ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ

Date:

spot_img

4.45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋਵੇਂ ਪ੍ਰਾਜੈਕਟ; ਪੰਜ ਪਿੰਡਾਂ ਦੇ 360 ਕਿਸਾਨ ਪਰਿਵਾਰ ਦੀ 556 ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਮਿਲੇਗਾ ਲਾਭ
ਫ਼ਿਰੋਜ਼ਪੁਰ, 20 ਫ਼ਰਵਰੀ: ਪੰਜਾਬ ਤੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਵਰੇਜ ਟਰੀਟਮੈਂਟ ਪਲਾਂਟ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਕ੍ਰਮਵਾਰ 4 ਅਤੇ 8 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੋਧੇ (ਟ?ਰੀਟਿਡ) ਪਾਣੀ ਆਧਾਰਤ ਸਿੰਜਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਕੁੱਲ 4.45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋਵੇਂ ਪ੍ਰਾਜੈਕਟਾਂ ਨਾਲ ਪੰਜ ਪਿੰਡਾਂ ਦੇ 360 ਕਿਸਾਨ ਪਰਿਵਾਰ ਦੀ 556 ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਲਾਭ ਮਿਲੇਗਾ।

Big Breaking: ਸੁਪਰੀਮ ਕੋਰਟ ਨੇ ‘ਆਪ’ ਦੇ ਕੁਲਦੀਪ ਕੁਮਾਰ ਨੂੰ ਐਲਾਨਿਆ ਚੰਡੀਗੜ੍ਹ ਦਾ ਮੇਅਰ

ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ.ਜੌੜਾਮਾਜਰਾ ਨੇ ਸੂਬੇ ਦੇ ਕਿਸਾਨ ਭਾਈਚਾਰੇ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਵਿੱਚ ਸਿੰਜਾਈ ਲਈ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹੀ ਸੂਚੀ ਵਿੱਚ ਸਭ ਤੋਂ ਉੱਪਰ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਆਧਾਰਤ ਖਾਲਾਂ ਨੂੰ ਬਹਾਲ ਕਰਨ ਦੀ ਮੁਹਿੰਮ ਤਹਿਤ ਲਗਭਗ 14000 ਤੋਂ ਵੱਧ ਖਾਲ ਬਹਾਲ ਕੀਤੇ ਗਏ ਹਨ। ਹੁਣ ਖੇਤੀਬਾੜੀ ਵਿੱਚ ਵਰਤਿਆ ਜਾ ਸਕੇਗਾ। ਰਾਜ ਦੇ ਸੋਧੇ (ਟਰੀਟਿਡ) ਵਾਟਰ ਪ੍ਰੋਗਰਾਮ ’ਤੇ ਜ਼ੋਰ ਦਿੰਦੇ ਹੋਏ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਹੁਣ ਤੱਕ ਰਾਜ ਵਿੱਚ 60 ਐਸ.ਟੀ.ਪੀਜ਼ ਤੋਂ 340 ਐਮ.ਐਲ.ਡੀ ਸੋਧੇ ਪਾਣੀ ਦੀ ਵਰਤੋਂ ਕਰਕੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਲਗਭਗ 11000 ਹੈਕਟੇਅਰ ਖੇਤੀਬਾੜੀ ਰਕਬੇ ਨੂੰ ਫਾਇਦਾ ਹੋ ਰਿਹਾ ਹੈ ਅਤੇ ਅਗਲੇ ਫਸਲੀ ਸੀਜ਼ਨ ਤੱਕ ਸੋਧੇ ਪਾਣੀ ਦੀ ਵਰਤੋਂ 600 ਐਮ.ਐਲ.ਡੀ ਤੱਕ ਵਧਾ ਦਿੱਤੀ ਜਾਵੇਗੀ

ਏ.ਆਈ.ਜੀ. ਮਾਲਵਿੰਦਰ ਸਿੱਧੂ ਦਾ ਸਾਥੀ ਕੁਲਦੀਪ ਸਿੰਘ ਵੀ ਵਿਜੀਲੈਂਸ ਵੱਲੋਂ ਗ੍ਰਿਫਤਾਰ

ਜਿਸ ਨਾਲ 25000 ਹੈਕਟੇਅਰ ਤੋਂ ਵੱਧ ਖੇਤੀਯੋਗ ਜ਼ਮੀਨ ਨੂੰ ਲਾਭ ਹੋਵੇਗਾ। ਮੁੱਖ ਭੂਮੀ ਪਾਲ ਪੰਜਾਬ ਮਹਿੰਦਰ ਸਿੰਘ ਸੈਣੀ ਨੇ ਇਸ ਮੌਕੇ ਦੱਸਿਆ ਕਿ ਸੋਧੇ ਵਾਟਰ ਯੂਜ਼ ਪ੍ਰਾਜੈਕਟ ਵਿਭਾਗ ਦਾ ਫਲੈਗਸ਼ਿਪ ਪ੍ਰੋਗਰਾਮ ਹੈ।ਇਸ ਮੌਕੇ ਹਾਜ਼ਰ ਲਾਭਪਾਤਰੀ ਪਿੰਡਾਂ ਦੇ ਕਿਸਾਨ ਭਾਈਚਾਰੇ ਨੇ ਇਸ ਪ੍ਰਾਜੈਕਟ ਨੂੰ ਖੇਤਰ ਵਿੱਚ ਲਿਆਉਣ ਲਈ ਸੂਬਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚੰਦ ਸਿੰਘ ਗਿੱਲ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...