WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਜੌੜਾਮਾਜਰਾ ਨੇ ਬੀ.ਬੀ.ਐਮ.ਬੀ ਅਧਿਕਾਰੀਆਂ ਤੋਂ ਡੈਮਾਂ ਵਿੱਚ ਚੱਲ ਰਹੇ ਜਲ ਪ੍ਰਾਜੈਕਟਾਂ ਬਾਰੇ ਲਿਆ ਜਾਇਜ਼ਾ

ਚੰਡੀਗੜ੍ਹ, 11 ਦਸੰਬਰ: ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ’ਤੇ ਚੱਲ ਰਹੇ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਜਾਇਜ਼ਾ ਲਿਆ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਬੀ.ਬੀ.ਐਮ.ਬੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ ਜੌੜਾਮਾਜਰਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਕਿਸਾਨਾਂ ਲਈ ਪਾਣੀ ਦੀ ਨਿਰੰਤਰ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ ’ਤੇ ਪ੍ਰਦਾਨ ਕਰਨ ਦੀ ਹੋਈ ਸੁਰੂਆਤ

ਇਸ ਮੌਕੇ ਅਧਿਕਾਰੀਆਂ ਨੇ ਅਦਾਰੇ ਵੱਲੋਂ ਬੁਨਿਆਦੀ ਢਾਂਚੇ ਸਬੰਧੀ ਕੀਤੇ ਬੰਦੋਬਸਤ, ਜਲ ਰੈਗੂਲੇਟਰੀ ਉਪਾਵਾਂ ਅਤੇ ਭਾਈਵਾਲ ਰਾਜਾਂ ਦਰਮਿਆਨ ਸ਼ੇਅਰਾਂ ਦੀ ਵੰਡ ਬਾਰੇ ਜਾਣਕਾਰੀ ਦਿੱਤੀ।ਕੈਬਨਿਟ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਸੰਭਾਵੀ ਹੜ੍ਹਾਂ ਤੋਂ ਪਹਿਲਾਂ ਸਰਗਰਮੀ ਨਾਲ ਇਹਤਿਆਤੀ ਕਦਮ ਚੁੱਕਣ ਲਈ ਕਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਡੈਮਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲੈਣਗੇ। ਸ. ਜੌੜਾਮਾਜਰਾ ਨੇ ਦੱਸਿਆ ਕਿ ਇਸ ਵਾਰ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਮੁਹੱਈਆ ਕਰਵਾਇਆ ਹੈ, ਜੋ ਸੂਬੇ ’ਚ ਪਹਿਲੀ ਵਾਰ ਹੋਇਆ ਹੈ। ਮੀਟਿੰਗ ਵਿੱਚ ਜਲ ਸਰੋਤ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ, ਬੀ.ਬੀ.ਐਮ.ਬੀ ਦੇ ਸਕੱਤਰ ਸਤੀਸ਼ ਕੁਮਾਰ ਸਿੰਗਲਾ, ਮੁੱਖ ਇੰਜੀਨੀਅਰ (ਨਹਿਰਾਂ) ਜੇ.ਪੀ.ਸਿੰਘ, ਚੀਫ਼ ਇੰਜੀਨੀਅਰ ਭਾਖੜਾ ਡੈਮ (ਬੀ.ਬੀ.ਐਮ.ਬੀ) ਚਰਨਪ੍ਰੀਤ ਸਿੰਘ, ਡਾਇਰੈਕਟਰ ਵਾਟਰ ਰੈਗੂਲੇਸ਼ਨ ਰਾਜੀਵ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Related posts

ਕੈਮਿਸਟ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਐਸ.ਐਮ.ਓ. ਤੇ ਡਾਕਟਰ ਨੂੰ ਵਿਜੀਲੈਂਸ ਨੇ ਕੀਤਾ ਕਾਬੂ

punjabusernewssite

ਰਾਘਵ ਚੱਢਾ ਨੇ ਪੰਜਾਬ ਵਿੱਚ ਖਰਾਬ ਹੋਈ ਫਸਲ ਦਾ ਕੀਤਾ ਮੁਆਇਨਾ, ਮੁਆਵਜ਼ੇ ਲਈ ਕੇਂਦਰ ਨੂੰ ਲਿਖਿਆ ਪੱਤਰ

punjabusernewssite

ਸੱਚ ਦੀ ਜਿੱਤ ਹੈ ਮਨੀਸ਼ ਸਿਸੋਦੀਆ ਦੀ ਜ਼ਮਾਨਤ-ਭਗਵੰਤ ਮਾਨ

punjabusernewssite