ਸ੍ਰੀ ਅੰਮ੍ਰਿਤਸਰ ਸਾਹਿਬ, 4 ਨਵੰਬਰ: ਲੰਘੀ 30 ਅਗਸਤ ਨੂੰ ਤਨਖ਼ਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਜ਼ਾ ਸੁਣਾਉਣ ਤੋਂ ਪਹਿਲਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਅਹਿਮ ਮੀਟਿੰਗ ਸੱਦ ਲਈ ਗਈ ਹੈ। 6 ਨਵੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਣ ਵਾਲੀ ਇਸ ਮੀਟਿੰਗ ਵਿਚ ਹਿੱਸਾ ਲੈਣ ਦੇ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਅਹਿਮ ਸਿੱਖ ਵਿਦਵਾਨਾਂ, ਪੱਤਰਕਾਰਾਂ ਤੇ ਹੋਰ ਸਿੱਖ ਮਸਲਿਆਂ ਦੇ ਮਾਹਰਾਂ ਨੂੰ ਬੁਲਾਇਆ ਗਿਆ ਹੈ। ਚਰਚਾ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਿਰੁਧ ਕੋਈ ਫੈਸਲਾ ਲੈਣ ਤੋਂ ਪਹਿਲਾਂ ਜਥੇਦਾਰ ਸਾਹਿਬ ਇਸ ਮਸਲੇ ’ਤੇ ਕੋਈ ਪੰਥਕ ਰਾਏ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਕਿ ਆਊਣ ਵਾਲੇ ਸਮੇਂ ਵਿਚ ਕੋਈ ਕਿੰਤੂ-ਪੰਤੂ ਨਾ ਹੋ ਸਕੇ।
ਇਹ ਵੀ ਪੜ੍ਹੋ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਸੁਣਵਾਈ ਟਲੀ
ਦਸਣਾ ਬਣਦਾ ਹੈ ਕਿ ਇਸ ਮਸਲੇ ’ਤੇ ਕਾਹਲੀ ਕਰਨ ਅਤੇ ਜਥੇਦਾਰ ਸਾਹਿਬਾਨ ਉਪਰ ਦਬਾਅ ਪਾਉਣ ਦੇ ਦੋਸ਼ਾਂ ਹੇਠ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਿਰੁਧ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੱਡੀ ਕਾਰਵਾਈ ਹੋ ਚੁੱਕੀ ਹੈ ਤੇ ਹੁਣ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਦਸ ਸਾਲਾਂ ਲਈ ਕੱਢਿਆ ਜਾ ਚੁੱਕਿਆ ਹੈ। ਇਸਤੋਂ ਇਲਾਵਾ ਇਸ ਮਸਲੇ ਵਿਚ ਆਪਣੇ ਪ੍ਰਵਾਰ ’ਤੇ ਦਬਾਅ ਪਾਊਣ ਦਾ ਦਾਅਵਾ ਕਰਦਿਆਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਸੀ ਪ੍ਰੰਤੂ ਬਾਅਦ ਵਿਚ ਪੰਥਕ ਦਬਾਅ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਜਾਰੀ ਆਦੇਸ਼ਾਂ ਚੱਲਦੇ ਸ਼੍ਰੋਮਣੀ ਕਮੇਟੀ ਨੇ ਇਹ ਅਸਤੀਫ਼ਾ ਨਾ ਮੰਨਜੂਰ ਕਰ ਦਿੱਤਾ ਸੀ। ਵੱਡੀ ਤੇ ਮਹੱਤਵਪੂਰਨ ਗੱਲ ਇਹ ਵੀ ਹੈ ਕਿ
ਇਹ ਵੀ ਪੜ੍ਹੋ : ਕੈਨੇਡਾ ’ਚ ਹਿੰਦੂ ਮਹਾਂਸਭਾ ਮੰਦਰ ਦੇ ਬਾਹਰ ਖਾਲਿਸਤਾਨੀ ਤੇ ਹਿੰਦੂਆਂ ’ਚ ਝੜਪਾਂ, ਹਿੰਦੂ ਸ਼ਰਧਾਲੂਆਂ ਦੀ ਕੁੱਟਮਾਰ ਦੇ ਲੱਗੇ ਦੋਸ਼
ਪ੍ਰਧਾਨ ਨੂੰ ਤਨਖ਼ਾਹੀਆ ਕਰਾਰ ਦੇਣ ਦੇ ਚੱਲਦੇ ਚੋਣ ਨਾ ਲੜ ਸਕਣ ਕਾਰਨ ਪੂਰੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਹੋਣ ਜਾ ਰਹੀਆਂ ਚਾਰ ਜਿਮਨੀ ਚੋਣਾਂ ਤੋਂ ਹੀ ਪਾਸਾ ਵੱਟ ਲਿਆ ਹੈ। ਅਜਿਹੀ ਹਾਲਾਤ ਵਿਚ ਅੰਤਰਰਾਸਟਰੀ ਪ੍ਰਸਿੱਧੀ ਹਾਸਲ ਕਰ ਚੁੱਕੇ ਇਸ ਮੁੱਦੇ ਦੇ ਸਵੀਕਾਰਯੋਗ ਹੱਲ ਲਈ ਜਥੇਦਾਰਾਂ ਸਾਹਿਬ ਵੱਲੋਂ ਸਿੱਖ ਵਿਦਵਾਨਾਂ ਦੀ ਮੀਟਿੰਗ ਸੱਦੀ ਗਈ ਹੈ। ਗੌਰਤਲਬ ਹੈ ਕਿ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦਿਵਾਉਣ ਅਤੇ ਬੇਅਦਬੀ ਕਾਂਡ ਵਿਚ ਕੋਈ ਕਾਰਵਾਈ ਨਾ ਕਰਨ ਦੇ ਦੋੋਸ਼ਾਂ ਹੇਠ ਅਕਾਲੀ ਦਲ ਨਾਲੋਂ ਵੱਖ ਹੋਏ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ 1 ਜੁਲਾਈ ਨੂੰ ਪ੍ਰਧਾਨ ਵਿਰੁਧ ਸ਼ਿਕਾਇਤ ਕੀਤੀ ਗਈ ਸੀ।