ਬਠਿੰਡਾ ‘ਚ ਜਥੇਦਾਰ ਰਣਜੀਤ ਸਿੰਘ ਦਾ ਭਾਈ ਜੱਸਾ ਸਿੰਘ ਰਾਮਗੜੀਆ ਐਵਾਰਡ ਨਾਲ ਸਨਮਾਨ

Date:

spot_img

Bathinda News:  Jathedar Ranjit Singh ; ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜੀਆ ਮੈਮੋਰੀਅਲ ਟਰਸਟ ਵੱਲੋਂ ਸਰਦਾਰ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਗੁਰਦੁਆਰਾ ਭਾਈ ਲਾਲੋ ਜੀ ਆਦਰਸ਼ ਨਗਰ ਬਠਿੰਡਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ। ਉੱਘੇ ਢਾਡੀ ਬਲਵਿੰਦਰ ਸਿੰਘ ਭਗਤਾ ਦੇ ਜਥੇ ਵੱਲੋਂ ਗੁਰ ਇਤਿਹਾਸ ਸ੍ਰਵਣ ਕੀਤਾ ਗਿਆ।ਇਸ ਮੌਕੇ ਪੰਥ ਦੇ ਮਹਾਨ ਯੋਧੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁੱਖ ਸੇਵਾਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਉਚੇਚੇ ਤੌਰ ਤੇ ਪਹੁੰਚੇ। ਜਿੰਨਾ ਨੂੰ ਦਸਤਾਰ ਫੈਡਰੇਸ਼ਨ ਪ੍ਰਧਾਨ ਭਾਈ ਪਰਗਟ ਸਿੰਘ ਭੋਡੀਪੁਰਾ ਅਤੇ ਭਾਈ ਚਰਨਜੀਤ ਸਿੰਘ ਖਿਆਲੀਵਾਲਾ ਵੱਲੋਂ ਜੀ ਆਇਆਂ ਆਖਿਆ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ 👉ਪੰਜਾਬ ‘ਚ ਭਿਆਨਕ ਹਾਦਸਾ; ਤੇਜ਼ ਰਫ਼ਤਾਰ ਸਕਾਰਪੀਓ ਨੇ ਤਿੰਨ ਘਰਾਂ ਦੇ ਚਿਰਾਗ ਬੁਝਾਏ

ਇਸ ਮੌਕੇ ਪੰਥਕ ਅਕਾਲੀ ਅਤੇ ਹੋਰ ਵੱਡੀ ਗਿਣਤੀ ਵਿੱਚ ਆਗੂਆਂ ਅਤੇ ਸੰਗਤਾਂ ਨੇ ਹਾਜ਼ਰੀਆਂ ਲਗਵਾਈਆਂ।ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਸਮੂਹ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਰਦਾਰ ਜੱਸਾ ਸਿੰਘ ਰਾਮਗੜੀਆ ਵੱਲੋਂ ਕੌਮ ਲਈ ਕੀਤੀਆਂ ਮਹਾਨ ਸੇਵਾਵਾਂ,ਉਨਾਂ ਦੇ ਬਜ਼ੁਰਗਾਂ ਦਾ ਗੁਰੂ ਸਾਹਿਬਾਨ ਲਈ ਸਮਰਪਣ,ਸੋਨੇ ਦੀ ਸਿਆਹੀ ਨਾਲ ਗੁਰੂ ਸਾਹਿਬ ਦੇ ਸਰੂਪ ਤਿਆਰ ਕਰਨੇ ਜਿਸ ਤਰ੍ਹਾਂ ਉਹ ਗੁਰੂ ਸਾਹਿਬਾਨ ਨੂੰ ਸਮਰਪਿਤ ਰਹੇ ਉਸ ਬਾਰੇ ਚਾਨਣਾ ਪਾਇਆ। ਅਖੀਰ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਠਿੰਡਾ ਸ਼ਹਿਰ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਵੀ ਜਥੇਦਾਰ ਸਾਹਿਬ ਦਾ ਸਨਮਾਨ ਕੀਤਾ ਗਿਆ।

ਇਹ ਵੀ ਪੜ੍ਹੋ 👉Ludhiana News:AAP ਤੇ BJP ਦੇ ਵਰਕਰਾਂ ‘ਚ ਖੜਕ ਪਈ, ਪੁਲਿਸ ਨੂੰ ਕਰਨਾ ਪਿਆ ਬਚਾਅ

ਇਸ ਮੌਕੇ ਦਸਤਾਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਭਾਈ ਪਰਗਟ ਸਿੰਘ ਭੋਡੀਪੁਰਾ, ਭਾਈ ਚਰਨਜੀਤ ਸਿੰਘ ਖਿਆਲੀ ਵਾਲਾ,ਪੰਥਕ ਅਕਾਲੀ ਲਹਿਰ ਦੇ ਸੂਬਾ ਆਗੂ ਬਾਪੂ ਗੁਲਜ਼ਾਰ ਸਿੰਘ,ਬਾਬਾ ਭੋਲਾ ਸਿੰਘ ਤਲਵੰਡੀ ਸਾਬੋ,ਭਾਈ ਟੇਕ ਸਿੰਘ ਬਠਿੰਡਾ, ਭਾਈ ਸ਼ਮਸ਼ੇਰ ਸਿੰਘ ਤਲਵੰਡੀ ਸਾਬੋ,, ਭਾਈ ਬਿਕਰਮਜੀਤ ਸਿੰਘ ਮੁਕਤਸਰ ਸਾਹਿਬ, ਢਾਡੀ ਬਲਵਿੰਦਰ ਸਿੰਘ ਭਗਤਾ,, ਭਾਈ ਗੁਰਤੇਜ ਸਿੰਘ ਜੀਦਾ, ਭਾਈ ਰਾਜਵਿੰਦਰ ਸਿੰਘ ਰਾਣਾ,ਭਾਈ ਭੋਲਾ ਸਿੰਘ ਖੇਮੂਆਣਾ, ਉੱਘੇ ਇਤਿਹਾਸਕਾਰ ਹਰਵਿੰਦਰ ਸਿੰਘ ਖਾਲਸਾ,ਭਾਈ ਰਾਜਵਿੰਦਰ ਸਿੰਘ ਰਾਣਾ, ਭਾਈ ਜਸਕਰਨ ਸਿੰਘ ਆਰਕੀਟੈਕਟ,ਜਸਕਰਨ ਸਿੰਘ ਸਿਵੀਆ ਪਟਵਾਰੀ,ਭਾਈ ਅਮਰੀਕ ਸਿੰਘ ਖਾਲਸਾ,ਬਾਬਾ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਟਰੱਸਟ ਬਠਿੰਡਾ, ਵਿਸ਼ਵਕਰਮਾ ਭਵਨ ਐਂਡ ਟੈਕਨੀਕਲ ਸੁਸਾਇਟੀ, ਬਾਂਬਾ ਵਿਸ਼ਵਕਰਮਾ ਉਸਾਰੀ ਠੇਕੇਦਾਰ ਸੁਸਾਇਟੀ, ਬਾਂਬਾ ਵਿਸ਼ਵਕਰਮਾ ਕਾਰਪੇਂਟਰ ਸੁਸਾਇਟੀ,ਗੁਰਦੁਆਰਾ ਭਾਈ ਲਾਲੋ ਜੀ ਪ੍ਰਬੰਧਕੀ ਕਮੇਟੀ ਤੋਂ ਇਲਾਵਾ ਸ਼ਹਿਰ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਆਗੂ ਅਤੇ ਸੰਗਤਾਂ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related