ਲੈਣ ਲਈ ਮਨਾਉਣ ਦੇ ਯਤਨ ਕੀਤੇ ਜਾਣਗੇ ਅਤੇ ਉਹਨਾਂ ਦੇ ਮਾਮਲੇ ਦੀ ਪੈਰਵਾਈ ਦੇ ਮਾਮਲੇ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾ ਦੀ ਵੀ ਚਰਚਾ ਕੀਤੀ ਜਾਵੇਗੀ।

Related posts

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

punjabusernewssite

ਭਾਜਪਾ ਉਮੀਦਵਾਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਮੌ+ਤ

punjabusernewssite

ਪਟਿਆਲਾ ਪੁਲਿਸ ਵੱਲੋਂ ‘ਕਰਨ’ ਦੇ ਕਾਤਲ ਕਾਬੂ, ਮੁਲਜਮ ਦੀ ਸਹੇਲੀ ਨੂੰ ‘ਮੈਸੇਜ’ ਕਰਨਾ ਪਿਆ ਮਹਿੰਗਾ

punjabusernewssite